ਜਲੰਧਰ ਤੋਂ 1200 ਪ੍ਰਵਾਸੀਆਂ ਨੂੰ ਲੈ ਕੇ ਸੁਲਤਾਨਪੁਰ ਲਈ ਰਵਾਨਾ ਹੋਈ 15ਵੀਂ ਸ਼੍ਰਮਿਕ ਐਕਸਪ੍ਰੈਸ ਰੇਲ ਗੱਡੀ

ਜਲੰਧਰ ਤੋਂ 1200 ਪ੍ਰਵਾਸੀਆਂ ਨੂੰ ਲੈ ਕੇ ਸੁਲਤਾਨਪੁਰ ਲਈ ਰਵਾਨਾ ਹੋਈ 15ਵੀਂ ਸ਼੍ਰਮਿਕ ਐਕਸਪ੍ਰੈਸ ਰੇਲ ਗੱਡੀ

ਜਲੰਧਰ, 10 ਮਈ (ਸੰਦੀਪ) –  ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਪ੍ਰਵਾਸੀਆਂ ਨੂੰ ਮੁਫ਼ਤ ਰੇਲ ਗੱਡੀਆਂ ਰਾਹੀਂ ਵਾਪਿਸ ਭੇਜਣ ਦੀ ਲੜੀ ਵਜੋਂ ਅੱਜ ਜਲੰਧਰ ਰੇਲਵੇ ਸਟੇਸ਼ਨ ਤੋਂ 15ਵੀਂ ਸ਼੍ਰਮਿਕ ਐਕਸਪ੍ਰੈਸ ਰੇਲ ਗੱਡੀ 1200 ਪ੍ਰਵਾਸੀਆਂ ਨੂੰ ਲੈ ਕੇ ਸੁਲਤਾਨਪੁਰ ਲਈ ਰਵਾਨਾ ਹੋਈ ਜਿਸ 'ਤੇ ਸੂਬਾ ਸਰਕਾਰ ਵਲੋਂ 5.76 ਲੱਖ ਰੁਪਏ ਖ਼ਰਚੇ ਗਏ।
                ਪੰਜਾਬ ਵਿੱਚ ਲਾਕਡਾਊਨ/ਕਰਫ਼ਿਊ ਦੌਰਾਨ ਫਸੇ ਪੰਜਾਬੀਆਂ ਨੂੰ ਮੁਫ਼ਤ ਸਫ਼ਰ ਰਾਹੀਂ ਜੱਦੀ ਸੂਬਿਆਂ ਵਿੱਚ ਭੇਜਣ ਨੂੰ ਯਕੀਨੀ ਬਣਾਉਣ ਦੇ ਮੰਤਵ ਨਾਲ ਮੁੱਖ ਮੰਤਰੀ ਪੰਜਾਬ ਵਲੋਂ ਮਨੁੱਖਤਾ ਦੀ ਭਲਾਈ ਲਈ ਅਜਿਹੇ ਉਪਰਾਲੇ ਕੀਤੇ ਜਾ ਰਹੇ ਹਨ। ਇਹ 15ਵੀਂ ਰੇਲ ਗੱਡੀ ਹੈ ਇਸ ਤੋਂ ਪਹਿਲਾਂ 14 ਰੇਲ ਗੱਡੀਆਂ ਡਾਲਟਨਗੰਜ, ਗਾਜ਼ੀਪੁਰ ਅਤੇ ਬਨਾਰਸ, ਲਖਨਊ, ਗੋਰਖਪੁਰ, ਆਯੋਧਿਆ, ਆਜ਼ਮਗੜ, ਦਰਬੰਗਾ, ਬਹਿਰਾਇਚ, ਸੁਲਤਾਨਪੁਰ, ਮੁਜ਼ੱਫਰ ਨਗਰ, ਅਕਬਰਪੁਰ, ਆਜ਼ਮਗੜ, ਕਟਿਹਾਰ ਅਤੇ ਫੈਜ਼ਾਬਾਦ ਲਈ ਜਲੰਧਰ ਸ਼ਹਿਰ ਦੇ ਰੇਲਵੇ ਸਟੇਸ਼ਨ ਤੋਂ ਰਵਾਨਾ ਹੋ ਚੁੱਕੀਆਂ ਹਨ। ਅੱਜ ਦੀ ਇਹ ਰੇਲ ਗੱਡੀ ਡਿਪਟੀ ਕਮਿਸ਼ਨਰ ਪੁਲਿਸ ਸ੍ਰੀ ਬਲਕਾਰ ਸਿੰਘ ਦੀ ਦੇਖ ਰੇਖ ਵਿੱਚ ਅਪਣੀ ਮੰਜ਼ਿਲ ਵੱਲ ਰਵਾਨਾ ਹੋਈ।
