ਜਲੰਧਰ ਲਈ ਸਭ ਤੋਂ ਵੱਡੀ ਰਾਹਤ ਦੀ ਗੱਲ ਕਿ ਕੋਵਿਡ-19 ਤੋਂ ਪ੍ਰਭਾਵਿਤ 50 ਪ੍ਰਤੀਸ਼ਤ ਮਰੀਜ਼ਾਂ ਦੀ ਇਲਾਜ ਬਾਅਦ ਰਿਪੋਰਟ ਆਈ ਨੈਗੇਟਿਵ
ਜਲੰਧਰ 9 ਅਪ੍ਰੈਲ (ਨਿਊਜ85ਪੰਜਾਬ) - ਜਲੰਧਰ ਲਈ ਇਹ ਸਭ ਤੋਂ ਵੱਡੀ ਰਾਹਤ ਵਾਲੀ ਗੱਲ ਹੈ ਕਿ ਕੋਰੋਨਾ ਵਾਇਰਸ ਤੋਂ ਪੀੜਤ 6 ਵਿਅਕੀਤਆਂ ਵਿਚੋਂ ਤਿੰਨ ਵਿਅਕਤੀਆਂ ਦੀ ਇਲਾਜ ਬਾਅਦ ਰਿਪੋਰਟ ਨੈਗੇਟਿਵ ਪਾਈ ਗਈ ਜਿਨ੍ਹਾਂ ਨੂੰ ਸਿਵਲ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ।
ਤਿੰਨ ਵਿਅਕਤੀ ਜਿਨਾਂ ਵਿੱਚ ਹਰਜਿੰਦਰ ਸਿੰਘ, ਬਲਜਿੰਦਰ ਕੌਰ ਅਤੇ ਹਰਦੀਪ ਸਿੰਘ ਪਿੰਡ ਵਿਰਕ ਦੇ ਵਸਨੀਕ ਸਨ ਅਤੇ ਇਹ ਤਿੰਨੋ ਬਲਦੇਵ ਸਿੰਘ ਜਿਸ ਦੀ ਕੋਰੋਨਾ ਵਾਇਰਸ ਕਰਕੇ ਮੌਤ ਹੋ ਗਈ ਸੀ ਨਾਲ ਬਹੁਤ ਨੇੜੇਲੇ ਸੰਪਰਕ ਵਿੱਚ ਸਨ। ਇਨ੍ਹਾਂ ਸਾਰੇ ਮਰੀਜਾਂ ਨੂੰ 20 ਮਾਰਚ ਨੂੰ ਸਿਵਲ ਹਸਪਤਾਲ ਫਿਲੌਰ ਵਿਖੇ ਕੋਰੋਨਾ ਵਾਇਰਸ ਦੇ ਲੱਛਣ ਪਾਏ ਜਾਣ ’ਤੇ ਦਾਖਲ ਕਰਵਾਇਆ ਗਿਆ ਸੀ ਜਿਥੇ ਇਨਾਂ ਦੀ ਕੋਰੋਨਾ ਪਾਜ਼ੀਟਿਵ ਰਿਪੋਰਟ ਆਈ ਅਤੇ ਬਾਅਦ ਵਿਚ 24 ਮਾਰਚ ਨੂੰ ਸਿਵਲ ਹਸਪਤਾਲ ਜਲੰਧਰ ਵਿਖੇ ਤਬਦੀਲ ਕੀਤਾ ਗਿਆ । ਸੀਨੀਅਰ ਮੈਡੀਕਲ ਅਫ਼ਸਰ ਡਾ.ਕਸ਼ਮੀਰੀ ਲਾਲ ਦੀ ਅਗਵਾਈ ਵਾਲੀ ਮਾਹਿਰ ਡਾਕਟਰਾਂ ਦੀ ਮੈਡੀਕਲ ਟੀਮ ਵਲੋਂ ਸਿਵਲ ਹਸਪਤਾਲ ਵਿਖੇ 14 ਦਿਨਾਂ ਤੱਕ ਇਲਾਜ ਕੀਤਾ ਗਿਆ।
ਸਿਵਲ ਹਸਪਤਾਲ ਵਿੱਚੋਂ ਇਨ੍ਹਾਂ ਵਿਅਕਤੀਆਂ ਦੇ ਇਲਾਜ ਉਪਰੰਤ ਦੁਬਾਰਾ ਸੈਂਪਲ ਜਾਂਚ ਲਈ ਸਰਕਾਰੀ ਮੈਡੀਕਲ ਕਾਲਜ ਅੰਮਿਤਸਰ ਵਿਖੇ 6 ਅਪ੍ਰੈਲ ਨੂੰ ਭੇਜੇ ਗਏ ਸਨ ਜਿਨਾਂ ਦੀ ਰਿਪੋਰਟ ਨੈਗੇਟਿਵ ਪਾਈ ਗਈ। ਇਸੇ ਤਰ੍ਹਾਂ 7 ਅਪ੍ਰੈਲ ਨੂੰ ਇਕ ਵਿਅਕਤੀ ਦਾ ਸੈਂਪਲ ਦੁਬਾਰਾ ਜਾਂਚ ਲਈ ਭੇਜਿਆ ਗਿਆ ਸੀ ਅਤੇ ਰਿਪੋਰਟ ਨੈਗੇਟਿਵ ਆਉਣ ’ਤੇ ਇਨ੍ਹਾਂ ਤਿੰਨਾਂ ਨੂੰ ਸਿਵਲ ਹਸਪਤਾਲ ਵਿਚੋਂ ਛੁੱਟੀ ਦੇ ਦਿੱਤੀ ਗਈ।
