ਕੋਰੋਨਾ ਵਾਇਰਸ ਨੂੰ ਜ਼ਿਲ੍ਹੇ ’ਚ ਫੈਲਣ ਤੋਂ ਰੋਕਣ ਲਈ ਜ਼ਿਲ੍ਹੇ ਦੇ 898 ਪਿੰਡਾਂ ’ਚ ਦਵਾਈ ਛਿੜਕਾਅ ਦੇ ਤਿੰਨ ਗੇੜ ਸਫ਼ਲਤਾ ਪੂਰਵਕ ਮੁਕੰਮਲ

ਕੋਰੋਨਾ ਵਾਇਰਸ ਨੂੰ ਜ਼ਿਲ੍ਹੇ ’ਚ ਫੈਲਣ ਤੋਂ ਰੋਕਣ ਲਈ ਜ਼ਿਲ੍ਹੇ ਦੇ 898 ਪਿੰਡਾਂ ’ਚ ਦਵਾਈ ਛਿੜਕਾਅ ਦੇ ਤਿੰਨ ਗੇੜ ਸਫ਼ਲਤਾ ਪੂਰਵਕ ਮੁਕੰਮਲ

ਜਲੰਧਰ 04 ਅਪ੍ਰੈਲ (ਨਿਊਜ85ਪੰਜਬ)  ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜ਼ਿਲ੍ਹੇ ਵਿੱਚ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਜ਼ਿਲ੍ਹੇ ਦੇ ਸਮੁੱਚੇ 898 ਪਿੰਡਾਂ ਨੂੰ ਕੀਟਾਣੂ ਮੁਕਤ ਕਰਨ ਲਈ ਸ਼ੁਰੂ ਕੀਤੀ ਗਈ ਮੁਹਿੰਮ ਦੇ ਤਿੰਨ ਗੇੜ ਸਫ਼ਲਤਾ ਪੂਰਵਕ ਮੁਕੰਮਲ ਕਰ ਲਏ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ ਸ੍ਰੀ ਇਕਬਾਲ ਜੀਤ ਸਿੰਘ ਸਹੋਤਾ ਨੇ ਦੱਸਿਆ ਕਿ  ਸੋਡੀਅਮ ਹਾਈਪੋਕਲੋਰਾਈਟ ਦੀ ਇਕ ਲੱਖ ਦਵਾਈ ਦਾ ਛਿੜਕਾਅ ਪਿੰਡਾਂ ਤਿੰਨ ਗੇੜਾਂ ਵਿੱਚ ਕੀਤਾ ਜਾ ਚੁੱਕਾ ਹੈ ਅਤੇ ਬਾਕੀ 7 ਗੇੜ ਜਲਦ ਮੁਕੰਮਲ ਕਰਨ ਲਈ ਵਿਭਾਗ ਦੀਆਂ ਟੀਮਾਂ ਤਿਆਰ ਬਰ ਤਿਆਰ ਹਨ। ਉਨ੍ਹਾਂ ਕਿਹਾ ਕਿ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵਲੋਂ ਇਸ ਔਖੀ ਘੜੀ ਵਿੱਚ ਬਹੁਤ ਹੀ ਮਿਹਨਤ ਤੇ ਲਗਨ ਨਾਲ ਡਿਊਟੀ ਨਿਭਾਈ ਜਾ ਰਹੀ ਹੈ ਅਤੇ ਉਹ ਖੁਦ ਇਸ ਸਾਰੀ ਮੁਹਿੰਮ ਦੀ ਨਜ਼ਰਸਾਨੀ ਕਰ ਰਹੇ ਹਨ ਅਤੇ ਇਸ ਨੇਕ ਕਾਜ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ ਨੇ ਕਿਹਾ ਕਿ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਵਲੋਂ ਦਵਾਈ ਦਾ ਛਿੜਕਾਅ ਕਰਨ ਤੋਂ ਇਲਾਵਾ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬੱਚਣ ਲਈ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਪ੍ਰਤੀ ਵੀ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਵਲੋਂ ਪਿੰਡਾਂ ਵਿੱਚ ਲੋੜਵੰਦ ਲੋਕਾਂ ਨੂੰ ਰਾਸ਼ਨ ਅਤੇ ਖਾਣੇ ਦੇ ਪੈਕਟ ਵੀ ਤਕਸੀਮ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਵਿਸ਼ੇਸ਼ ਮੁਹਿੰਮ ਦੌਰਾਨ ਵਿਭਾਗ ਵਲੋਂ ਜ਼ਿਲ੍ਹੇ ਦੇ ਸਾਰੇ 898 ਪਿੰਡਾਂ ਨੂੰ 10 ਵਾਰ ਸਵੱਛ ਕੀਤਾ ਜਾਵੇਗਾ। ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਜ਼ਿਲ੍ਹੇ ਦੇ 216897 ਪਿੰਡਾਂ ਨੂੰ ਸਵੱਛ ਕਰਨ ਲਈ 1760 ਟੀਮਾਂ ਦਾ ਗਠਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਆਉਣ ਵਾਲੇ ਦਿਨਾਂ ਵਿੱਚ ਵੀ ਇਸ ਮੁਹਿੰਮ ਨੂੰ ਨਿਰੰਤਰ ਜਾਰੀ ਰੱਖਿਆ ਜਾਵੇਗਾ।

super visa