ਜਲੰਧਰ ਤੋਂ 1200 ਪ੍ਰਵਾਸੀਆਂ ਨੂੰ ਲੈ ਕੇ ਨੌਵੀਂ ‘ਸ਼੍ਰਮਿਕ ਐਕਸਪ੍ਰੈਸ’ ਰੇਲ ਗੱਡੀ ਸੁਲਤਾਨਪੁਰ ਲਈ ਰਵਾਨਾ

ਜਲੰਧਰ ਤੋਂ 1200 ਪ੍ਰਵਾਸੀਆਂ ਨੂੰ ਲੈ ਕੇ ਨੌਵੀਂ ‘ਸ਼੍ਰਮਿਕ ਐਕਸਪ੍ਰੈਸ’ ਰੇਲ ਗੱਡੀ ਸੁਲਤਾਨਪੁਰ ਲਈ ਰਵਾਨਾ

ਜਲੰਧਰ, 8 ਮਈ (ਸੰਦੀਪ) – ਜਲੰਧਰ ਸ਼ਹਿਰ ਦੇ ਰੇਲਵੇ ਸਟੇਸ਼ਨ ਤੋਂ 1200 ਪ੍ਰਵਾਸੀਆਂ ਨੂੰ ਲੈ ਕੇ ਨੌਵੀਂ ‘ ਸ਼੍ਰਮਿਕ ਐਕਸਪ੍ਰੈਸ’ ਰੇਲ ਗੱਡੀ ਸੁਲਤਾਨਪੁਰ (ਉਤੱਰ ਪ੍ਰਦੇਸ਼) ਲਈ ਰਵਾਨਾ ਹੋਈ ਜਿਸ ਤੇ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਪ੍ਰਵਾਸੀਆਂ ਨੂੰ ਮੁਫ਼ਤ ਸਫ਼ਰ ਦੀ ਸਹੂਲਤ ਮੁਹੱਈਆ ਕਰਵਾਉਣ ਲਈ 5.70 ਲੱਖ ਰੁਪਏ ਖ਼ਰਚ ਕੀਤੇ ਗਏ।
                             Îਮੁੱਖ ਮੰਤਰੀ ਪੰਜਾਬ ਵਲੋਂ ਮਨੁੱਖਤਾ ਦੀ ਭਲਾਈ ਵਜੋਂ ਕੀਤੇ ਗਏ ਇਸ ਕਾਜ ਦਾ ਮੁੱਖ ਮੰਤਵ ਦੇਸ ਵਿਆਪੀ ਲਾਕਡਾਊਨ/ਕਰਫ਼ਿਊ ਦੌਰਾਨ ਪੰਜਾਬ ਵਿੱਚ ਫਸੇ ਪ੍ਰਵਾਸੀਆਂ ਲਈ ਮੁਫ਼ਤ ਸਫ਼ਰ ਨੂੰ ਯਕੀਨੀ ਬਣਾਉਣਾ ਹੈ। ਇਹ ਜਲੰਧਰ ਰੇਲਵੇ ਸਟੇਸ਼ਨ ਤੋਂ ਚੱਲਣ ਵਾਲੀ ਨੌਵੀਂ ਰੇਲ ਗੱਡੀ ਹੈ ਇਸ ਤੋਂ ਪਹਿਲਾਂ ਅੱਠ ਰੇਲ ਗੱਡੀਆਂ ਰਾਹੀਂ ਪ੍ਰਵਾਸੀਆਂ ਨੂੰ ਡਾਲਟਨਗੰਜ (ਝਾਰਖੰਡ), ਗਾਜ਼ੀਪੁਰ ਅਤੇ ਬਨਾਰਸ, ਲਖਨਊ, ਗੋਰਖਪੁਰ, ਆਯੋਧਿਆ ਅਤੇ ਬਹਿਰਾਈਚ ਭੇਜਿਆ ਗਿਆ ਹੈ । ਅੱਜ ਨੌਵੀਂ ਰੇਲ ਗੱਡੀ ਡਿਪਟੀ ਕਮਿਸ਼ਨਰ ਪੁਲਿਸ ਸ੍ਰੀ ਬਲਕਾਰ ਸਿੰਘ ਅਤੇ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ ਸ੍ਰੀ ਇਕਬਾਲਪ੍ਰੀਤ ਸਿੰਘ ਦੀ ਦੇਖ-ਰੇਖ ਵਿੱਚ ਆਪਣੀ ਮੰਜ਼ਿਲ ਵੱਲ ਰਵਾਨਾ ਹੋਈ।
