ਕੋਰੋਨਾ ਪਾਜਟੀਵ ਕੇਸ ਮਿਲਣ ਤੋਂ ਬਾਅਦ ਜਲੰਧਰ ਦਾ ਨਿਜ਼ਾਤਮ ਨਗਰ ਸੀਲ
ਜਲੰਧਰ 27 ਮਾਰਚ (ਨਿਊਜ85ਪੰਜਾਬ) - ਜ਼ਿਲ੍ਹਾ ਪ੍ਰਸ਼ਾਸਨ ਵਲੋਂ ਨਿਜ਼ਾਤਮ ਨਗਰ ਵਿਖੇ ਕੋਰੋਨਾ ਵਾਇਰਸ ਦਾ ਕੇਸ ਪਾਜੀਟਿਵ ਆਉਣ ਕਰਕੇ ਸ਼ੱਕੀ ਮਰੀਜ਼ਾਂ ਦੀ ਪਹਿਚਾਣ ਦੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਉਪ ਮੰਡਲ ਮੈਜਿਸਟਰੇਟ ਰਾਹੁਲ ਸਿੰਧੂ ਅਤੇ ਸਹਾਇਕ ਕਮਿਸ਼ਨਰ ਪੁਲਿਸ ਬਰਜਿੰਦਰ ਸਿੰਘ ਦੀ ਅਗਵਾਈ ਵਿੱਚ ਟੀਮਾਂ ਵਲੋਂ ਘਰ-ਘਰ ਸਰਵੇ ਕਰਕੇ ਸ਼ੱਕੀ ਮਰੀਜ਼ਾਂ ਦੀ ਕੀਤੀ ਜਾ ਰਹੀ ਪਹਿਚਾਣ। ਸ੍ਰੀ ਸਿੰਧੂ ਨੇ ਕਿਹਾ ਕਿ ਪੁਲਿਸ ਵਲੋਂ ਪਿਛਲੇ ਦਿਨਾ ਦੌਰਾਨ ਕੋਰੋਨਾ ਵਾਇਰਸ ਪਾਜੀਟਿਵ ਮਰੀਜ਼ ਦੇ ਸੰਪਰਕ ਵਿੱਚ ਆਏ ਲੋਕਾਂ ਦੀ ਵੀ ਪਹਿਚਾਣ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਰੋਗਾਣੂ ਮੁਕਤ ਦਵਾਈ ਦਾ ਛਿੜਕਾਅ ਕਰਨ ਲਈ ਵੀ ਮੁਹਿੰਮ ਚਲਾਈ ਜਾ ਰਹੀ ਹੈ। ਉਪ ਮੰਡਲ ਨੇ ਦੱਸਿਆ ਕਿ ਟੀਮਾਂ ਵਲੋਂ ਹਰ ਘਰ ਨੂੰ ਚੰਗੀ ਤਰ੍ਹਾਂ ਰੋਗਾਣੂ ਮੁਕਤ ਕੀਤਾ ਜਾ ਰਿਹਾ ਹੈ ਤਾਂ ਜੋ ਕੋਈ ਇਸ ਵਾਇਰਸ ਦੀ ਜਕੜ ਵਿੱਚ ਨਾ ਆ ਸਕੇ।
ਸ੍ਰੀ ਸਿੰਧੂ ਨੇ ਦੱਸਿਆ ਕਿ ਇਲਾਕੇ ਨੂੰ ਪੂਰੀ ਤਰ੍ਹਾਂ ਸੀਲ ਕਰ ਦਿੱਤਾ ਗਿਆ ਹੈ ਅਤੇ ਜਰੂਰੀ ਚੀਜਾਂ ਜਿਵੇਂ ਦੁੱਧ, ਸਬਜ਼ੀਆਂ ਅਤੇ ਕਰਿਆਨਾ ਦਾ ਸਮਾਨ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਅਧਿਕਾਰਤ ਕੀਤੇ ਵਿਅਕਤੀਆਂ ਦੁਆਰਾ ਮੁਹੱਈਆ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਜੇ ਕਿਸੇ ਵਿਅਕਤੀ ਵਿੱਚ ਕੋਰੋਨਾ ਵਾਇਰਸ ਦੇ ਲੱਛਣ ਪਾਏ ਜਾਂਦੇ ਹਨ ਤਾਂ ਉਸ ਨੂੰ ਏਕਾਂਤਵਾਸ ਵਿੱਚ ਭੇਜ ਦਿੱਤਾ ਜਾਵੇਗਾ। ਸ੍ਰੀ ਸਿੰਧੂ ਨੇ ਦੱਸਿਆ ਕਿ ਇਲਾਕੇ ’ਤੇ ਪੂਰੀ ਚੌਕਸੀ ਨਾਲ ਨਿਗਰਾਨੀ ਰੱਖਣ ਲਈ ਵਿਸ਼ੇਸ਼ ਕਾਰਜਕਾਰੀ ਮੈਜਿਸਟਰੇਟ ਤਾਇਨਾਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
.jpg)



.jpg)




.jpg)
.jpeg)

.jpeg)

.jpeg)