                ਰੇਲ ਗੱਡੀ ਵਿੱਚ ਪ੍ਰਵਾਸੀਆਂ ਨੂੰ ਚੜਾਉਣ ਤੋਂ ਪਹਿਲਾਂ ਪੰਜਾਬ ਰੋਡਵੇਜ਼ ਦੀਆਂ ਬੱਸਾਂ ਰਾਹੀਂ ਬੱਲੇ-ਬੱਲੇ ਫਾਰਮ ਅਤੇ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਨਕੋਦਰ ਰੋਡ ਤੋਂ ਰੇਲਵੇ ਸਟੇਸ਼ਨ 'ਤੇ ਲਿਆਂਦਾ ਗਿਆ। ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਅਤੇ ਪੁਲਿਸ ਕਮਿਸ਼ਨਰ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਦੀ ਅਗਵਾਈ ਵਿੱਚ ਜ਼ਿਲਾ ਪ੍ਰਸ਼ਾਸਨ ਵਲੋਂ ਪ੍ਰਵਾਸੀਆਂ ਨੂੰ ਰੇਲ ਗੱਡੀਆਂ ਵਿੱਚ ਚੜਾਉਣ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਰੇਲਵੇ ਸਟੇਸ਼ਨ 'ਤੇ ਪ੍ਰਵਾਸੀਆਂ ਨੂੰ ਰੇਲ ਗੱਡੀਆਂ ਵਿੱਚ ਚੜਾਉਣ ਤੋਂ ਪਹਿਲਾਂ ਸਮਾਜਿਕ ਦੂਰੀ ਨੂੰ ਬਰਕਰਾਰ ਰੱਖਣ ਦੇ ਨਾਲ-ਨਾਲ ਹਰੇਕ ਵਿਅਕਤੀ ਦੀ ਸਿਹਤ ਟੀਮਾਂ ਵਲੋਂ ਮੈਡੀਕਲ ਸਕਰੀਨਿੰਗ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ।
                ਡਿਪਟੀ ਕਮਿਸ਼ਨਰ ੁਲਿਸ ਜੋ ਖਾਸ ਤੌਰ 'ਤੇ ਇਸ ਮੌਕੇ ਮੌਜੂਦ ਸਨ ਨੇ ਦੱਸਿਆ ਕਿ ਸੂਬਾ ਸਰਕਾਰ ਵਲੋਂ ਪ੍ਰਵਾਸੀਆਂ ਨੂੰ ਮੁਫ਼ਤ ਸਫ਼ਰ ਦੀ ਸਹੂਲਤ ਮੁਹੱਈਆ ਕਰਵਾਉਣ ਲਈ 5.76 ਲੱਖ ਰੁਪਏ ਇਸ ਰੇਲ ਗੱਡੀ 'ਤੇ ਖ਼ਰਚ ਕੀਤੇ ਗਏ ਹਨ। ਉਨਾਂ ਕਿਹਾ ਕਿ ਜਿਨਾਂ ਪ੍ਰਵਾਸੀਆਂ ਵਲੋਂ ਪੰਜਾਬ ਸਰਕਾਰ ਦੇ ਪੋਰਟਲ 'ਤੇ ਰਜਿਸਟਰਡ ਕਰਵਾਇਆ ਗਿਆ ਹੈ ਉਨਾਂ ਨੂੰ ਹੀ ਉਨਾਂ ਦੇ ਜੱਦੀ ਸੂਬਿਆਂ ਵੱਲ ਜਾਣ ਦੀ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ।

super visa