ਕੋਰੋਨਾ ਵਾਇਰਸ ਮਹਾਂਮਾਰੀ ਵਿਰੁੱਧ ਲੜਾਈ ਵਿਚ ਯੋਗਦਾਨ ਪਾਉਣਾ ਸਾਡਾ ਸਭ ਦਾ ਫਰਜ਼ - ਚੌਧਰੀ ਸੰਤੋਖ ਸਿੰਘ
ਫਿਲੌਰ, 13 ਅਪ੍ਰੈਲ – (ਨਿਊਜ85ਪੰਜਾਬ) – ਕੋਰੋਨਾ ਵਾਇਰਸ ਕਾਰਨ ਸੂਬੇ ਵਿਚ ਲਗਾਏ ਗਏ ਕਰਫਿਊ ਦੌਰਾਨ ਲੋਕਾਂ ਦੀ ਸਹਾਇਤਾ ਲਈ ਚੱਲ ਰਹੀ ਪੰਜਾਬ ਸਰਕਾਰ ਦੀ ਮੁਹਿੰਮ ਨੂੰ ਜਾਰੀ ਰੱਖਦਿਆਂ ਮੈਂਬਰ ਪਾਰਲੀਮੈਂਟ ਚੌਧਰੀ ਸੰਤੋਖ ਸਿੰਘ ਅਤੇ ਵਿਧਾਨ ਸਭਾ ਹਲਕਾ ਫਿਲੌਰ ਦੇ ਇੰਚਾਰਜ ਵਿਕਰਮਜੀਤ ਸਿੰਘ ਚੌਧਰੀ ਵਲੋਂ ਮੌ ਸਾਹਿਬ ਵਿਖੇ ਜਰੂਰਤਮੰਦ ਪਰਿਵਾਰਾਂ ਨੂੰ ਰਾਸ਼ਨ ਬੈਗ ਵੰਡ ਦੀ ਅਗਵਾਈ ਕੀਤੀ ਗਈ। ਇਸ ਮੌਕੇ ਵਰਕਰਾਂ ਅਤੇ ਪ੍ਰਸ਼ਾਸਨ ਵਲੋਂ ਜਰੂਰਤਮੰਦ ਪਰਿਵਾਰਾਂ ਦੇ ਘਰ 10 ਕਿਲੋ ਆਟਾ, 2 ਕਿਲੋ ਦਾਲ, 2 ਕਿਲੋ ਚੀਨੀ ਪਹੁੰਚਾਈ ਗਈ। ਇਸ ਮੌਕੇ ਸੰਬੋਧਨ ਕਰਦਿਆਂ ਮੈਂਬਰ ਪਾਰਲੀਮੈਂਟ ਚੌਧਰੀ ਸੰਤੋਖ ਸਿੰਘ ਅਤੇ ਵਿਧਾਨ ਸਭਾ ਹਲਕਾ ਫਿਲੌਰ ਦੇ ਇੰਚਾਰਜ ਵਿਕਰਮਜੀਤ ਸਿੰਘ ਚੌਧਰੀ ਨੇ ਕਿਹਾ ਕਿ ਕੋਰੋਨਾ ਵਾਇਰਸ ਮਹਾਂਮਾਰੀ ਵਿਰੁੱਧ ਲੜਾਈ ਵਿਚ ਯੋਗਦਾਨ ਪਾਉਣਾ ਸਾਡਾ ਸਭ ਦਾ ਫਰਜ਼ ਹੈ। ਇਸ ਮੌਕੇ ਉਨ੍ਹਾਂ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਪੰਜਾਬ ਸਰਕਾਰ ਵਲੋਂ ਲੋਕਾਂ ਲਈ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪ੍ਰਸ਼ਾਸਨ ਵਲੋਂ ਹਰ ਕਿਸੇ ਦੀਆਂ ਜਰੂਰੀ ਲੋੜਾਂ ਪੂਰੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕੋਰੋਨਾ ਵਾਇਰਸ ਬਿਮਾਰੀ ਦੇ ਫੈਲਣ ਨੂੰ ਰੋਕਣ ਦੀਆਂ ਕੋਸ਼ਿਸ਼ ਵਿਚ ਪ੍ਰਸ਼ਾਸਨ ਦੇ ਸਹਿਯੋਗ ਲਈ ਲੋਕਾਂ ਦੀ ਪ੍ਰਸ਼ੰਸਾ ਵੀ ਕੀਤੀ। ਇਸ ਮੌਕੇ ਡੀ.ਐਸ.ਪੀ ਦਵਿੰਦਰ ਸਿੰਘ ਅੱਤਰੀ, ਤਹਿਸੀਲਦਾਰ ਤਪਨ ਭਨੋਟ, ਨਾਇਬ ਤਹਿਸੀਲਦਾਰ ਜਸਵਿੰਦਰ ਸਿੰਘ, ਖੁਰਾਕ ਅਤੇ ਸਪਲਾਈ ਇੰਸਪੈਕਟਰ ਅਮਨਦੀਪ ਸਿੰਘ, ਪੰਚਾਇਤ ਸਕੱਤਰ ਧਰਮਪਾਲ ਆਦਿ ਹਾਜ਼ਰ ਸਨ।
.jpg)



.jpg)




.jpg)
.jpeg)

.jpeg)

.jpeg)
