ਕੋਵਿਡ-19 ਦੌਰਾਨ ਡਿਊਟੀ ’ਤੇ ਤਾਇਨਾਤ 1600 ਪੁਲਿਸ ਕਰਮੀਆਂ ਨੂੰ ਮਿਲਣਗੀਆਂ ਨਵੀਆਂ ਵਰਦੀਆਂ

ਕੋਵਿਡ-19 ਦੌਰਾਨ ਡਿਊਟੀ ’ਤੇ ਤਾਇਨਾਤ 1600 ਪੁਲਿਸ ਕਰਮੀਆਂ ਨੂੰ ਮਿਲਣਗੀਆਂ ਨਵੀਆਂ ਵਰਦੀਆਂ

ਜਲੰਧਰ, 17 ਅਪ੍ਰੈਲ (ਸੰਦੀਪ) - ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਅਤੇ ਪੁਲਿਸ ਕਮਿਸ਼ਨਰ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਵਲੋਂ ਐਲਾਨ ਕੀਤਾ ਗਿਆ ਕਿ ਜ਼ਿਲ੍ਹੇ ਵਿੱਚ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਡਿਊਟੀ ’ਤੇ ਤਾਇਨਾਤ 1600 ਪੁਲਿਸ ਕਰਮੀਆਂ ਨੂੰ ਨਵੀਆ ਵਰਦੀਆਂ ਦਿੱਤੀਆਂ ਜਾਣਗੀਆਂ। ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਜਿਨਾਂ ਵਲੋਂ ਸ਼ਹਿਰ ਵਿੱਚ ਫਲੈਗ ਮਾਰਚ ਦੀ ਅਗਵਾਈ ਕਰਦਿਆਂ ਡਿਊਟੀ ’ਤੇ ਤਾਇਨਾਤ ਪੁਲਿਸ ਕਰਮੀਆਂ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਗਰਮੀਆਂ ਦਾ ਸੀਜ਼ਨ ਸ਼ੁਰੂ ਹੋਣ ਕਰਕੇ ਇਹ ਬਹੁਤ ਜਰੂਰੀ ਬਣਾ ਜਾਂਦਾ ਹੈ ਕਿ ਪੁਲਿਸ ਕਰਮੀਆਂ ਨੂੰ ਨਵੀਆਂ ਵਰਦੀਆਂ ਮੁਹੱਈਆ ਕਰਵਾਈਆਂ ਜਾਣ। ਉਨ੍ਹਾਂ ਕਿਹਾ ਕਿ ਕੋਰੋਨਾ ਵਾਇਰਸ ਦੀ ਮਹਾਂਮਾਰੀ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਟਾਕਰਾ ਕਰਨ ਲਈ ਇਹ ਵੀ ਬਹੁਤ ਜਰੂਰੀ ਹੈ ਕਿ ਪੁਲਿਸ ਕਰਮੀਆਂ ਦੀ ਸਾਫ਼ ਸਫਾਈ ਤੇ ਤੰਦਰੁਸਤੀ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਇਸ ਨੂੰ ਯਕੀਨੀ ਬਣਾਉਣ ਲਈ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਵਲੋਂ ਫ਼ੈਸਲਾ ਲਿਆ ਗਿਆ ਹੈ ਕਿ ਕੋਵਿਡ-19 ਦੌਰਾਨ ਡਿਊਟੀ ’ਤੇ ਤਾਇਨਾਤ ਪੁਲਿਸ ਕਰਮੀਆਂ ਨੂੰ ਨਵੀਆਂ ਵਰਦੀਆਂ ਮੁਹੱਈਆ ਕਰਵਾਈਆਂ ਜਾਣ।
                             ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਇਹ ਸਮੇਂ ਦੀ ਲੋੜ ਹੈ ਕਿ ਕੋਰੋਨਾ ਵਾਇਰਸ ਖਿਲਾਫ਼ ਪ੍ਰਭਾਵਸ਼ਾਲੀ ਢੰਗ ਨਾਲ ਲੜਿਆ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਇਸ ਲਈ ਜ਼ਿਲ੍ਹਾ ਪ੍ਰਸ਼ਾਸਨ ਕੋਲ ਫੰਡ ਉਪਲਬੱਧ ਹਨ। ਉਨ੍ਹਾਂ ਕਿਹਾ ਕਿ ਇਸ ਔਖੀ ਘੜੀ ਵਿੱਚ ਪੁਲਿਸ ਕਰਮੀਆਂ ਦੀ ਭਲਾਈ ਲਈ ਨੇਕ ਕਾਜ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।          
                             ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਅਪਣੀ ਅਤੇ ਅਪਣੇ ਪਰਿਵਾਰਾਂ ਦੀ ਸੁਰੱਖਿਆ ਲਈ ਘਰਾਂ ਵਿੱਚ ਹੀ ਰਿਹਾ ਜਾਵੇ ਅਤੇ ਜੇਕਰ ਕਿਸੇ ਜਰੂਰੀ ਕੰਮ ਲਈ ਬਾਹਰ ਵੀ ਜਾਣਾ ਪੈਂਦਾ ਹੈ ਤਾਂ ਸਮਾਜਿਕ ਦੂਰੀ ਦੇ ਨਿਯਮ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਕਰਫ਼ਿਊ ਲਗਾਇਆ ਗਿਆ ਹੈ ਤਾਂ ਕਿ ਇਹ ਯਕੀਨੀ ਬਣਾਇਆ ਜਾ ਸਕੇ ਕਿ ਲੋਕ ਬਿਨਾਂ ਵਜਾ ਇਧਰ-ਉਧਰ ਨਾ ਘੁੰਮਣ। ਦੋਵਾਂ ਅਧਿਕਾਰੀਆਂ ਨੇ ਦੱਸਿਆ ਕਿ ਪੁਲਿਸ ਵਲੋਂ ਜ਼ਿਲ੍ਹੇ ਵਿੱਚ ਕਰਫ਼ਿਊ ਦੌਰਾਨ ਅਮਨ ਕਾਨੂੰਨ ਦੀ ਸਥਿਤੀ ’ਤੇ ਪੂਰੀ ਚੌਕਸੀ ਰੱਖੀ ਜਾ ਰਹੀ ਹੈ।
                                      ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਵਲੋਂ ਬੀ.ਐਮ.ਸੀ.ਚੌਕ ਤੋਂ ਫਲੈਗ ਮਾਰਚ ਸ਼ੁਰੂ ਕੀਤਾ ਗਿਆ ਜੋ ਪੀ.ਏ.ਪੀ.ਚੌਕ, ਰਾਮਾ ਮੰਡੀ ਚੌਕ, ਚੁਗਿੱਟੀ ਚੌਕ, ਲੰਬਾ ਪਿੰਡ ਚੌਕ, ਪਠਾਨਕੋਟ ਚੌਕ, ਗੁਰੂ ਅਮਰਦਾਸ ਨਗਰ ਅਤੇ ਵਾਪਿਸ ਮੁੜਦਿਆਂ ਗੁਰੂ ਨਾਨਕ ਪੁਰਾ,ਰੇਲਵੇ ਕਲੋਨੀ ਅਤੇ ਲਾਡੋਵਾਲੀ ਰੋਡ ਤੋਂ ਹੁੰਦਾ ਹੋਇਆ ਬੀ.ਐਸ.ਐਫ.ਚੌਕ ਜਾ ਕੇ ਸਮਾਪਤ ਹੋਇਆ।

super visa