ਕੰਟੇਨਮੈਂਟ ਜ਼ੋਨਾਂ 'ਚ ਲੋਕਾਂ ਵਲੋਂ ਕੋਈ ਹਿੱਲ ਜ਼ੁਲ ਨਾ ਕੀਤੀ ਜਾਵੇ ਨੂੰ ਯਕੀਨੀ ਬਣਾਇਆ ਜਾਵੇ- ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ
ਜਲੰਧਰ , 2 ਮਈ (ਸੰਦੀਪ) – ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਅਤੇ ਪੁਲਿਸ ਕਮਿਸ਼ਨਰ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਨੇ ਅਧਿਕਾਰੀਆਂ ਨੂੰ ਕਿਹਾ ਕਿ ਸ਼ਹਿਰ ਵਿੱਚ ਅਤੇ ਖਾਸ਼ ਕਰਕੇ ਕੰਟੇਨਮੈਂਟ ਖੇਤਰਾਂ ਵਿੱਚ ਵੱਧ ਤੋਂ ਵੱਧ ਸ਼ਖਤੀ ਨੂੰ ਯਕੀਨੀ ਬਣਾਇਆ ਜਾਵੇ ਅਤੇ ਕਰਫ਼ਿਊ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸ਼ਖਤ ਕਾਰਵਾਈ ਕੀਤੀ ਜਾਵੇ।
ਜ਼ਿਲਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਉਨਾਂ ਕਿਹਾ ਕਿ ਸ਼ਹਿਰ ਵਿੱਚ ਅਤੇ ਖਾਸ ਕਰਕੇ ਕੰਟੇਨਮੈਂਟ ਖੇਤਰਾਂ ਵਿੱਚ ਕਰਫ਼ਿਊ ਨਿਯਮਾਂ ਦੀ ਉਲੰਘਣਾ ਨੂੰ ਸ਼ਖਤੀ ਨਾਲ ਨਜਿੱਠਿਆ ।
ਉਨਾਂ ਅਧਿਕਾਰੀਆਂ ਨੂੰ ਕਿਹਾ ਕਿ ਕਰਫ਼ਿਊ ਦੌਰਾਨ ਸ਼ਹਿਰ ਵਿਖੇ ਕਿਸੇ ਵੀ ਵਿਅਕਤੀ ਅਤੇ ਵਾਹਨ ਦੀ ਅਵਾਜਾਈ ਨਾ ਹੋ ਸਕੇ ਨੂੰ ਯਕੀਨੀ ਬਣਾਇਆ ਜਾਵੇ। ਉਨਾਂ ਕਿਹਾ ਕਿ ਆਦੇਸ਼ਾਂ ਦੀ ਪਾਲਣਾ ਵਿੱਚ ਹੋਈ ਅਣਗਹਿਲੀ ਲਈ ਸਬੰਧਿਤ ਖੇਤਰ ਦੇ ਅਫ਼ਸਰ ਜਿੰਮੇਵਾਰ ਹੋਵੇਗਾ।
ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਨੇ ਕਿਹਾ ਕਿ ਜ਼ਿਲਾ ਪ੍ਰਸ਼ਾਸਨ ਕੋਰੋਨਾ ਵਾਇਰਸ ਦੇ ਰੂਪ ਵਿੱਚ ਅਦ੍ਰਿਸ਼ ਦੁਸ਼ਮਣ ਖਿਲਾਫ਼ ਜੰਗ ਲੜ ਰਿਹਾ ਹੈ ਅਤੇ ਸਿਵਲ ਤੇ ਪੁਲਿਸ ਪ੍ਰਸ਼ਾਸਨ ਪਹਿਲਾਂ ਹੀ ਬਹੁਤ ਸਖ਼ਤ ਡਿਊਟੀ ਨਿਭਾ ਰਿਹਾ ਹੈ। ਉਨਾਂ ਕਿਹਾ ਕਿ ਅਧਿਕਾਰੀਆਂ ਵਲੋਂ ਚੁਣੌਤੀ ਪੂਰਨ ਹਲਾਤ ਹੋਣ ਦੇ ਬਾਵਜੂਦ ਪੂਰੀ ਲਗਨ ਤੇ ਇਮਾਨਦਾਰੀ ਨਾਲ ਡਿਊਟੀ ਨਿਭਾਈ ਜਾ ਰਹੀ ਹੈ।
