ਚੌਧਰੀ ਵਲੋਂ ਵਿਦੇਸ਼ ਮੰਤਰੀ ਨੂੰ ਵਿਦੇਸ਼ਾਂ ’ਚ ਫਸੇ ਭਾਰਤੀਆਂ ਨੂੰ ਵਾਪਿਸ ਲਿਆਉਣ ਦੀ ਅਪੀਲ

ਚੌਧਰੀ ਵਲੋਂ ਵਿਦੇਸ਼ ਮੰਤਰੀ ਨੂੰ ਵਿਦੇਸ਼ਾਂ ’ਚ ਫਸੇ ਭਾਰਤੀਆਂ ਨੂੰ ਵਾਪਿਸ ਲਿਆਉਣ ਦੀ ਅਪੀਲ

ਜਲੰਧਰ 4 ਅਪ੍ਰੈਲ (ਨਿਊਜ85ਪੰਜਬ) – Ñਜਲੰਧਰ ਤੋਂ ਲੋਕ ਸਭਾ ਮੈਂਬਰ ਚੌਧਰੀ ਸੰਤੋਖ ਸਿੰਘ ਨੇ ਕੇਂਦਰੀ ਵਿਦੇਸ਼ ਮੰਤਰੀ ਸ੍ਰੀ ਐਸ.ਜੈ ਸ਼ੰਕਰ ਨੂੰ ਅਪੀਲ ਕੀਤੀ ਕਿ ਵੱਖ-ਵੱਖ ਦੇਸ਼ਾਂ ਵਿੱਚ ਫਸੇ ਭਾਰਤੀਆਂ ਨੂੰ ਵਾਪਿਸ ਲਿਆਉਣ ਲਈ ਵਿਸ਼ੇਸ ਉਪਰਾਲੇ ਕੀਤੇ ਜਾਣੇ। ਕੇਂਦਰੀ ਵਿਦੇਸ਼ ਮੰਤਰੀ ਨੂੰ ਲਿਖੀ ਚਿੱਠੀ ਵਿੱਚ ਲੋਕ ਸਭਾ ਮੈਂਬਰ ਨੇ ਕਿਹਾ ਕਿ ਕੋਵਿਡ-19 ਮਹਾਂਮਾਰੀ ਨੂੰ ਫੈਲਣ ਤੋਂ ਰੋਕਣ ਲਈ ਭਾਰਤ ਸਰਕਾਰ ਵਲੋਂ ਕਈ ਅਹਿਮ ਕਦਮ ਚੁੱਕੇ ਗਏ ਹਨ ਜਿਨਾਂ ਵਿੱਚ ਅੰਤਰ ਰਾਸ਼ਟਰੀ ਵਪਾਰਕ ਉਡਾਣਾਂ ਨੂੰ ਬੰਦ ਕਰਨਾ ਵੀ ਸ਼ਾਮਿਲ ਹੈ। ਉਨ੍ਹਾਂ ਕਿਹਾ ਕਿ ਵੱਡੀ ਗਿਣਤੀ ਵਿੱਚ ਭਾਰਤੀ ਦੁਨੀਆਂ ਦੇ ਵੱਖ-ਵੱਖ ਦੇਸ਼ਾਂ ਵਿੱਚ ਫਸੇ ਹੋਏ ਹਨ ਅਤੇ ਜਿਨਾਂ ਵਿਚੋਂ ਬਹੁਤ ਸਾਰੇ ਯਾਤਰੀ ਜਾਂ ਵਿਦਿਆਰਥੀ ਵੀਜ਼ਾ ’ਤੇ ਹਨ ਅਤੇ ਵਿਦੇਸ਼ਾਂ ਵਿੱਚ ਪੈਸੇ ਦੀ ਘਾਟ ਕਾਰਨ ਬਿਨਾਂ ਵਜ੍ਹਾ ਰਹਿਣਾ ਪੈ ਰਿਹਾ ਹੈ। ਚੌਧਰੀ ਸੰਤੋਖ ਸਿੰਘ ਨੇ ਕਿਹਾ ਕਿ ਉਨਾ ਨੂੰ ਧਿਆਨ ਵਿੱਚ ਆਇਆ ਹੈ ਕਿ  ਬਹੁਤ ਸਾਰੀਆਂ ਵਿਸ਼ੇਸ਼ ਫਲਾਈਟਾਂ ਅਤੇ ਏਅਰਲਾਈਨਾਂ ਜਿਸ ਵਿੱਚ ਏਡੀਅਰ ਇੰਡੀਆ ਏਅਰ ਲਾਈਨ ਵੀ ਸ਼ਾਮਿਲ ਹੈ ਰਾਹੀਂ ਦੇਸ਼ ਵਿੱਚ ਫਸੇ ਵਿਦੇਸ਼ੀਆਂ ਨੂੰ ਬਾਹਰ ਕੱਢਿਆ ਗਿਆ ਹੈ।