                             ਪ੍ਰਵਾਸੀਆਂ ਨੂੰ ਰੇਲ ਗੱਡੀ ਵਿੱਚ ਚੜਾਉਣ ਤੋਂ ਪਹਿਲਾਂ ਬੱਲੇ-ਬੱਲੇ ਫਾਰਮ, ਖਾਲਸਾ ਸੀਨੀਅਰ ਸੈਕੰਡਰੀ ਸਕੂਲ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਤੋਂ ਪੰਜਾਬ ਰੋਡਵੇਜ਼ ਦੀਆਂ ਬੱਸਾਂ ਰਾਹੀਂ ਮੁਫ਼ਤ ਸ਼ਹਿਰ ਦੇ ਰੇਲਵੇ ਸਟੇਸ਼ਨ ’ਤੇ ਲਿਆਂਦਾ ਗਿਆ। ਜ਼ਿਲ੍ਹਾ ਪ੍ਰਸ਼ਾਸਨ ਵਲੋਂ ਡਿਪਟੀ ਕਮਿਸ਼ਨਰ  ਸ੍ਰੀ ਵਰਿੰਦਰ ਕੁਮਾਰ ਸ਼ਰਮਾ ਅਤੇ ਪੁਲਿਸ ਕਮਿਸ਼ਨਰ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਦੀ ਅਗਵਾਈ ਵਿੱਚ ਪ੍ਰਵਾਸੀਆਂ ਨੂੰ ਅਰਾਮ ਨਾਲ ਰੇਲ ਗੱਡੀ ਵਿੱਚ ਚੜਾਉਣ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਰੇਲਵੇ ਸਟੇਸ਼ਨ ’ਤੇ ਰੇਲ ਗੱਡੀ ਵਿੱਚ ਚੜਾਉਣ ਤੋਂ ਪਹਿਲਾਂ ਸਾਰਿਆਂ ਵਲੋਂ ਸਮਾਜਿਕ ਦੂਰੀ ਨੂੰ ਯਕੀਨੀ ਬਣਾਇਆ ਗਿਆ ਅਤੇ  ਸਿਹਤ ਵਿਭਾਗ ਦੀਆਂ ਟੀਮਾਂ ਨੂੰ ਪ੍ਰਵਾਸੀਆਂ ਦੀ ਮੈਡੀਕਲ ਸਕਰੀਨਿੰਗ ਲਈ ਤਾਇਨਾਤ ਕੀਤਾ ਗਿਆ।
                             ਇਸ ਮੌਕੇ ਡਿਪਟੀ ਕਮਿਸ਼ਨਰ ਪੁਲਿਸ ਖ਼ਾਸ ਤੌਰ ’ਤੇ ਮੌਜੂਦ ਸਨ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਪ੍ਰਵਾਸੀਆਂ ਨੂੰ ਮੁਫ਼ਤ ਸਫ਼ਰ ਦੀ ਸਹੂਲਤ ਮੁਹੱਈਆ ਕਰਵਾਉਣ ਲਈ ਇਸ ਰੇਲ ਗੱਡੀ ’ਤੇ 5.70 ਲੱਖ ਰੁਪਏ ਖ਼ਰਚੇ ਗਏ ਹਨ। ਉਨ੍ਹਾਂ ਕਿਹਾ ਕਿ ਜਿਨਾਂ ਪ੍ਰਵਾਸੀਆਂ ਨੇ ਪੰਜਾਬ ਸਰਕਾਰ ਦੇ ਪੋਰਟਲ ’ਤੇ ਅਪਣੇ ਆਪ ਨੂੰ ਰਜਿਸਟਰਡ ਕੀਤਾ ਹੈ ਉਨਾਂ ਨੂੰ ਹੀ ਰੇਲ ਗੱਡੀ ਰਾਹੀਂ ਆਪਣੇ ਸੂਬਿਆਂ ਨੂੰ ਜਾਣ ਦੀ ਸਹੂਲਤ ਦਿੱਤੀ ਜਾ ਰਹੀ ਹੈ।

super visa