ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਹੋਵੇਗੀ ਸਖ਼ਤ ਕਾਰਵਾਈ – ਡੀ.ਐਸ.ਪੀ ਅੱਤਰੀ

ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਹੋਵੇਗੀ ਸਖ਼ਤ ਕਾਰਵਾਈ – ਡੀ.ਐਸ.ਪੀ ਅੱਤਰੀ

ਫਿਲੌਰ, 13 ਅਪ੍ਰੈਲ (ਨਿਊਜ85ਪੰਜਾਬ)- ਡੀ. ਐਸ. ਪੀ ਫਿਲੌਰ ਦਵਿੰਦਰ ਸਿੰਘ ਅੱਤਰੀ ਨੇ ਕੋਰੋਨ ਵਾਇਰਸ ਦੌਰਾਨ ਲਗਾਏ ਗਏ ਕਰਫਿਊ ਤੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਕਿਹਾ ਕਿ ਸੂਬੇ ਅੰਦਰ ਕਰਫਿਊ ਲੱਗਾ ਹੋਣ ਦੇ ਬਾਵਜੂਦ ਇਲਾਕੇ ਅੰਦਰ ਅਜੇ ਵੀ ਕਈ ਅਜਿਹੇ ਵਿਅਕਤੀ ਹਨ ਜੋ ਬੇਵਜ੍ਹਾ ਸੜਕਾਂ ਤੇ ਘੁੰਮਦੇ ਹੋਏ ਜਿੱਥੇ ਆਪਣੇ ਲਈ ਖਤਰਾ ਪੈਦਾ ਕਰ ਰਹੇ ਹਨ ਉੱਥੇ ਹੀ ਆਪਣੇ ਪਰਿਵਾਰ ਲਈ ਵੀ ਖਤਰਾ ਬਣ ਰਹੇ ਹਨ ਅਤੇ ਅਜਿਹੇ ਸ਼ਰਾਰਤੀ ਅਨਸਰਾਂ ਨੂੰ ਹੁਣ ਬਿਲਕੁਲ ਵੀ ਬਖਸਿਆ ਨਹੀ ਜਾਵੇਗਾ ਅਤੇ ਪੁਲਿਸ ਵਲੋਂ ਅਜਿਹੇ ਲੋਕਾਂ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਐਸ.ਐਸ.ਪੀ ਜਲੰਧਰ ਦਿਹਾਤੀ ਸ੍ਰੀ ਨਵਜੋਤ ਸਿੰਘ ਮਾਹਲ ਦੇ ਦਿਸਾਂ ਨਿਰਦੇਸ਼ਾਂ ਹੇਠ ਪੁਲਿਸ ਪ੍ਰਸ਼ਾਸਨ ਨੇ ਲੋਕਾਂ ਦੀ ਹਿਫ਼ਾਜ਼ਤ ਲਈ ਦਿਨ ਰਾਤ ਇਕ ਕੀਤਾ ਹੋਇਆ ਹੈ ਅਤੇ ਇਸ ਗੱਲ ਦਾ ਵੀ ਖਿਆਲ ਰੱਖਿਆ ਜਾ ਰਿਹਾ ਹੈ ਕਿ ਹਰੇਕ ਜਰੂਰਤਮੰਦ ਪਰਿਵਾਰ ਨੂੰ ਖਾਣਾ ਜ਼ਰੂਰ ਪਹੁੰਚਾਇਆ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਜੇ ਕੋਈ ਵਿਅਕਤੀ ਜਾਂ ਉਸ ਦੇ ਰਿਸ਼ਤੇਦਾਰ ਵਿਦੇਸ਼ ਤੋਂ ਆਏ ਹਨ ਉਸ ਸਬੰਧੀ ਵੀ ਲੋਕ ਪ੍ਰਸ਼ਾਸਨ ਨੂੰ ਜਾਣਕਾਰੀ ਦੇਣ ਤਾਂ ਕਿ ਕੋਰੋਨਾ ਦੀ ਚੇਨ ਨੂੰ ਤੋੜਿਆ ਜਾ ਸਕੇ। ਉਨ੍ਹਾਂ ਅੱਗੇ ਕਿਹਾ ਕਿ ਇਲਾਕੇ ਦੇ ਪਿੰਡਾਂ ਅਤੇ ਕਸਬਿਆਂ ਅੰਦਰ ਲੋਕਾਂ ਦੇ ਸਹਿਯੋਗ ਨਾਲ ਦਿਨ ਰਾਤ ਦੇ ਠੀਕਰੀ ਪਹਿਰੇ ਲਗਾਏ ਜਾ ਰਹੇ ਹਨ ਤਾ ਜੋ ਕੋਈ ਬਾਹਰੀ ਵਿਅਕਤੀ ਪਿੰਡ ’ਚ ਦਾਖਲ ਨਾ ਹੋਵੇ ਅਤੇ ਇਸ ਦੇ ਨਾਲ ਹੀ ਕਰਫਿਊ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਪਰਚੇ ਵੀ ਦਰਜ ਕੀਤੇ ਜਾ ਰਹੇ ਹਨ। ਇਸ ਮੌਕੇ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਘਰਾਂ ਅੰਦਰ ਰਹਿ ਕੇ ਕੋਰੋਨਾ ਖ਼ਿਲਾਫ਼ ਲੜੀ ਜਾ ਰਹੀ ਜੰਗ ਵਿਚ ਜਿੱਤ ਪ੍ਰਾਪਤ ਕਰਨ ਲਈ ਪ੍ਰਸ਼ਾਸਨ ਦਾ ਸਹਿਯੋਗ ਕਰਨ।

super visa