ਚੇਅਰਮੈਨ ਮਿਲਕ ਫ਼ੈਡ ਵਲੋਂ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਵੇਰਕਾ ਮਿਲਕ ਪਲਾਂਟ ਦੇ ਕੰਮ-ਕਾਜ ਦਾ ਜਾਇਜ਼ਾ

ਚੇਅਰਮੈਨ ਮਿਲਕ ਫ਼ੈਡ ਵਲੋਂ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਵੇਰਕਾ ਮਿਲਕ ਪਲਾਂਟ ਦੇ ਕੰਮ-ਕਾਜ ਦਾ ਜਾਇਜ਼ਾ

ਜਲੰਧਰ, 16 ਅਪ੍ਰੈਲ (ਨਿਊਜ85ਪੰਜਾਬ) – ਚੇਆ ਗਿਆ। ਚੇਅਰਮੈਨ ਕੈਪਟਨ ਹਰਮਿੰਦਰ ਸਿੰਘ ਵਲੋਂ ਵੇਰਕਾ ਮਿਲਕ ਪਲਾਂਟ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਕਿਹਾ ਕਿ ਮਿਲਕ ਫੈਡ ਵਲੋਂ ਵਿਸ਼ਵ ਸਿਹਤ ਸੰਗਅਰਮੈਨ ਮਿਲਕਫ਼ੈਡ ਕੈਪਟਨ ਹਰਮਿੰਦਰ ਸਿੰਘ ਵਲੋਂ ਕੋਰੋਨਾ ਵਾਇਰਸ ਦੇ ਮੱਦੇ ਨਜ਼ਰ ਦੁੱਧ ਦੀ ਮੰਗ ਵੱਧਣ 'ਤੇ ਵੇਰਕਾ ਮਿਲਕ ਪਲਾਂਟ ਦੇ ਕੰਮ-ਕਾਜ ਦਾ ਜਾਇਜ਼ਾ ਲਿਠਨ ਵਲੋਂ ਸੁਝਾਏ ਗਏ ਸਾਰੇ ਮਾਪਦੰਡਾਂ ਅਤੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕੀਤੀ ਜਾ ਰਹੀ ਹੈ।
 ਜਲੰਧਰ ਯੂਨਿਟ ਦੇ ਵੇਰਕਾ ਮਿਲਕ ਪਲਾਂਟ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਸ਼ਲਾਘਾ ਕਰਦਿਆਂ ਚੇਅਰਮੈਨ ਨੇ ਕਿਹਾ ਕਿ ਮਿਲਕਫ਼ੈਡ ਵਲੋਂ ਇਸ ਔਖੀ ਘੜੀ ਵਿੱਚ ਦੁੱਧ ਅਤੇ ਦੁੱਧ ਦੇ ਹੋਰ ਉਤਪਾਦਾਂ ਨੂੰ ਘਰ-ਘਰ ਪਹੁੰਚਾਉਣ ਲਈ ਸ਼ਾਨਦਾਰ ਸੇਵਾਵਾਂ ਨਿਭਾਈਆ ਜਾ ਰਹੀਆਂ ਹਨ। ਚੇਅਰਮੈਨ ਨੇ ਦੱਸਿਆ ਕਿ ਮਿਲਕਫ਼ੈਡ ਵਲੋਂ ਮਿਲਕ ਪਲਾਂਟ ਵਿੱਚ ਆਉਣ ਵਾਲੇ ਹਰ ਵਿਅਕਤੀ ਦੀ ਸੁਰੱਖਿਆ ਦਾ ਖਿਆਲ ਰੱਖਿਆ ਜਾ ਰਿਹਾ ਹੈ ਅਤੇ ਐਂਟਰੀ ਗੇਟਾਂ 'ਤੇ ਥਰਮਲ ਸੈਂਸਰ ਨਾਲ ਜਾਂਚ ਕੀਤੀ ਜਾ ਰਹੀ ਹੈ। ਉਨਾਂ ਇਹ ਵੀ ਦੱਸਿਆ ਕਿ ਮਿਲਕਫ਼ੈਡ ਵਲੋਂ ਕੋਰੋਨਾ ਵਾਇਰਸ ਦੇ ਮੱਦੇ ਨਜ਼ਰ ਦੁੱਧ ਅਤੇ ਦੁੱਧ ਦੇ ਉਤਪਾਦਾਂ ਨੂੰ ਸੁਰੱਖਿਅਤ ਅਤੇ ਪੌਸਟਿਕ ਬਣਾਉਣ ਲਈ ਸਾਰੇ ਮਾਪਦੰਡਾਂ ਨੂੰ ਅਪਣਾਇਆ ਜਾ ਰਿਹਾ ਹੈ। ਇਸ ਮੌਕੇ ਜਨਰਲ ਮੇਨੈਜਰ ਰੁਪਿੰਦਰ ਸਿੰਘ, ਸੁਰਜੀਤ ਸਿੰਘ ਅਤੇ ਹੋਰ ਵੀ ਹਾਜ਼ਰ ਸਨ।

super visa