ਚੇਅਰਮੈਨ ਇੰਪਰੂਵਮੈਂਟ ਟਰੱਸਟ ਜਲੰਧਰ ਵਲੋਂ ਤਿੰਨ ਮਹੀਨੇ ਦੀ ਤਨਖ਼ਾਹ ਦਾ ਮੁੱਖ ਮੰਤਰੀ ਕੋਵਿਡ-19 ਰਾਹਤ ਫੰਡ 'ਚ ਯੋਗਦਾਨ
ਜਲੰਧਰ, 18 ਅਪ੍ਰੈਲ (ਸੰਦੀਪ) - ਪੰਜਾਬ ਸਰਕਾਰ ਨੂੰ ਕੋਰੋਨਾ ਵਾਇਰਸ ਖਿਲਾਫ਼ ਜੰਗ ਵਿੱਚ ਯੋਗਦਾਨ ਪਾਉਂਦਿਆਂ ਚੇਅਰਮੈਨ ਇੰਪਰੂਵਮੈਂਟ ਟਰੱਸਟ ਜਲੰਧਰ ਸ੍ਰ.ਦਲਜੀਤ ਸਿੰਘ ਆਹਲੂਵਾਲੀਆ ਵਲੋਂ ਤਿੰਨ ਮਹੀਨੇ ਦੀ ਤਨਖ਼ਾਹ ਮੁੱਖ ਮੰਤਰੀ ਕੋਵਿਡ-19 ਰਾਹਤ ਫੰਡ ਵਿੱਚ ਦੇਣ ਦਾ ਐਲਾਨ ਕੀਤਾ ਗਿਆ। ਇਸ ਸਬੰਧੀ ਜਲੰਧਰ ਇੰਪਰੂਵਮੈਂਟ ਟਰੱਸਟ ਦੇ ਅਧਿਕਾਰੀਆਂ ਨੂੰ ਪੱਤਰ ਸੌਂਪਦਿਆਂ ਚੇਅਰਮੈਨ ਨੇ ਕਿਹਾ ਕਿ ਕੋਰੋਨਾ ਵਾਇਰਸ ਮਹਾਂਮਾਰੀ ਨੇ ਸਾਰੇ ਵਿਸ਼ਵ ਨੂੰ ਅਪਣੀ ਜਕੜ ਵਿੱਚ ਲੈ ਲਿਆ ਹੈ। ਉਨਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਸੂਬਾ ਸਰਕਾਰ ਪਹਿਲਾਂ ਹੀ ਇਸ ਮਹਾਂਮਾਰੀ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਲੜ ਰਹੀ ਹੈ। ਉਨਾਂ ਕਿਹਾ ਕਿ ਅਤਿ ਨਾਜ਼ੁਕ ਸਥਿਤੀ ਵਿੱਚ ਮੁੱਖ ਮੰਤਰੀ ਪੰਜਾਬ ਵਲੋਂ ਲੋਕਾਂ ਨੂੰ ਰਾਹਤ ਪਹੁੰਚਾਉਣ ਅਤੇ ਉਨਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਹੈ। ਚੇਅਰਮੈਨ ਨੇ ਕਿਹਾ ਕਿ ਇਸ ਸਮੇਂ ਸਮੁੱਚੀ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਹਰ ਤਰਾਂ ਦੀ ਰਾਹਤ ਪਹੁੰਚਾਉਣ ਲਈ ਯਤਨ ਕੀਤੇ ਜਾ ਰਹੇ ਹਨ ਅਤੇ ਇਸ ਦੇ ਨਾਲ ਸਾਡਾ ਸਭ ਦਾ ਫਰਜ਼ ਬਣਦਾ ਹੈ ਕਿ ਅਸੀਂ ਇਸ ਨੇਕ ਕਾਜ ਵਿੱਚ ਖੁੱਲੇ ਦਿਲ ਨਾਲ ਯੋਗਦਾਨ ਪਾਈਏ। ਉਨਾਂ ਕਿਹਾ ਕਿ ਸਮੇਂ ਦੀ ਨਜ਼ਾਕਤ ਨੂੰ ਸਮਝਦਿਆਂ ਉਨਾਂ ਵਲੋਂ ਮੁੱਖ ਮੰਤਰੀ ਕੋਵਿਡ-19 ਰਾਹਤ ਫੰਡ ਵਿੱਚ ਤਿੰਨ ਮਹੀਨੇ ਦੀ ਤਨਖ਼ਾਹ ਦੇਣ ਦਾ ਫ਼ੈਸਲਾ ਲਿਆ ਗਿਆ ਹੈ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਕੋਰੋਨਾ ਵਾਇਰਸ ਨਾਲ ਜੰਗ ਦੌਰਾਨ ਕੀਤੇ ਜਾ ਰਹੇ ਉਪਰਾਲਿਆਂ ਵਿੱਚ ਉਨਾਂ ਵਲੋਂ ਇਕ ਨਿਮਾਣੇ ਜਿਹੇ ਉਪਰਾਲੇ ਨਾਲ ਯੋਗਦਾਨ ਪਾਇਆ ਜਾ ਰਿਹਾ ਹੈ। ਚੇਅਰਮੈਨ ਨੇ ਇਹ ਵੀ ਦਸਿਆ ਕਿ ਜਲੰਧਰ ਇੰਪਰੂਵਮੈਂਟ ਟਰੱਸਟ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਅੱਗੇ ਆ ਕੇ ਪੰਜਾਬ ਸਰਕਾਰ ਵਲੋਂ ਕੀਤੇ ਜਾ ਰਹੇ ਯਤਨਾਂ ਵਿੱਚ ਯੋਗਦਾਨ ਪਾਇਆ ਗਿਆ ਹੈ। ਉਨਾਂ ਕਿਹਾ ਕਿ ਈ.ਓ.ਵਲੋਂ ਇਕ ਹਫ਼ਤੇ ਦੀ ਤਨਖਾਹ ਅਤੇ ਬਾਕੀ ਅਮਲੇ ਵਲੋਂ ਇਕ ਦਿਨ ਦੀ ਤਨਖ਼ਾਹ ਮੁੱਖ ਮੰਤਰੀ ਕੋਵਿਡ-19 ਰਾਹਤ ਫ਼ੰਡ ਵਿੱਚ ਯੋਗਦਾਨ ਪਾਉਣ ਦਾ ਫ਼ੈਸਲਾ ਲਿਆ ਗਿਆ ਹੈ।
.jpg)



.jpg)




.jpg)
.jpeg)

.jpeg)

.jpeg)