ਇਨ੍ਹਾਂ ਮਰੀਜ਼ਾਂ ਵਲੋਂ ਸਿਵਲ ਹਸਪਤਾਲ ਵਿਖੇ ਦਿੱਤੀ ਗਈ ਇਲਾਜ ਦੀ ਸਹੂਲਤ ’ਤੇ ਸੰਤੁਸ਼ਟੀ ਦਾ ਪ੍ਰਗਟਾਵਾ ਕੀਤਾ ਗਿਆ। ਉਨ੍ਹਾਂ ਸਾਰੇ ਮੈਡੀਕਲ ਅਤੇ ਪੈਰਾ ਮੈਡੀਕਲ ਅਮਲੇ ਦਾ ਧੰਨਵਾਦ ਕੀਤਾ ਜਿਨਾ ਵਲੋਂ ਉਨਾਂ ਦੀ ਬਹੁਤ ਵਧੀਆ ਢੰਗ ਨਾਲ ਦੇਖਭਾਲ ਕੀਤੀ ਗਈ। ਇਸ ਮੌਕੇ ਇਨ੍ਹਾਂ ਮਰੀਜ਼ਾਂ ਵਲੋਂ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਸੂਬਾ ਸਰਕਾਰ ਦਾ ਵੀ ਇਸ ਔਖੀ ਘੜੀ ਵਿੱਚ ਪੁਖ਼ਤਾ ਪ੍ਰਬੰਧ ਕਰਨ ਲਈ ਤਹਿ ਦਿਲੋਂ ਧੰਨਵਾਦ ਕੀਤਾ ਗਿਆ।
ਇਸ ਮੌਕੇ ਸਿਵਲ ਸਰਜਨ ਡਾ.ਗੁਰਿੰਦਰ ਕੌਰ ਚਾਵਲਾ ਅਤੇ ਮੈਡੀਕਲ ਸੁਪਰਡੰਟ ਡਾ.ਮਨਦੀਪ ਕੌਰ ਮਾਂਗਟ ਨੇ ਇਨ੍ਹਾਂ ਮਰੀਜਾਂ ਦੇ ਮਿਆਰੀ ਇਲਾਜ ਨੂੰ ਯਕੀਨੀ ਬਣਾਉਣ ਲਈ ਡਾਕਟਰਾਂ ਅਤੇ ਪੈਰਾ ਮੈਡੀਕਲ ਸਟਾਫ਼ ਨੂੰ ਵਧਾਈ ਦਿੰਦਿਆਂ ਕਿਹਾ ਕਿ ਮਹਾਂਮਾਰੀ ਵਿਰੁੱਧ ਚੱਲ ਰਹੀ ਲੜਾਈ ਦੌਰਾਨ ਲੋਕਾਂ ਨੂੰ ਬਚਾਉਣ ਲਈ ਇਹ ਮਨੁੱਖਤਾ ਦੀ ਸਭ ਤੋਂ ਵੱਡੀ ਸੇਵਾ ਹੈ। ਉਨ੍ਹਾਂ ਕਿਹਾ ਕਿ ਡਾਕਟਰੀ ਅਮਲੇ ਦੀ ਲਗਨ ਅਤੇ ਪੰਜਾਬ ਅਤੇ ਖਾਸ ਕਰਕੇ ਜਲੰਧਰ ਵਾਸੀਆਂ ਦੀ ਮਜ਼ਬੂਤ ਇੱਛਾ ਸ਼ਕਤੀ ਨਾਲ ਇਸ ਮਹਾਂਮਾਰੀ ਵਿਰੁੱਧ ਲੜਾਈ ਜਿੱਤ ਲਈ ਜਾਵੇਗੀ।.ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਵਾਸੀਆਂ ਨੂੰ ਮਹਾਂਮਾਰੀ ਤੋਂ ਬਚਾਉਣ ਲਈ ਵਚਨਬੱਧ ਹੈ।
.jpg)



.jpg)




.jpg)
.jpeg)

.jpeg)

.jpeg)