ਦੋਵਾਂ ਅਧਿਕਾਰੀਆ ਨੇ ਅਫ਼ਸਰਾਂ ਨੂੰ ਕਿਹਾ ਕਿ ਕੋਵਿਡ-19 ਮਹਾਂਮਾਰੀ ਖਿਲਾਫ਼ ਡਿਊਟੀ ਨੂੰ ਲਗਾਤਾਰ ਜਾਰੀ ਰੱਖਿਆ ਜਾਵੇ ਕਿਉਂਕਿ ਇਹ ਪੂਰੇ ਵਿਸ਼ਵ ਲਈ ਵੱਡਾ ਖ਼ਤਰਾ ਬਣ ਗਈ ਹੈ।
ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਨੇ ਕਿਹਾ ਕਿ ਕੰਟੇਨਮੈਂਟ ਖੇਤਰਾਂ ਵਿੱਚ ਸਬਜ਼ੀਆਂ ਤੇ ਦੁੱਧ ਵੇਚਣ ਵਾਲਿਆਂ ਤੋਂ ਇਲਾਵਾ ਘਰ-ਘਰ ਜਰੂਰੀ ਚੀਜ਼ਾ ਪਹੁੰਚਾਉਣ ਵਾਲਿਆਂ ਨੂੰ ਨਿੱਜੀ ਸੁਰੱਖਿਆ ਉਪਕਰਣ ਕਿੱਟਾਂ(ਪੀ.ਪੀ.ਈ.) ਸਮੇਤ ਮਾਸਕ ਅਤੇ ਦਸਤਾਨੇ ਦਿੱਤੀਆ ਜਾਣਗੀਆਂ। ਉਨਾਂ ਕਿਹਾ ਕਿ ਜੇ ਕੋਈ ਕਰਫ਼ਿਊ ਨਿਯਮਾਂ ਦੀ ਉਲੰਘਣਾ ਕਰਦਾ ਹੈ ਤਾਂ ਉਸ ਦਾ ਵਾਹਨ/ਰੇਹੜੀ ਜਬਤ ਕਰ ਲਈ ਜਾਵੇਗੀ। ਉਨਾਂ ਕਿਹਾ ਕਿ ਇਹ ਸਮੇਂ ਦੀ ਲੋੜ ਹੈ ਕਿ ਅਗੋਂ ਕੰਟੇਨਮੈਂਟ ਜ਼ੋਨਾਂ ਵਿੱਚ ਮਹਾਂਮਾਰੀ ਨੂੰ ਫੈਲਣ ਤੋਂ ਰੋਕਿਆ ਜਾਵੇ।
ਇਸ ਮੌਕੇ ਸੀ.ਈ.ਓ. ਸਮਾਰਟ ਸਿਟੀ ਸ਼ੀਨਾ ਅਗਰਵਾਲ, ਵਧੀਕ ਕਸਿਮਨਰ ਨਗਰ ਨਿਗਮ ਬਬੀਤਾ ਕਲੇਰ, ਵਧੀਕ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ, ਉਪ ਮੰਡਲ ਮੈਜਿਸਟਰੇਟ ਰਾਹੁਲ ਸਿੰਧੂ ਅਤੇ ਡਾ.ਜੈ ਇੰਦਰ ਸਿੰਘ, ਡੀ.ਸੀ.ਪੀ. ਗੁਰਮੀਤ ਸਿੰਘ ਅਤੇ ਬਲਕਾਰ ਸਿੰਘ, ਵਧੀਕ ਡਿਪਟੀ ਕਮਿਸ਼ਨਰ ਪੁਲਿਸ ਡੀ.ਸੁਧਰਵਿਜ਼ੀ ਅਤੇ ਪੀ.ਐਸ.ਭੰਡਾਲ, ਸਿਵਲ ਸਰਜਨ ਡਾ.ਗੁਰਿੰਦਰ ਕੌਰ ਚਾਵਲਾ, ਮੈਡੀਕਲ ਸੁਪਰਡੰਟ ਡਾ.ਹਰਿੰਦਰ ਸਿੰਘ, ਐਪੀਡੀਮੋਲੋਜਿਸਟ ਡਾ.ਸੋਭਨਾ ਅਤੇ ਹੋਰ ਵੀ ਹਾਜ਼ਰ ਸਨ।
.jpg)








.jpg)
.jpeg)

.jpeg)

.jpeg)
