ਕੋਰੋਨਾ ਵਾਇਰਸ ਦੇ ਮੱਦੇ ਨਜ਼ਰ ਸਾਰਾ ਸਿਵਲ ਹਸਪਤਾਲ ਆਈਸੋਲੇਸ਼ਨ ਵਾਰਡ ’ਚ ਤਬਦੀਲ
ਜਲੰਧਰ 25 ਮਾਰਚ (ਸ.ਰ) - ਜਲੰਧਰ ਦਾ 550 ਬੈਡਾਂ ਦੀ ਸਮਰੱਥਾ ਵਾਲਾ ਸ਼ਹੀਦ ਬਾਬੂ ਲਾਭ ਸਿੰਘ ਸਿਵਲ ਹਸਪਤਾਲ ਨੂੰ ਕੋਰੋਨਾ ਵਾਇਰਸ ਦੇ ਸ਼ੱਕੀ ਮਰੀਜਾਂ ਲਈ ਰਾਖਵਾਂ ਰੱਖਿਆ ਗਿਆ ਹੈ ਅਤੇ ਇਸ ਵੇਲੇ ਦਾਖਿਲ ਮਰੀਜ਼ਾਂ ਨੂੰ ਈ.ਐਸ.ਆਈ.ਹਸਪਤਾਲ ਦੀ ਇਮਾਰਤ ’ਚ ਤਬਦੀਲ ਕੀਤਾ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸਨਰ ਜਲੰਧਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਕਿਹਾ ਕਿ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਸ਼ੱਕੀ ਮਰੀਜ਼ਾਂ ਲਈ ਆਈਸੋਲੇਸ਼ਨ ਵਾਰਡ ਬਹੁਤ ਜਰੂਰੀ ਹੈ। ਉਨ੍ਹਾਂ ਕਿਹਾ ਕਿ ਸਿਵਲ ਹਸਪਤਾਲ ਦੀ ਇਮਾਰਤ ਆਈਸੋਲੇਸ਼ਨ ਸੈਂਟਰ ਲਈ ਜ਼ਿਲ੍ਹਾ ਪ੍ਰਸਾਸ਼ਨ ਲਈ ਬਹੁਤ ਮਦਦਗਾਰ ਸਾਬਿਤ ਹੋਵੇਗੀ ਕਿਉਂਕਿ ਇਥੇ ਆਈਸੋਲੇਸ਼ਨ ਸੇਂਟਰ ਸਥਾਪਿਤ ਕਰਨ ਲਈ ਬਹੁਤਾ ਬੁਨਿਆਦਾ ਢਾਂਚਾ ਪਹਿਲਾਂ ਤੋਂ ਹੀ ਮੌਜੂਦ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਇਥੇ ਡਾਕਟਰ ਅਤੇ ਪੈਰਾ ਮੈਡੀਕਲ ਅਮਲਾ ਪਹਿਲਾਂ ਹੀ ਆਪਣੀ ਡਿਊਟੀ ਨੂੰ ਬਹੁਤ ਹੀ ਪ੍ਰਭਾਵਸ਼ਾਲੀ ਢੰਗ ਨਾਲ ਨਿਭਾ ਰਿਹਾ ਹੈ। ਡਿਪਟੀ ਕਮਿਸ਼ਨਰ ਨੇ ਸਿਵਲ ਸਰਜਨ ਡਾ.ਗੁਰਿੰਦਰ ਕੌਰ ਚਾਵਲਾ ਅਤੇ ਮੈਡੀਕਲ ਸੁਪਰਡੰਟ ਡਾ.ਮਨਦੀਪ ਕੌਰ ਨੂੰ ਕਿਹਾ ਕਿ ਸਿਵਲ ਹਸਪਤਾਲ ਤੋਂ ਮਰੀਜਾਂ ਦੀ ਸੁਖਾਲੀ ਤਬਦੀਲੀ ਨੂੰ ਯਕੀਨੀ ਬਣਾਇਆ ਜਾਵੇ। ਸ੍ਰੀ ਸ਼ਰਮਾ ਨੇ ਇਹ ਵੀ ਕਿਹਾ ਕਿ ਕਿਸੇ ਵੀ ਅਣਸੁਖਾਵੀਂ ਸਥਿਤੀ ਨਾਲ ਨਜਿੱਠਣ ਲਈ ਸਮੁੱਚੀ ਵਿਵਸਥਾ ਨੂੰ ਵਰਤੋਂ ਯੋਗ ਬਣਾਉਣ ਦੇ ਯਕੀਨੀ ਬਣਾਉਣ ਤੋਂ ਇਲਾਵਾ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਦੂਰ ਰੱਖਣ ਲਈ ਵਿਆਪਕ ਰਣਨੀਤੀ ਨੂੰ ਯਕੀਨੀ ਬਣਾਇਆ ਜਾਵੇ। ਸ੍ਰੀ ਸ਼ਰਮਾ ਨੇ ਦੱਸਿਆ ਕਿ ਸੂਬਾ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਜਾਗਰੂਕ ਕਰਨ ਲਈ ਵੱਡੇ ਪੱਧਰ ਤੇ ਜਾਗਰੂਕਤਾ ਅਭਿਆਨ ਚਲਾਇਆ ਜਾ ਰਿਹਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਲੋਕਾਂ ਦੇ ਸਰਗਰਮ ਸਹਿਯੋਗ ਨਾਲ ਅਤੇ ਸਾਵਧਾਨੀਆਂ ਵਰਤ ਕੇ ਕੋਰੋਨਾ ਵਾਇਰਸ ਖਿਲਾਫ਼ ਜੰਗ ਨੂੰ ਜਿੱਤਿਆ ਜਾ ਸਕਦਾ ਹੈ।
.jpg)








.jpg)
.jpeg)

.jpeg)

.jpeg)
