ਜਲੰਧਰ ਸ਼ਹਿਰ ਤੋਂ ਤਿੰਨ ਹੋਰ ‘ਸ਼੍ਰਮਿਕ ਐਕਸਪੈ੍ਰਸ’ ਰੇਲ ਗੱਡੀਆਂ ਪੂਰਨੀਆਂ, ਅਰਾਰੀਆ ਅਤੇ ਜੌਨਪੁਰ ਲਈ ਰਵਾਨਾ
ਜਲੰਧਰ, 18 ਮਈ (ਸੰਦੀਪ) – ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਪ੍ਰਵਾਸੀ ਕਾਮਿਆਂ ਨੂੰ ਮੁਫ਼ਤ ਰੇਲ ਸਫ਼ਰ ਦੀ ਸਹੂਲਤ ਰਾਹੀਂ ਵਾਪਿਸ ਭੇਜਣ ਲਈ ਚਲਾਈ ਗਈ ਵਿਸ਼ੇਸ਼ ਸਕੀਮ ਤਹਿਤ ਤਿੰਨ ਹੋਰ ‘ਸ਼੍ਰਮਿਕ ਐਕਸਪ੍ਰੈਸ’ ਰੇਲ ਗੱਡੀਆ 3600 ਪ੍ਰਵਾਸੀ ਕਾਮਿਆਂ ਨੂੰ ਲੈ ਕੇ ਜਲੰਧਰ ਸ਼ਹਿਰ ਤੋਂ ਪੂਰਨੀਆ, ਅਰਾਰੀਆ ਬਿਹਾਰ ਅਤੇ ਜੌਨਪੁਰ ਉਤੱਰ ਪ੍ਰਦੇਸ਼ ਲਈ ਰਵਾਨਾ ਹੋਈਆਂ। ਇਸ ਤਰ੍ਹਾਂ ਅੱਜ ਜਲੰਧਰ ਸ਼ਹਿਰ ਦੇ ਰੇਲਵੇ ਸਟੇਸ਼ਨ ਤੋਂ ਕੁੱਲ ਪੰਜ ਸ਼੍ਰਮਿਕ ਐਕਸਪ੍ਰੈਸ ਰੇਲ ਗੱਡੀਆਂ ਰਵਾਨਾ ਹੋ ਰਹੀਆਂ ਹਨ ਜਿਨਾਂ ’ਤੇ ਕੈਪਟਨ ਸਰਕਾਰ ਵਲੋਂ ਪ੍ਰਵਾਸੀ ਕਾਮਿਆਂ ਨੂੰ ਮੁਫ਼ਤ ਰੇਲ ਸਫ਼ਰ ਦੀ ਸਹੂਲਤ ਮੁਹੱਈਆ ਕਰਵਾਉਣ ਲਈ 3.93 ਲੱਖ ਰੁਪਏ ਖ਼ਰਚੇ ਗਏ।
ਸੂਬਾ ਸਰਕਾਰ ਵਲੋਂ ਜਲੰਧਰ ਸ਼ਹਿਰ ਦੇ ਰੇਲਵੇ ਸਟੇਸ਼ਨ ਤੋਂ 51ਵੀਂ ਸ਼੍ਰਮਿਕ ਐਕਸਪ੍ਰੈਸ ਰੇਲ ਗੱਡੀ ਸਵੇਰੇ 11 ਵਜੇ ਪੂਰਨੀਆਂ ’ਤੇ 7.98 ਲੱਖ ਰੁਪਏ, 52ਵੀਂ ਸ਼੍ਰਮਿਕ ਐਕਸਪ੍ਰੈਸ ਰੇਲ ਗੱਡੀ ਜੋ ਦੁਪਹਿਰ 2 ਵਜੇ ਅਰਾਰੀਆ ਲਈ ਰਵਾਨਾ ਹੋਈ ’ਤੇ 8.52 ਲੱਖ ਰੁਪਏ ਅਤੇ 53ਵੀਂ ਸ਼੍ਰਮਿਕ ਐਕਸਪ੍ਰੈਸ ਰੇਲ ਗੱਡੀ ਸ਼ਾਮ 5 ਵਜੇ ਜੌਨਪੁਰ ਉਤੱਰ ਪ੍ਰਦੇਸ਼ ਲਈ ਰਵਾਨਾ ਹੋਈ ’ਤੇ 6.30 ਲੱਖ ਰੁਪਏ ਖ਼ਰਚ ਕੀਤੇ ਗਏ।
