ਜਲੰਧਰ 'ਚ ਅਜੇ ਕੋਰੋਨਾ ਵਾਇਰਸ ਦੇ ਕਮਿਊਨਟੀ ਟਰਾਂਸਫਰ ਸਬੰਧੀ ਕੋਈ ਮਾਮਲਾ ਸਾਹਮਣੇ ਨਹੀਂ ਆਇਆ - ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ
ਜਲੰਧਰ 19 ਅਪ੍ਰੈਲ (ਸੰਦੀਪ) – ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਅਤੇ ਪੁਲਿਸ ਕਮਿਸ਼ਨਰ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਅਜੇ ਤੱਕ ਕੋਰੋਨਾ ਵਾਇਰਸ ਸਬੰਧੀ ਜ਼ਿਲੇ ਵਿੱਚ ਕਮਿਊਨਟੀ ਟਰਾਂਸਫਰ ਦਾ ਕੋਈ ਮਾਮਲਾ ਸਾਹਮਣੇ ਨਹੀਂ ਆਇਆ। ਜ਼ਿਲਾ ਪ੍ਰਸ਼ਾਸਕੀ ਕੰਪਲੈਕਸ ਜਲੰਧਰ ਵਿਖੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਨੇ ਕਿਹਾ ਕਿ ਕੋਰੋਨਾ ਵਾਇਰਸ ਦੇ ਪਾਜੀਟਿਵ ਮਰੀਜ਼ਾਂ ਦੇ ਸੰਪਰਕ ਵਿੱਚ ਆਏ 463 ਲੋਕਾਂ ਦੀ ਪਹਿਚਾਣ ਕੀਤੀ ਜਾ ਚੁੱਕੀ ਹੈ। ਉਨਾਂ ਕਿਹਾ ਕਿ ਇਨਾਂ ਦੇ ਸੰਪਰਕ ਵਿੱਚ ਆਏ ਹੋਰ ਲੋਕਾਂ ਦੀ ਪਹਿਚਾਣ ਕਰਨ ਲਈ ਸਿਵਲ ਤੇ ਪੁਲਿਸ ਪ੍ਰਸ਼ਾਸਨ ਦੇ ਨਾਲ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਪੂਰੀ ਤੇਜ਼ੀ ਨਾਲ ਕਾਰਵਾਈ ਕੀਤੀ ਜਾ ਰਹੀ ਹੈ। ਉਨਾਂ ਦੱਸਿਆ ਕਿ ਜ਼ਿਲਾ ਪ੍ਰਸ਼ਾਸਨ ਵਲੋਂ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ।
ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਸ਼ਹਿਰ ਦੇ ਹਰ ਖੇਤਰ ਵਿੱਚ ਕੋਰੋਨਾ ਵਾਇਰਸ ਦੇ ਲੱਛਣਾ ਤੋਂ ਪ੍ਰਭਾਵਿਤ ਲੋਕਾਂ ਦਾ ਪਤਾ ਲਗਾਉਣ ਲਈ ਸਰਵੇ ਕੀਤਾ ਜਾ ਰਿਹਾ ਹੈ। ਉਨਾਂ ਕਿਹਾ ਕਿ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਕੋਰੋਨਾ ਵਾਇਰਸ ਦੇ ਲੱਛਣਾਂ ਵਾਲੇ ਵਿਅਕਤੀਆਂ ਦੀ ਪਹਿਚਾਣ ਲਈ ਰੈਪਿਡ ਡਾਇਗਨੌਸ ਟੈਸਟ ਰਾਹੀਂ ਕੀਤੀ ਜਾ ਰਹੀ ਹੈ ਅਤੇ ਜੇਕਰ ਕੋਈ ਸ਼ੱਕੀ ਵਿਅਕਤੀ ਪਾਇਆ ਜਾਂਦਾ ਹੈ ਤਾਂ ਉਸ ਨੂੰ ਤੁਰੰਤ ਸਿਵਲ ਹਸਪਤਾਲ ਭੇਜ ਦਿੱਤਾ ਜਾਂਦਾ ਹੈ।
ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਨੇ ਕਿਹਾ ਕਿ ਇਸ ਔਖੀ ਘੜੀ ਵਿੱਚ ਹਰ ਅਧਿਕਾਰੀ ਅਪਣੀ ਡਿਊਟੀ ਪੂਰੀ ਮੁਸ਼ਤੈਦੀ ਤੇ ਲਗਨ ਨਾਲ ਨਿਭਾਉਣ ਲਈ ਪਾਬੰਦ ਹੈ। ਉਨਾਂ ਕਿਹਾ ਕਿ ਲਾਕਡਾਊਨ ਅਤੇ ਕਰਫ਼ਿਊ ਲਗਾਉਣ ਨਾਲ ਕੋਰੋਨਾ ਵਾਇਰਸ ਦੇ ਫੈਲਣ ਦੀ ਰਫ਼ਤਾਰ ਵਿੱਚ ਕਮੀ ਆਈ ਹੈ ਅਤੇ ਲੋਕਾਂ ਦੇ ਸਰਗਰਮ ਸਹਿਯੋਗ ਨਾਲ ਕੋਰੋਨਾ ਵਾਇਰਸ ਖਿਲਾਫ਼ ਜੰਗ ਨੂੰ ਜਿੱਤ ਲਿਆ ਜਾਵੇਗਾ। ਦੋਵਾਂ ਅਧਿਕਾਰੀਆਂ ਨੇ ਕਿਹਾ ਕਿ ਜ਼ਿਲਾ ਪ੍ਰਸ਼ਾਸਨ ਕੋਰੋਨਾ ਵਾਇਰਸ ਖਿਲਾਫ਼ ਜੰਗ ਲਈ ਪੂਰੀ ਤਰਾਂ ਤਿਆਰ ਹੈ ਅਤੇ ਬਹੁਤ ਜਲਦੀ ਇਸ ਮਹਾਂਮਾਰੀ 'ਤੇ ਕਾਬੂ ਪਾ ਲਿਆ ਜਾਵੇਗਾ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ, ਸੀ.ਈ.ਓ ਸ਼ੀਨਾ ਅਗਰਵਾਲ, ਉਪ ਮੰਡਲ ਮੈਜਿਸਟਰੇਟ ਵਰਜੀਤ ਵਾਲੀਆ ਅਤੇ ਜੈ ਇੰਦਰ ਸਿੰਘ, ਸਹਾਇਕ ਕਮਿਸ਼ਨਰ ਅਮਨਪ੍ਰੀਤ ਸਿੰਘ, ਸਿਵਲ ਸਰਜਨ ਡਾ.ਗੁਰਵਿੰਦਰ ਚਾਵਲਾ, ਮੈਡੀਕਲ ਸੁਪਰਡੰਟ ਡਾ.ਹਰਿੰਦਰ ਸਿੰਘ, ਸੀਨੀਅਰ ਮੈਡੀਕਲ ਅਫ਼ਸਰ ਡਾ.ਕਸ਼ਮੀਰੀ ਲਾਲ , ਐਪੀਡੀਮੋਲੋਜਿਸਟ ਡਾ.ਸੋਭਨਾ ਅਤੇ ਹੋਰ ਵੀ ਹਾਜ਼ਰ ਸਨ।
.jpg)



.jpg)




.jpg)
.jpeg)

.jpeg)

.jpeg)
