ਕੋਰੋਨਾ ਵਾਇਰਸ ਦੇ ਟਾਕਰੇ ਲਈ ਜਲੰਧਰ ਨੂੰ ਵਾਧੂ ਮਨੁੱਖੀ ਸਰੋਤ ਅਲਾਟ ਕਰਨ ਦੇ ਮੁੱਦੇ ਨੂੰ ਸੂਬਾ ਸਰਕਾਰ ਪਾਸ ਉਠਾਇਆ ਜਾਵੇਗਾ- ਪਮੁੱਖ ਸਕੱਤਰ ਜਨਰਲ ਪ੍ਰਸ਼ਾਸਨ

ਕੋਰੋਨਾ ਵਾਇਰਸ ਦੇ ਟਾਕਰੇ ਲਈ ਜਲੰਧਰ ਨੂੰ ਵਾਧੂ ਮਨੁੱਖੀ ਸਰੋਤ ਅਲਾਟ ਕਰਨ ਦੇ ਮੁੱਦੇ ਨੂੰ ਸੂਬਾ ਸਰਕਾਰ ਪਾਸ ਉਠਾਇਆ ਜਾਵੇਗਾ- ਪਮੁੱਖ ਸਕੱਤਰ ਜਨਰਲ ਪ੍ਰਸ਼ਾਸਨ