ਇਸੇ ਤਰ੍ਹਾਂ ਦੋ ਹੋਰ ਸ਼੍ਰਮਿਕ ਐਕਸਪ੍ਰੈਸ ਰੇਲ ਗੱਡੀਆਂ ਸ਼ਹਿਰ ਦੇ ਰੇਲਵੇ ਸਟੇਸ਼ਨ ਤੋਂ ਫ਼ੈਜ਼ਾਬਾਦ ਲਈ ਸ਼ਾਮ 7.30 ਵਜੇ ਅਤੇ ਲਖਨਊ ਲਈ ਦੇਰ ਰਾਤ 11 ਵਜੇ ਰਵਾਨਾ ਹੋਣਗੀਆਂ ਜਿਨਾਂ ’ਤੇ ਸੂਬਾ ਸਰਕਾਰ ਵਲੋਂ 5.76 ਲੱਖ ਰੁਪਏੋ ਅਤੇ 5.22 ਲੱਖ ਰੁਪਏ ਖਰਚ ਕੀਤੇ ਜਾ ਰਹੇ ਹਨ। ਕੈਪਟਨ ਸਰਕਾਰ ਵਲੋਂ ਪ੍ਰਵਾਸੀ ਕਾਮਿਆਂ ਨੂੰ ਮੁਫ਼ਤ ਰੇਲ ਸਫ਼ਰ ਮੁਹੱਈਆ ਕਰਵਾਉਣ ਲਈ ਸ਼ੁਰੂ ਕੀਤੀ ਗਈ ਇਸ ਵਿਸ਼ੇਸ਼ ਸਕੀਮ ਤਹਿਤ ਅੱਜ ਜਲੰਧਰ ਤੋਂ ਰਵਾਨਾ ਹੋਣ ਵਾਲੀਆਂ ਰੇਲ ਗੱਡੀਆਂ ਰਾਹੀਂ ਪ੍ਰਵਾਸੀਆਂ ਲਈ ਨਿਰਵਿਘਨ ਸਫ਼ਰ ਨੂੰ ਯਕੀਨੀ ਬਣਾਉਣਲਈ ਵਧੀਕ ਡਿਪਟੀ ਕਮਿਸ਼ਨਰ ਪੁਲਿਸ ਸ੍ਰੀ ਗੁਰਮੀਤ ਸਿੰਘ ਅਤੇ ਏ.ਸੀ.ਪੀ. ਸ੍ਰੀ ਬਿਮਲ ਕਾਂਤ ਵਲੋਂ ਸਾਰੇ ਪ੍ਰਬੰਧਾਂ ਦੀ ਦੇਖ ਰੇਖ ਕੀਤੀ ਗਈ।
ਸੂਬਾ ਸਰਕਾਰ ਵਲੋਂ ਸਾਰੀਆਂ ਰੇਲ ਗੱਡੀਆਂ ਰਾਹੀਂ ਪ੍ਰਵਾਸੀ ਕਾਮਿਆਂ ਨੂੰ ਮੁਫ਼ਤ ਸਫ਼ਰ ਦੀ ਸਹੂਲਤ ਮੁਹੱਈਆ ਕਰਵਾਉਣ ਤੋਂ ਇਲਾਵਾ ਉਨ੍ਹਾਂ ਨੂੰ ਮੁਫ਼ਤ ਖਾਣਾ,ਪਾਣੀ ਅਤੇ ਹੋਰ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਉਣ ’ਤੇ ਆਉਣ ਵਾਲਾ ਸਾਰਾ ਖ਼ਰਚ ਸਹਿਣ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਪਹਿਲੇ ਪੜਾਅ ਦੌਰਾਨ ਪ੍ਰਵਾਸੀਆਂ ਨੂੰ ਰੇਲਵੇ ਦੁਆਰਾ ਮੁਫ਼ਤ ਸਫ਼ਰ ਦੀ ਸਹੂਲਤ ਮੁਹੱਈਆ ਕਰਵਾਉਣ ਲਈ ਅਪਣੇ ਹਿੱਸੇ ਦੇ 35 