ਜਲੰਧਰ ਲਈ ਰਾਹਤ ਦੀ ਵੱਡੀ ਖ਼ਬਰ,421 ਸੈਂਪਲਾਂ ਪਾਏ ਗਏ ਨੈਗੇਟਿਵ
ਜਲੰਧਰ , 28 ਅਪ੍ਰੈਲ (ਸੰਦੀਪ) – ਜਲੰਧਰ ਵਾਸੀਆਂ ਲਈ ਰਾਹਤ ਦੀ ਖ਼ਬਰ ਹੈ ਕਿ ਪਿਛਲੇ ਕੁਝ ਦਿਨਾਂ ਦੌਰਾਨ ਕੋਵਿਡ-19 ਸਬੰਧੀ ਲਏ ਗਏ 421 ਨਮੂਨਿਆਂ ਦੀ ਰਿਪੋਰਟ ਨੈਗੇਟਿਵ ਆਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ.ਗੁਰਿੰਦਰ ਕੌਰ ਚਾਵਲਾ ਨੇ ਦੱਸਿਆ ਕਿ ਇਨਾਂ ਲੋਕਾਂ ਦੀ ਰਿਪੋਰਟ ਸੋਮਵਾਰ ਦੇਰ ਸ਼ਾਮ ਨੂੰ ਆਈ। ਉਨ੍ਹਾਂ ਕਿਹਾ ਕਿ ਇਨਾਂ ਸਾਰੇ 421 ਸੈਂਪਲਾਂ ਦੀ ਰਿਪੋਰਟ ਨੈਗੇਟਿਵ ਆਈ ਹੈ।
ਡਾ.ਚਾਵਲਾ ਨੇ ਅੱਗੇ ਦੱਸਿਆ ਕਿ ਕੋਰੋਨਾ ਵਾਇਰਸ ਸਬੰਧੀ ਹੁਣ ਤੱਕ ਲਏ ਗਏ 2674 ਸ਼ੱਕੀ ਮਰੀਜ਼ਾਂ ਦੇ ਸੈਂਪਲਾਂ ਵਿਚੋਂ 2006 ਲੋਕਾਂ ਦੀ ਰਿਪੋਰਟ ਨੈਗੇਟਿਵ ਆਈ ਹੈ ਅਤੇ 78 ਮਰੀਜ਼ ਪਾਜੀਟਿਵ ਪਾਏ ਗਏ ਹਨ ਜਦਕਿ 566 ਵਿਅਕਤੀਆਂ ਦੀ ਰਿਪੋਰਟ ਆਉਣੀ ਬਾਕੀ ਹੈ। ਉਨ੍ਹਾਂ ਦੱਸਿਆ ਕਿ 7 ਮਰੀਜ਼ ਬਿਲਕੁਲ ਠੀਕ ਹੋ ਕੇ ਆਪਣੇ ਘਰਾਂ ਨੂੰ ਚਲੇ ਗਏ ਹਨ ਅਤੇ 3 ਮਰੀਜ਼ਾਂ ਦੀ ਮੌਤ ਹੋਈ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਪੂਰੇ ਜ਼ੋਰਾਂ ਨਾਲ ਟੈਸਟ ਕਰਨ ਦੀ ਚਲਾਈ ਮੁਹਿੰਮ ਸਦਕਾ ਪ੍ਰਸ਼ਾਸਨ ਜ਼ਿਲ੍ਹੇ ਵਿੱਚ ਜਿਆਦਾ ਤੋਂ ਜ਼ਿਆਦਾ ਮਰੀਜ਼ਾਂ ਦੀ ਪਹਿਚਾਣ ਕਰਨ ਵਿੱਚ ਕਾਮਯਾਬ ਹੋਇਆ ਹੈ ਜੋ ਕਿ ਸਮਾਜ ’ਤੇ ਖ਼ਤਰਾ ਬਣ ਸਕਦੇ ਸਨ।
.jpg)



.jpg)




.jpg)
.jpeg)

.jpeg)

.jpeg)