ਲੋਕ ਸਭਾ ਮੈਂਬਰ ਨੇ ਕਿਹਾ ਕਿ ਬਹੁਤ ਸਾਰੇ ਕੇਸਾਂ ਵਿੱਚ ਖ਼ਾਲੀ ਹਵਾਈ ਜ਼ਹਾਜਾਂ ਨੂੰ ਵਿਦੇਸ਼ਾਂ ਤੋਂ ਵਿਦੇਸ਼ੀ ਨਾਗਰਿਕਾਂ ਨੂੰ ਲੈ ਕੇ ਜਾਣ ਲਈ ਭਾਰਤੀ ਹਵਾਈ ਅੱਡਿਆਂ ਲਈ ਚਲਾਇਆ ਗਿਆ ਸੀ। ਉਨ੍ਹਾ ਕਿਹਾ ਕਿ ਇਹ ਵੀ ਧਿਆਨ ਵਿੱਚ ਆਇਆ ਕਿ ਯੂ.ਕੇ.ਸਰਕਾਰ ਵਲੋਂ ਵਿਸ਼ੇਸ਼ ਉਪਰਾਲੇ ਤਹਿਤ ਚਾਰਟਰ ਫਲਾਈਟਾਂ ਰਾਹੀਂ ਆਪਣੇ ਨਾਗਰਿਕਾਂ ਨੂੰ ਦੂਸਰੇ ਦੇਸ਼ਾਂ ਵਿੱਚੋਂ ਬਾਹਰ ਕੱਢਣ ਦੇ ਉਪਰਾਲੇ ਕੀਤੇ ਜਾ ਰਹੇ ਹਨ। ਚੌਧਰੀ ਸੰਤੋਖ ਸਿੰਘ ਨੇ ਕਿਹਾ ਕਿ ਇਹ ਫਲਾਈਟਾਂ ਜੋ ਕਿ ਬਿਨਾਂ ਯਾਤਰੀਆਂ ਦੇ ਭਾਰਤ ਆ ਰਹੀਆਂ ਹਨ ਕੇਂਦਰ ਸਰਕਾਰ ਨੂੰ ਇਨ੍ਹਾਂ ਫਲਾਈਟਾਂ ਰਾਹੀਂ ਅਪਣੇ ਦੇਸ਼ ਦੇ ਨਾਗਰਿਕਾਂ ਨੂੰ ਵਾਪਿਸ ਵਤਨ ਲਿਆਉਣ ਦੇ ਯਤਨ ਕਰਨੇ ਚਾਹੀਦੇ ਹਨ ਤਾਂ ਕਿ ਵਿਦੇਸ਼ ਵਿੱਚ ਫਸੇ ਭਾਰਤੀ ਆਪਣੇ ਪਰਿਵਾਰਾਂ ਨਾਲ ਮਿਲ ਸਕਣ। ਲੋਕ ਸਭਾ ਮੈਂਬਰ ਨੇ ਕਿਹਾ ਕਿ ਕੋਰੋਨਾ ਵਾਇਰਸ ਦੇ ਮੱਦੇ ਨਜ਼ਰ ਅਪਣਾਈਆਂ ਜਾਣ ਵਾਲੀਆਂ ਸਾਵਧਾਨੀਆਂ ਸਦਕਾ ਵਤਨ ਲਿਆਂਦੇ ਨਾਗਰਿਕਾਂ ਨੂੰ ਉਨਾਂ ਦੇ ਖ਼ਰਚੇ ’ਤੇ ਨਿਰਧਾਰਿਤ ਸਮੇਂ ਤੱਕ ਇਕਾਂਤਵਾਸ ਵਿੱਚ ਅਲੱਗ ਰੱਖਿਆ ਜਾ ਸਕਦਾ ਹੈ। ਉਨ੍ਹਾਂ ਕੇਂਦਰੀ ਮੰਤਰੀ ਨੂੰ ਅਪੀਲ ਕਰਦਿਆਂ ਕਿਹਾ ਕਿ ਅਜਿਹੀਆਂ ਖ਼ਾਲੀ ਫਲਾਈਟਾਂ ਰਾਹੀਂ ਯੂ.ਕੇ ਤੋਂ ਦੇਸ਼ ਵਾਸੀਆਂ ਨੂੰ ਵਾਪਿਸ ਲਿਆਉਣ ਦੇ ਉਪਰਾਲੇ ਕਰਨ ਦੇ ਨਾਲ-ਨਾਲ ਦੂਸਰੇ ਦੇਸ਼ਾਂ ਤੋਂ ਵੀ ਅਜਿਹਾ ਹੀ ਕਰਨਾ ਚਾਹੀਦਾ ਹੈ।


 

super visa