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਜ਼ਿਲ੍ਹਾ ਪ੍ਰਸ਼ਾਸਨ ਨੂੰ ਸੂਬਾ ਸਰਕਾਰ ਪਾਸੋਂ ਇਹ ਰਾਸ਼ੀ ਪ੍ਰਾਪਤ ਹੋ ਚੁੱਕੀ ਹੈ ਜੋ ਕਿ ਰਜਿਸਟਰਡ ਹੋਏ ਯਾਤਰੀਆਂ ਨੂੰ ਰੇਲਵੇ ਟਿਕਟ ਮੁਹੱਈਆ ਕਰਵਾਉਣ ਲਈ ਰੇਲਵੇ ਵਿਭਾਗ ਨੂੰ ਸਿੱਧੀ ਤਬਦੀਲ ਕੀਤੀ ਜਾ ਰਹੀ ਹੈ ਤਾਂ ਕਿ ਇਹ ਯਾਤਰੀ ਮੁਫ਼ਤ ਆਪਣੇ ਜੱਦੀ ਸੂਬਿਆਂ ਨੂੰ ਜਾ ਸਕਣ। ਇਸੇ ਤਰ੍ਹਾਂ ਸਿਹਤ ਵਿਭਾਗ ਦੀ ਟੀਮ ਵਲੋਂ ਰੇਲ ਗੱਡੀ ਵਿੱਚ ਚੜ੍ਹਨ ਲਈ ਆਉਣ ਵਾਲੇ ਹਰ ਪ੍ਰਵਾਸੀ ਕਾਮੇ ਦੀ ਸਿਹਤ ਜਾਂਚ ਨੂੰ ਵੀ ਯਕੀਨੀ ਬਣਾਇਆ ਗਿਆ। ਇਸੇ ਤਰ੍ਹਾਂ ਸਿਹਤ ਵਿਭਾਗ ਦੀ ਟੀਮ ਵਲੋਂ ਰੇਲ ਗੱਡੀਆਂ ਵਿੱਚ ਚੜ੍ਹਨ ਤੋਂ ਪਹਿਲਾਂ ਹਰ ਪ੍ਰਵਾਸੀ ਕਾਮੇ ਦੀ ਸਿਹਤ ਜਾਂਚ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ।
ਇਸ ਤੋਂ ਇਲਾਵਾ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪ੍ਰਵਾਸੀ ਕਾਮਿਆਂ ਵਿੱਚ ਸਮਾਜਿਕ ਦੂਰੀ ਨੂੰ ਬਰਕਰਾਰ ਰੱਖਣ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਸਿਵਲ ਅਤੇ ਪੁਲਿਸ ਪ੍ਰਸ਼ਾਸਨ ਵਲੋਂ ਲੋੜੀਂਦੇ ਸੁਰੱਖਿਆ ਕਰਮੀਆਂ ਨੂੰ ਰੇਲਵੇ ਸਟੇਸ਼ਨ ’ਤੇ ਤਾਇਨਾਤ ਕੀਤਾ ਗਿਆ ਹੈ ਤਾਂ ਕਿ ਪ੍ਰਵਾਸੀ ਕਾਮਿਆਂ ਨੂੰ ਰੇਲ ਗੱਡੀਆਂ ਵਿੱਚ ਚੜ੍ਹਨ ਸਮੇਂ ਕਿਸੇ ਤਰ੍ਹਾਂ ਦੀ ਕੋਈ ਪਰੇਸ਼ਾਨੀ ਪੇਸ਼ ਨਾ ਆ ਸਕੇ।
.jpg)



.jpg)




.jpg)
.jpeg)

.jpeg)

.jpeg)
