ਜਲੰਧਰ ਦੇ ਸਾਰੇ ਪਿੰਡਾਂ ਨੂੰ ਰੋਗਾਣੂ ਮੁਕਤ ਕਰਨ ਲਈ ਦਵਾਈ ਦੇ ਛਿੜਕਾਅ ਦਾ ਛੇਵਾਂ ਗੇੜ ਸ਼ੁਰੂ
ਜਲੰਧਰ 12 ਅਪ੍ਰੈਲ (ਨਿਊਜ85ਪੰਜਾਬ) - ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੋਰੋਨਾ ਵਾਇਰਸ ਕਰਕੇ ਪੈਦਾ ਹੋਏ ਸਥਿਤੀ ਦਾ ਟਾਕਰਾ ਕਰਨ ਲਈ ਜ਼ਿਲ੍ਹੇ ਦੇ ਸਾਰੇ 898 ਪਿੰਡਾਂ ਨੂੰ ਰੋਗਾਣੂ ਮੁਕਤ ਕਰਨ ਲਈ ਦਵਾਈ ਦੇ ਛਿੜਕਾਅ ਦਾ ਛੇਵਾਂ ਗੇੜ ਸ਼ੁਰੂ ਕੀਤਾ ਜਾ ਚੁੱਕਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ ਸ੍ਰੀ ਇਕਬਾਲਜੀਤ ਸਿੰਘ ਸਹੋਤਾ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਾਰੇ ਪਿੰਡਾਂ ਵਿੱਚ 1.15 ਲੱਖ ਮੀਟਰਿਕ ਟਨ ਸੋਡੀਅਮ ਹਾਈਪੋਕਲੋਰਾਈਟ ਦਵਾਈ ਦਾ ਪੰਜ ਗੇੜਾਂ ਵਿੱਚ ਛਿੜਕਾਅ ਕੀਤਾ ਜਾ ਚੁੱਕਾ ਹੈ ਅਤੇ ਹੋਰ ਪੰਜ ਗੇੜ ਅਗਲੇ ਕੁਝ ਦਿਨਾਂ ਵਿੱਚ ਮੁਕੰਮਲ ਕਰ ਲਏ ਜਾਣਗੇ। ਉਨ੍ਹਾਂ ਦੱਸਿਆ ਕਿ ਦਵਾਈ ਦੇ ਛਿੜਕਾਅ ਮੁਹਿੰਮ ਦੌਰਾਨ ਜ਼ਿਲ੍ਹੇ ਦੇ 898 ਪਿੰਡਾਂ ਦੇ 2.16 ਲੱਖ ਘਰਾਂ ਨੂੰ ਸਵੱਛ ਕੀਤਾ ਜਾਣਾ ਹੈ। ਵੁਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ 1760 ਟੀਮਾਂ ਦਾ ਗਠਨ ਕੀਤਾ ਗਿਆ ਹੈ ਜੋ ਸੁਚਾਰੂ ਢੰਗ ਨਾਲ ਪਿੰਡਾਂ ਵਿੱਚ ਘਰਾਂ ਨੂੰ ਰੋਗਾਣੂ ਮੁਕਤ ਕਰਨ ਲਈ ਦਵਾਈ ਦਾ ਛਿੜਕਾਅ ਕਰ ਰਹੀਆਂ ਹਨ।
ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਨੇ ਕਿਹਾ ਕਿ ਇਸ ਮੁਹਿੰਮ ਨੂੰ ਆਉਣ ਵਾਲੇ ਦਿਲਾਂ ਵਿੱਚ ਵੀ ਜਾਰੀ ਰੱਖਿਆ ਜਾਵੇਗਾ ਤਾਂ ਕਿ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਿਆ ਜਾ ਸਕੇ। ਉਨ੍ਹਾਂ ਕਿਹਾ ਕਿ ਵਿਭਾਗੀ ਕਰਮਚਾਰੀਆਂ ਵਲੋਂ ਦਵਾਈ ਦਾ ਛਿੜਕਾਅ ਕਰਨ ਦੇ ਨਾਲ ਨਾਲ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬੱਚਣ ਲਈ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਬਾਰੇ ਵੀ ਜਾਣੂੰ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸਦੇ ਨਾਲ ਹੀ ਵਿਭਾਗ ਕਰਮਚਾਰੀਆਂ ਤੇ ਅਧਿਕਾਰੀਆਂ ਵਲੋਂ ਲੋੜਵੰਦ ਲੋਕਾਂ ਨੂੰ ਸੁੱਕਾ ਰਾਸ਼ਨ ਵੀ ਵੰਡਿਆ ਜਾ ਰਿਹਾ ਹੈ
.jpg)



.jpg)




.jpg)
.jpeg)

.jpeg)

.jpeg)