ਜਲੰਧਰ , 30 ਅਪ੍ਰੈਲ (ਸੰਦੀਪ) – ਪ੍ਰਮੁੱਖ ਸਕੱਤਰ ਜਨਰਲ ਪ੍ਰਸ਼ਾਸਨ ਸ੍ਰੀ ਅਲੋਕ ਸ਼ੇਖਰ ਨੇ ਕਿਹਾ ਕਿ ਕੋਰੋਨਾ ਵਾਇਰਸ ਟਾਕਰਾ ਕਰਨ ਲਈ ਜ਼ਿਲਾ ਜਲੰਧਰ ਨੂੰ ਹੋਰ ਮਨੁੱਖੀ ਸਰੋਤ ਅਲਾਟ ਕਰਨ ਦੇ ਮੁੱਦੇ ਨੂੰ ਪੰਜਾਬ ਸਰਕਾਰ ਪਾਸ ਉਠਾਇਆ ਜਾਵੇਗਾ।
                ਪ੍ਰਮੁੱਖ ਸਕੱਤਰ ਜਨਰਲ ਪ੍ਰਸ਼ਾਸ਼ਨ ਜਿਨਾਂ ਦੇ ਨਾਲ ਪਨਸਪ ਦੇ ਐਮ.ਡੀ.ਸ੍ਰੀ ਰਾਮਬੀਰ ਵੀ ਮੌਜੂਦ ਸਨ ਵਲੋਂ ਕੋਰੋਨਾ ਵਾਇਰਸ ਦੇ ਮੱਦੇ ਨਜ਼ਰ ਪੈਦਾ ਹੋਈ ਸਥਿਤੀ ਦਾ ਜਾਇਜ਼ਾ ਲੈਂਦਿਆ ਕਿਹਾ ਕਿ ਜ਼ਿਲਾ ਪ੍ਰਸ਼ਾਸਨ ਵਲੋਂ ਕੋਰੋਨਾ ਵਾਇਰਸ ਦੇ ਟਾਕਰੇ ਲਈ ਜੋ ਉਪਰਾਲੇ ਕੀਤੇ ਜਾ ਰਹੇ ਹਨ ਉਹ ਸ਼ਲਾਘਾ ਯੋਗ ਹਨ। ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਅਤੇ ਪੁਲਿਸ ਕਮਿਸ਼ਨਰ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਵਲੋਂ ਉਠਾਈ ਗਈ ਮੰਗ 'ਤੇ ਉਨਾਂ ਕਿਹਾ ਕਿ ਜ਼ਿਲਾ ਜਲੰਧਰ ਵਿਖੇ ਖਾਸ ਕਰਕੇ ਸਿਹਤ ਅਤੇ ਪੁਲਿਸ ਵਿਭਾਗ ਨੂੰ ਵਾਧੂ ਮਨੁੱਖੀ ਸਰੋਤ (ਮੈਨ ਪਾਵਰ) ਮੁਹੱਈਆ ਕਰਵਾਉਣ ਦੇ ਮਸਲੇ ਨੂੰ ਉਠਾਇਆ ਜਾਵੇਗਾ। ਉਨਾਂ ਕਿਹਾ ਕਿ ਇਹ ਸਮੇਂ ਦੀ ਲੋੜ ਹੈ ਕਿ ਕੋਰੋਨਾ ਵਾਇਰਸ ਦਾ ਪ੍ਰਭਾਵਸ਼ਾਲੀ ਢੰਗ ਨਾਲ ਟਾਕਰਾ ਕੀਤਾ ਜਾਵੇ।
   Êਪ੍ਰਮੁੱਖ ਸਕੱਤਰ ਨੇ ਇਹ ਵੀ ਕਿਹਾ ਕਿ ਉਨਾਂ ਵਲੋਂ ਪੰਜਾਬ ਇੰਸਟੀਚਿਊਟ ਆਫ ਮੈਡੀਕਲ ਸਾਇੰਸਸ (ਪਿਮਸ) ਨੂੰ ਪੂਰੀ ਤਰਾਂ ਆਈਸੋਲੇਸ਼ਲ ਸੈਂਟਰ ਬਣਾਉਣ ਦਾ ਮੁੱਦਾ ਵੀ ਉਠਾਇਆ ਜਾਵੇਗਾ। ਉਨਾਂ ਜ਼ਿਲਾ ਪ੍ਰਸ਼ਾਸਨ ਨੂੰ ਵਿਸ਼ਵਾਸ ਦੁਆਇਆ ਕਿ ਕੋਰੋਨਾ ਵਾਇਰਸ ਮਹਾਂਮਾਰੀ ਦਾ ਟਾਕਰਾ ਕਰਨ ਲਈ ਪੰਜਾਬ ਸਰਕਾਰ ਪਾਸ ਸਾਧਨਾਂ ਅਤੇ ਮਨੁੱਖੀ ਸਰੋਤਾਂ ਦੀ ਕੋਈ ਘਾਟ ਨਹੀਂ ਹੈ। ਉਨਾਂ ਵਲੋਂ ਜ਼ਿਲਾ ਪ੍ਰਸ਼ਾਸਨ ਨੂੰ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਕੋਰੋਨਾ ਵਾਇਰਸ ਦੇ ਟਾਕਰੇ ਲਈ ਪੂਰਾ ਸਹਿਯੋਗ ਤੇ ਮਦਦ ਦੇਣ ਦਾ ਭਰੋਸਾ ਦੁਆਇਆ ਗਿਆ।
   ਇਸ ਮੌਕੇ ਡਿਪਟੀ ਕਮਿਸ਼ਨਰ ਵਲੋਂ ਪ੍ਰਮੁੱਖ ਸਕੱਤਰ ਨੂੰ ਜ਼ਿਲਾ ਪ੍ਰਸ਼ਾਸਨ ਵਲੋਂ ਕੋਰੋਨਾ ਵਾਇਰਸ ਦੇ ਟਾਕਰੇ ਲਈ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਜਾਣੂੰ ਕਰਵਾਇਆ ਗਿਆ। ਉਨਾਂ ਦੱਸਿਆ ਕਿ ਜਲੰਧਰ ਵਿਖੇ 20 ਦੇ ਕਰੀਬ ਕੰਟੇਨਮੈਂਟ ਜੋਨ ਬਣਾਏ ਗਏ ਹਨ ਅਤੇ 150 ਦੇ ਕਰੀਬ ਟੀਮਾਂ ਵਲੋਂ ਰੋਜ਼ਾਨਾ ਸਰਵੇ ਕੀਤਾ ਜਾ ਰਿਹਾ ਹੈ। ਉਨਾਂ ਕਿਹਾ ਕਿ ਕਿਸੇ ਵੀ ਹੰਗਾਮੀ ਸਥਿਤੀ ਨਾਲ ਨਿਪਟਣ ਲਈ  ਲੋੜੀਂਦੇ  ਕੋਆਰੰਟੀਨ ਸੈਂਟਰ ਅਤੇ ਕੋਵਿਡ ਕੇਅਰ ਸੈਂਟਰ ਬਣਾਏ ਗਏ ਹਨ।
   ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਿਵਲ ਹਸਪਤਾਲ ਵਿਖੇ ਦਾਖਲ ਮਰੀਜ਼ਾਂ ਨੂੰ ਮਿਆਰੀ ਇਲਾਜ ਮੁਹੱਈਆ ਕਰਵਾਇਆ ਜਾ ਰਿਹਾ ਹੈ। ਉਨਾਂ ਕਿਹਾ ਕਿ ਇਨਾਂ ਮਰੀਜ਼ਾਂ ਦੀਆਂ ਨਿੱਜੀ ਜਰੂਰਤਾਂ ਨੂੰ ਪੂਰਾ ਕਰਨ ਦੇ ਨਾਲ-ਨਾਲ  ਪੌਸ਼ਟਿਕ ਭੋਜਨ ਵੀ ਦਿੱਤਾ ਜਾ ਰਿਹਾ ਹੈ।
                ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਵਿਸ਼ੇਸ਼ ਸਾਰੰਗਲ, ਸੀ.ਈ.ਓ. ਸਮਾਰਟ ਸਿਟੀ ਸ਼ੀਨਾ ਅਗਰਵਾਲ, ਸਿਵਲ ਸਰਜਨ ਡਾ.ਗੁਰਿੰਦਰ ਕੌਰ ਚਾਵਲਾ, ਮੈਡੀਕਲ ਸੁਪਰਡੰਟ ਡਾ.ਹਰਜਿੰਦਰ ਸਿੰਘ ਅਤੇ ਹੋਰ ਵੀ ਹਾਜ਼ਰ ਸਨ।

super visa