ਜਲੰਧਰ ’ਚ ਇਕ ਹੋਰ ਮਰੀਜ਼ਾਂ ਨੇ ਦਿੱਤੀ ਕੋਰੋਨਾ ਵਾਇਰਸ ਨੂੰ ਮਾਤ, ਹਸਪਤਾਲ ਤੋਂ ਮਿਲੀ ਛੁੱਟੀ

ਜਲੰਧਰ ’ਚ ਇਕ ਹੋਰ ਮਰੀਜ਼ਾਂ ਨੇ ਦਿੱਤੀ ਕੋਰੋਨਾ ਵਾਇਰਸ ਨੂੰ ਮਾਤ, ਹਸਪਤਾਲ ਤੋਂ ਮਿਲੀ ਛੁੱਟੀ

ਜਲੰਧਰ, 11 ਮਈ (ਸੰਦੀਪ) – ਜਲੰਧਰ ਵਿਖੇ ਕੋਰੋਨਾ ਵਾਇਰਸ ਖਿਲਾਫ਼ ਜੰਗ ਨੂੰ ਜਿੱਤ ਦਿਆਂ ਨੀਲਾ ਮਹਿਲ ਤੋਂ ਰਜ਼ਨੀ ਨੂੰ ਅੱਜ ਸਿਵਲ ਹਸਪਤਾਲ ਵਿਖੇ ਇਲਾਜ ਉਪਰੰਤ ਉਸ ਦੀਆ ਦੋਵੇਂ ਰਿਪੋਰਟਾਂ ਨੈਗੇਟਿਵ ਆਉਣ ’ਤੇ ਛੁੱਟੀ ਦਿੱਤੀ ਗਈ।
                             ਰਜ਼ਨੀ ਨੂੰ 21 ਅਪ੍ਰੈਲ ਨੂੰ ਸਿਵਲ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਸੀ। ਉਸ ਦਾ ਇਲਾਜ ਉਪਰੰਤ ਪਹਿਲਾ ਸੈਂਪਲ 3 ਮਈ ਨੂੰ ਜਾਂਚ ਲਈ ਭੇਜਿਆ ਗਿਆ ਸੀ ਜਿਸ ਦੀ ਰਿਪੋਰਟ ਨੈਗੇਟਿਵ ਆਈ। ਇਸ ਤਰ੍ਹਾਂ ਉਸ ਦਾ ਦੂਜਾ ਸੈਂਪਲ ਜਾਂਚ ਲਈ 6 ਮਈ ਨੂੰ ਭੇਜਿਆ ਗਿਆ ਜਿਸ ਦੀ ਰਿਪੋਰਟ ਵੀ ਨੈਗੇਟਿਵ ਪ੍ਰਾਪਤ ਹੋਈ।
                             ਇਸ ਮੌਕੇ ਸਿਵਲ ਹਸਪਤਾਲ ਦੀ ਸਮੁੱਚੀ ਮੈਡੀਕਲ ਟੀਮ ਤੇ ਖਾਸ ਕਰਕੇ ਸੀਨੀਅਰ ਮੈਡੀਕਲ ਅਫ਼ਸਰ ਡਾ.ਕਸ਼ਮੀਰੀ  ਲਾਲ ਵਲੋਂ ਕੀਤੇ ਗਏ ਇਲਾਜ ’ਤੇ ਰਜ਼ਨੀ ਵਲੋਂ ਪੂਰਨ ਤਸੱਲੀ ਦਾ ਪ੍ਰਗਟਾਵਾ ਕੀਤਾ ਗਿਆ। ਉਨ੍ਹਾਂ ਵਲੋਂ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਸੂਬਾ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੋਵਿਡ-19 ਤੋਂ ਪ੍ਰਭਾਵਿਤ ਮਰੀਜ਼ਾਂ ਦੇ ਇਲਾਜ ਲਈ ਕੀਤੇ ਗਏ ਪੁਖ਼ਤਾ ਪ੍ਰਬੰਧਾਂ ਦੀ ਵੀ ਸ਼ਲਾਘਾ ਕੀਤੀ ਗਈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਨ੍ਹਾਂ ਨੂੰ ਵਾਇਰਸ ਤੋਂ ਡਰਨ ਦੀ ਲੋੜ ਨਹੀਂ ਹੈ ਪਰ ਕੋਵਿਡ-19 ਖਿਲਾਫ਼ ਜੰਗ ਜਿੱਤਣ ਲਈ ਸਾਵਧਾਨੀਆਂ ਨੂੰ ਜਰੂਰ ਅਪਣਾਇਆ ਜਾਵੇ।
                             ਇਸ ਮੌਕੇ ਡਾਕਟਰਾਂ ਅਤੇ ਸਮੁੱਚੇ ਮੈਡੀਕਲ ਅਮਲੇ ਦੀ ਟੀਮ ਨੂੰ ਵਧਾਈ ਦਿੰਦਿਆਂ ਸਿਵਲ ਸਰਜਨ ਜਲੰਧਰ ਡਾ.ਗੁਰਿੰਦਰ ਕੌਰ ਚਾਵਲਾ ਅਤੇ ਮੈਡੀਕਲ ਸੁਪਰਡੰਟ ਡਾ.ਹਰਿੰਦਰ ਸਿੰਘ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਅਤੇ ਪੁਲਿਸ ਕਮਿਸ਼ਨਰ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਦੀ ਅਗਵਾਈ ਵਿੱਚ ਸਿਹਤ ਵਿਭਾਗ ਕੋਰੋਨਾ ਵਾਇਰਸ ਖਿਲਾਫ਼ ਜੰਗ ਜਿੱਤਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਹ ਪਲ ਉਨਾ ਲਈ ਬਣੇ ਮਾਣ ਵਾਲਾ ਪਲ ਹੈ ਜਦੋਂ ਕਿ ਇਹ ਮਰੀਜ਼ ਪੂਰੀ ਤਰ੍ਹਾਂ ਤੰਦਰੁਸਤ ਹੋ ਕੇ ਅਪਣੇ ਘਰ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ ਜ਼ਿਲ੍ਹੇ ਵਿੱਚ 25 ਮਰੀਜ਼ ਠੀਕ ਹੋ ਚੁੱਕੇ ਹਨ ਅਤੇ ਜੋ ਇਲਾਜ ਅਧੀਨ ਹਨ ਉਨਾਂ ਦੀ ਸਿਹਤ ਵਿਚ ਵੀ ਤੇਜ਼ੀ ਨਾਲ ਸੁਧਾਰ ਹੋ ਰਿਹਾ ਹੈ।

super visa