ਜਲੰਧਰ ਤੋਂ 2400 ਪ੍ਰਵਾਸੀਆਂ ਨੂੰ ਛਪਰਾ ਅਤੇ ਆਜ਼ਮਗੜ੍ਹ ਲਈ ਲੈ ਕੇ ਦੋ ‘ਸ਼੍ਰਮਿਕ ਐਕਸਪ੍ਰੈਸ’ ਰੇਲ ਗੱਡੀਆਂ ਰਵਾਨਾ
ਜਲੰਧਰ, 11 ਮਈ (ਸੰਦੀਪ) – ਜਲੰਧਰ ਤੋਂ ਕਰੀਬ 2400 ਪ੍ਰਵਾਸੀਆਂ ਨੂੰ ਮੁਫ਼ਤ ਸਫ਼ਰ ਰਾਹੀਂ ਛਪਰਾ (ਬਿਹਾਰ) ਅਤੇ ਆਜ਼ਮਗੜ੍ਹ (ਉੱਤਰ ਪ੍ਰਦੇਸ਼) ਲਈ ਦੋ ਸ਼੍ਰਮਿਕ ਐਕਸਪ੍ਰੈਸ ਰੇਲ ਗੱਡੀਆਂ ਰਵਾਨਾ ਹੋਈਆਂ ਜਿਨ੍ਹਾਂ ’ਤੇ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ 6.78 ਲੱਖ ਰੁਪਏ ਅਤੇ 6.42 ਲੱਖ ਰੁਪਏ ਖ਼ਰਚ ਕੀਤੇ ਗਏ।
ਡਿਪਟੀ ਕਮਿਸ਼ਨਰ ਪੁਲਿਸ ਸ੍ਰੀ ਬਲਕਾਰ ਸਿੰਘ ਅਤੇ ਉਪ ਮੰਡਲ ਮੈਜਿਸਟਰੇਟ ਸ੍ਰੀ ਰਾਹੁਲ ਸਿੰਧੂ ਦੇ ਦੇਖ ਰੇਖ ਵਿੱਚ 18ਵੀਂ ਸ਼੍ਰਮਿਕ ਐਕਸਪ੍ਰੈਸ ਰੇਲ ਗੱਡੀ ਛਪਰਾ ਲਈ ਸਵੇਰੇ 8 ਵਜੇ ਅਤੇ 19ਵੀਂ ਸ਼੍ਰਮਿਕ ਐਕਸਪ੍ਰੈਸ ਰੇਲ ਗੱਡੀ ਸਵੇਰੇ 11 ਵਜੇ ਆਜ਼ਮਗੜ੍ਹ ਲਈ ਰਵਾਨਾ ਹੋਈਆਂ। ਸੂਬਾ ਸਰਕਾਰ ਵਲੋਂ ਪ੍ਰਵਾਸੀਆਂ ਨੁੂੰ ਜੋ ਆਪਣੇ ਜੱਦੀ ਸੂਬਿਆਂ ਨੂੰ ਜਾਣ ਦੇ ਚਾਹਵਾਨ ਹਨ ਨੂੰ ਬਿਨਾਂ ਕਿਸੇ ਪਰੇਸ਼ਾਨੀ ਦੇ ਮੁਫ਼ਤ ਸਫ਼ਰ ਰਾਹੀਂ ਵਾਪਿਸ ਭੇਜਣ ਲਈ ਕੀਤਾ ਜਾ ਰਿਹਾ ਨੇਕ ਕਾਜ ਹੈ।
ਂਰੇਲ ਗੱਡੀਆਂ ਵਿੱਚ ਚੜ੍ਹਨ ਤੋਂ ਪਹਿਲਾਂ ਪ੍ਰਵਾਸੀਆਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪੰਜਾਬ ਰੋਡਵੇਜ਼ ਦੀਆਂ ਬੱਸਾਂ ਰਾਹੀਂ ਸ਼ਹਿਰ ਦੇ ਰੇਲਵੇ ਸਟੇਸ਼ਨ ’ਤੇ ਲਿਆਂਦਾ ਗਿਆ। ਜ਼ਿਲ੍ਹਾ ਪ੍ਰਸ਼ਾਸਨ ਵਲੋਂ ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਅਤੇ ਪੁਲਿਸ ਕਮਿਸ਼ਨਰ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਦੀ ਅਗਵਾਈ ਵਿੱਚ ਪ੍ਰਵਾਸੀਆਂ ਨੂੰ ਅਸਾਨੀ ਨਾਲ ਰੇਲ ਗੱਡੀ ਵਿੱਚ ਚੜਾਉਣ ਲਈ ਪਹਿਲਾਂ ਹੀ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਰੇਲ ਗੱਡੀਆਂ ਵਿੱਚ ਚੜ੍ਹਨ ਤੋਂ ਪਹਿਲਾਂ ਸਮਾਜਿਕ ਦੂਰੀ ਦੀ ਪਾਲਣਾ ਕਰਦੇ ਹੋਏ ਹਰੇਕ ਵਿਅਕਤੀ ਦੀ ਮੈਡੀਕਲ ਸਕਰੀਨਿੰਗ ਨੂੰ ਵੀ ਯਕੀਨੀ ਬਣਾਇਆ ਗਿਆ ਹੈ।
ਡਿਪਟੀ ਕਮਿਸ਼ਨਰ ਪੁਲਿਸ ਅਤੇ ਉਪ ਮੰਡਲ ਮੈਜਿਸਟਰੇਟ ਜੋ ਖਾਸ ਤੌਰ ’ਤੇ ਇਸ ਮੌਕੇ ਮੌਜੂਦ ਸਨ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਪ੍ਰਵਾਸੀਆਂ ਨੂੰ ਸੁਰੱਖਿਅਤ ਅਤੇ ਮੁਫ਼ਤ ਰੇਲ ਸਫ਼ਰ ਮੁਹੱਈਆ ਕਰਵਾਉਣ ਲਈ ਇਨ੍ਹਾਂ ਰੇਲ ਗੱਡੀਆਂ ’ਤੇ 13.20 ਲੱਖ ਰੁਪਏ ਖ਼ਰਚੇ ਗਏ ਹਨ। ਉਨ੍ਹਾਂ ਦੱਸਿਆ ਕਿ ਇਨਾਂ ਰੇਲ ਗੱਡੀਆਂ ਰਾਹੀਂ ਉਨਾਂ ਪ੍ਰਵਾਸੀਆਂ ਨੂੰ ਹੀ ਜਾਣ ਦੀ ਇਜ਼ਾਜ਼ਤ ਦਿੱਤੀ ਜਾ ਰਹੀ ਹੈ ਜਿਨਾ ਵਲੋਂ ਅਪਣੇ ਆਪ ਨੂੰ ਪੰਜਾਬ ਸਰਕਾਰ ਦੋ ਪੋਰਟਲ ’ਤੇ ਰਜਿਸਟਰਡ ਕਰਵਾਇਆ ਹੈ।
.jpg)



.jpg)




.jpg)
.jpeg)

.jpeg)

.jpeg)
