ਜਲੰਧਰ ਤੋਂ 1200 ਪ੍ਰਵਾਸੀ ਕਾਮਿਆਂ ਨੂੰ ਲੈ ਕੇ 32ਵੀਂ ‘ਸ਼੍ਰਮਿਕ ਐਕਸਪ੍ਰੈਸ’ ਰੇਲ ਗੱਡੀ ਉਨਾਓ ਲਈ ਰਵਾਨਾ
ਜਲੰਧਰ, 14 ਮਈ (ਸੰਦੀਪ) – ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਕੀਤੇ ਜਾ ਰਹੇ ਅਣਥੱਕ ਅਤੇ ਮਜ਼ਬੂਤ ਯਤਨਾਂ ਤਹਿਤ ਅੱਜ ਜਲੰਧਰ ਰੇਲਵੇ ਸਟੇਸ਼ਨ ਤੋਂ 1200 ਪ੍ਰਵਾਸੀ ਕਾਮਿਆਂ ਨੂੰ ਲੈ ਕੇ 32ਵੀਂ ‘ਸ਼੍ਰਮਿਕ ਐਕਸਪ੍ਰੈਸ’ ਰੇਲ ਗੱਡੀ ਉਨਾਓ ਉੱਤਰ ਪ੍ਰਦੇਸ਼ ਲਈ ਰਵਾਨਾ ਹੋਈ।
ਸੂਬਾ ਸਰਕਾਰ ਵਲੋਂ ਇਸ ਰੇਲ ਗੱਡੀ ਰਾਹੀਂ ਪ੍ਰਵਾਸੀ ਕਾਮਿਆਂ ਨੂੰ ਮੁਫ਼ਤ ਸਫ਼ਰ ਦੀ ਸਹੂਲਤ ਦੇਣ ਲਈ ਆਉਣ ਵਾਲਾ ਸਾਰਾ ਖ਼ਰਚ 5.46 ਲੱਖ ਰੁਪਏ ਸਹਿਣ ਕੀਤਾ ਜਾਵੇਗਾ। ਸੂਬਾ ਸਰਕਾਰ ਵਲੋਂ ਹੁਣ ਤੱਕ ਪ੍ਰਵਾਸੀ ਕਾਮਿਆਂ ਨੂੰ ਮੁਫ਼ਤ ਸਫ਼ਰ ਦੀ ਸਹੂਲਤ ਮੁਹੱਈਆ ਕਰਵਾਉਣ ਲਈ ਵੱਖ-ਵੱਖ ਸੂਬਿਆਂ ਜਿਨ੍ਹਾਂ ਵਿੱਚ ਉਤੱਰ ਪ੍ਰਦੇਸ਼, ਬਿਹਾਰ, ਮੱਧ ਪ੍ਰਦੇਸ਼, ਆਂਧਰਾ ਪ੍ਰਦੇਸ਼ ਅਤੇ ਹੋਰ ਸ਼ਾਮਿਲ ਹਨ ਵਿਖੇ ਭੇਜਣ ਲਈ ‘ਸ਼੍ਰਮਿਕ ਐਕਸਪ੍ਰੈਸ’ ਰੇਲ ਗੱਡੀਆਂ ’ਤੇ 2.02 ਕਰੋੜ ਰੁਪਏ ਦੀ ਰਾਸ਼ੀ ਖ਼ਰਚੀ ਜਾ ਚੁੱਕੀ ਹੈ। ਇਸ ਦੇ ਨਾਲ ਹੀ ਸੂਬਾ ਸਰਕਾਰ ਵੋਂ ਪ੍ਰਵਾਸੀ ਕਾਮਿਆਂ ਨੂੰ ਰਿਫਰੈਸ਼ਮੈਂਟ ਵੀ ਮੁਹੱਈਆ ਕਰਵਾਈ ਜਾ ਰਹੀ ਹੈ।
ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਪਹਿਲੇ ਪੜਾਅ ਦੌਰਾਨ ਪ੍ਰਵਾਸੀਆਂ ਨੂੰ ਰੇਲਵੇ ਦੁਆਰਾ ਮੁਫ਼ਤ ਸਫ਼ਰ ਦੀ ਸਹੂਲਤ ਮੁਹੱਈਆ ਕਰਵਾਉਣ ਲਈ ਅਪਣੇ ਹਿੱਸੇ ਦੇ 35 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਜ਼ਿਲ੍ਹਾ ਪ੍ਰਸ਼ਾਸਨ ਨੂੰ ਸੂਬਾ ਸਰਕਾਰ ਪਾਸੋਂ ਇਹ ਰਾਸ਼ੀ ਪ੍ਰਾਪਤ ਹੋ ਚੁੱਕੀ ਹੈ ਜੋ ਕਿ ਰਜਿਸਟਰਡ ਹੋਏ ਯਾਤਰੀਆਂ ਨੂੰ ਰੇਲਵੇ ਟਿਕਟ ਮੁਹੱਈਆ ਕਰਵਾਉਣ ਲਈ ਰੇਲਵੇ ਵਿਭਾਗ ਨੂੰ ਸਿੱਧੀ ਤਬਦੀਲ ਕੀਤੀ ਜਾ ਰਹੀ ਹੈ ਤਾਂ ਕਿ ਇਹ ਯਾਤਰੀ ਮੁਫ਼ਤ ਆਪਣੇ ਜੱਦੀ ਸੂਬਿਆਂ ਨੂੰ ਜਾ ਸਕਣ।
ਇਸੇ ਤਰ੍ਹਾਂ ਸਿਹਤ ਵਿਭਾਗ ਵਲੋਂ ਰੇਲਵੇ ਸਟੇਸ਼ਨ ਰੇਲ ਗੱਡੀਆਂ ਵਿੱਚ ਚੜ੍ਹਨ ਲਈ ਆਉਣ ਵਾਲੇ ਹਰ ਪ੍ਰਵਾਸੀ ਕਾਮੇ ਦੀ ਸਿਹਤ ਜਾਂਚ ਕੀਤੀ ਜਾ ਰਹੀ ਹੈ। ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪ੍ਰਵਾਸੀ ਕਾਮਿਆਂ ਨੂੰ ਰੇਲ ਗੱਡੀਆ ਵਿੱਚ ਚੜਾਉਣ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਜਲੰਧਰ ਸ਼ਹਿਰ ਦੇ ਰੇਲਵੇ ਸਟੇਸ਼ਨ ਤੋਂ ਅੱਜ ਡਿਪਟੀ ਕਮਿਸ਼ਨਰ ਪੁਲਿਸ ਜਲੰਧਰ ਸ੍ਰੀ ਬਲਕਾਰ ਸਿੰਘ ਦੀ ਦੇਖ ਰੇਖ ਵਿੱਚ 32ਵੀਂ ‘ਸ਼੍ਰਮਿਕ ਐਕਸਪ੍ਰੈਸ’ ਰੇਲ ਗੱਡੀ ਉਨਾਓ ਲਈ ਰਵਾਨਾ ਹੋਈ।
.jpg)








.jpg)
.jpeg)

.jpeg)

.jpeg)
