ਕੈਪਟਨ ਸਰਕਾਰ ਵਲੋਂ ਨਿਯਮਤ ਤੌਰ ’ਤੇ ਲੋੜਵੰਦ ਲੋਕਾਂ ਤੱਕ ਖਾਧ ਪਦਾਰਥਾਂ ਨੂੰ ਬਣਾਇਆ ਜਾ ਰਿਹਾ ਯਕੀਨੀ- ਵਿਧਾਇਕ ਰਿੰਕੂ

ਕੈਪਟਨ ਸਰਕਾਰ ਵਲੋਂ ਨਿਯਮਤ ਤੌਰ ’ਤੇ ਲੋੜਵੰਦ ਲੋਕਾਂ ਤੱਕ ਖਾਧ ਪਦਾਰਥਾਂ ਨੂੰ ਬਣਾਇਆ ਜਾ ਰਿਹਾ ਯਕੀਨੀ- ਵਿਧਾਇਕ ਰਿੰਕੂ

ਜਲੰਧਰ, 5 ਮਈ (ਸੰਦੀਪ) – ਵਿਧਾਇਕ ਸ੍ਰੀ ਸੁਸ਼ੀਲ ਕੁਮਾਰ ਰਿੰਕੂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਲੋੜਵੰਦ ਤੇ ਸਮਾਜ ਦੇ ਕਮਜੋਰ ਵਰਗਾਂ ਦਾ ਨਿਯਮਤ ਤੌਰ ’ਤੇ ਖਾਧ ਪਦਾਰਥਾਂ ਦੀ ਸਪਲਾਈ ਨੂੰ ਯਕੀਨੀ ਬਣਾਇਆ ਗਿਆ ਹੈ।
                             ਵਿਧਾਇਕ ਰਿੰਕੂ ਵਲੋਂ ਵਿਧਾਨ ਸਭਾ ਹਲਕਾ ਜਲੰਧਰ ਵੈਸਟ ਦੇ ਵੱਖ-ਵੱਖ ਖੇਤਰਾਂ ਵਿੱਚ 1000 ਤੋਂ ਵੱਧ ਯੋਗ ਪਰਿਵਾਰਾਂ ਨੂੰ ਕਣਕ ਅਤੇ ਦਾਲਾਂ ਦੀ ਵੰਡ ਕੀਤੀ ਗਈ। ਉਨ੍ਹਾਂ ਕਿਹਾ ਕਿ ਕੋਰੋਨਾ ਵਾਇਰਸ ਮਹਾਂਮਾਰੀ ਦੇ ਮੱਦੇ ਨਜ਼ਰ ਸਰਕਾਰ ਵਲੋਂ  ਪ੍ਰਧਾਨ ਮੰਤਰੀ ਗ਼ਰੀਬ ਕਲਿਆਣ ਅੰਨ ਯੋਜਨਾ ਤਹਿਤ ਯੋਗ ਪਰਿਵਾਰਾਂ ਨੂੰ ਕਣਕ ਅਤੇ ਦਾਲਾਂ ਵੰਡਣ ਦੀ ਸ਼ੁਰੂਆਤ ਕੀਤੀ ਗਈ ਹੈ।        ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਯੋਗ ਪਰਿਵਾਰਾਂ ਨੂੰ ਤਿੰਨ ਮਹੀਨੇ ਲਈ ਪ੍ਰਤੀ ਮਹੀਨੇ 5 ਕਿਲੋ ਕਣਕ ਅਤੇ 1 ਕਿਲੋ ਦਾਲ ਦੇਣ ਦਾ ਫ਼ੈਸਲਾ ਲਿਆ ਗਿਆ ਹੈ।
                             ਵਿਧਾਇਕ ਰਿੰਕੂ ਨੇ ਕਿਹਾ ਕਿ ਸਮਾਰਟ ਕਾਰਡ ਧਾਰਕਾਂ ਪਰਿਵਾਰਾਂ ਨੂੰ ਖ਼ੁਰਾਕ ਤੇ ਸਪਲਾਈ ਵਿਭਾਗ ਦੇ ਡਿਪੂ ਹੋਲਡਰਾਂ ਰਾਹੀਂ ਤਿੰਨ ਮਹੀਨੇ ਲਈ  15 ਕਿਲੋ ਕਣਕ ਅਤੇ 3 ਕਿਲੋ ਦਾਲ (ਪਰਿਵਾਰ ਦੇ ਮੈਂਬਰਾਂ ਦੀ ਗਿਣਤੀ ਤੋਂ ਬਗੈਰ) ਮੁਹੱਈਆ ਕਰਵਾਉਣ ਨੂੰ ਯਕੀਨੀ ਬਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਸੂਬਾ ਸਰਕਾਰ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਲਾਕਡਾਊਨ ਦੌਰਾਨ ਕਿਸੇ ਵੀ ਪਰਿਵਾਰ ਨੂੰ ਅਨਾਜ ਦੀ ਘਾਟ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਇਸ ਔਖੀ ਘੜੀ ਵਿੱਚ ਲੋੜਵੰਦ ਲੋਕਾਂ ਤੱਕ ਮਦਦ ਪਹੁੰਚਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

super visa