ਜਲੰਧਰ ’ਚ ਗਲੇ ਦੇ 4067 ਸਵੈਬ ਟੈਸਟ, ਹੁਣ ਤੱਕ 52042 ਲੋਕਾਂ ਦੀ ਹੋਈ ਜਾਂਚ-ਡਿਪਟੀ ਕਮਿਸ਼ਨਰ ਤੇ ਪੁਲਿਸ ਕਮਿਸ਼ਨਰ
ਜਲੰਧਰ , 4 ਮਈ (ਸੰਦੀਪ) - ਜ਼ਿਲ੍ਹਾ ਜਲੰਧਰ ਵਿਖੇ ਕੋਵਿਡ-19 ਤੋਂ ਪ੍ਰਭਾਵਿਤ ਮਰੀਜਾਂ ਦੀ ਪਹਿਚਾਣ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪੂਰੇ ਜ਼ੋਰਾਂ ਨਾਲ ਚਲਾਈ ਗਈ ਜਾਂਚ ਮੁਹਿੰਮ ਦੇ ਤਹਿਤ 4067 ਲੋਕਾਂ ਦੇ ਗਲੇ ਰਾਹੀਂ ਸਵੈਬ ਟੈਸਟ ਕੀਤੇ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਅਤੇ ਅਤੇ ਪੁਲਿਸ ਕਮਿਸ਼ਨਰ ਜਲੰਧਰ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਜਿਨਾਂ ਵਲੋਂ ਸ਼ਹਿਰ ਦੇ ਵੱਖ-ਵੱਖ ਖੇਤਰਾਂ ਵਿੱਚ ਫਲੈਗ ਮਾਰਚ ਕੱਢਿਆ ਗਿਆ ਨੇ ਦੱਸਿਆ ਕਿ ਹੁਣ ਤੱਕ ਜਲੰਧਰ ਵਿਖੇ ਗਲੇ ਰਾਹੀਂ 4067 ਟੈਸਟ ਕੀਤੇ ਜਾ ਚੁੱਕੇ ਹਨ ਅਤੇ ਅੱਜ ਡਾਕਟਰਾਂ ਦੀਆਂ ਟੀਮਾਂ ਵਲੋਂ 283 ਗਲੇ ਰਾਹੀਂ ਟੈਸਟ ਕਰਨ ਦੇ ਸੈਂਪਲ ਲਏ ਗਏ।
ਦੋਵਾਂ ਅਧਿਕਾਰੀਆਂ ਨੇ ਦੱਸਿਆ ਕਿ ਹੁਣ ਤੱਕ ਪਾਜ਼ੀਟਿਵ ਕੇਸਾਂ ਦੇ ਸੰਪਰਕ ਵਿੱਚ ਆਏ 1492 ਲੋਕਾਂ ਦੀ ਪਹਿਚਾਣ ਕਰਕੇ ਉਨ੍ਹਾਂ ਨੂੰ ਇਕਾਂਤਵਾਸ ਕੀਤਾ ਗਿਆ ਹੈ ਅਤੇ ਉਨਾਂ ਦੇ ਜਾਂਚ ਲਈ ਨਮੂਨੇ ਵੀ ਲਏ ਗਏ ਹਨ।
ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਘਰ-ਘਰ ਜਾ ਕੇ ਸਰਵੇ ਕਰਨ ਲਈ 135 ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ ਜਿਨਾਂ ਵਲੋਂ 12194 ਘਰਾਂ ਵਿੱਚ ਜਾ ਕੇ 52042 ਲੋਕਾਂ ਦੀ ਜਾਂਚ ਕੀਤੀ ਗਈ ਹੈ।
ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਹੁਣ ਤੱਕ 7408 ਲੋਕਾਂ ਨੂੰ ਕੁਆਰੰਟੀਨ ਕੀਤਾ ਗਿਆ ਹੈ ਜਿਸ ਵਿਚੋਂ 6379 ਲੋਕਾਂ ਵਲੋਂ 14 ਦਿਨ ਦਾ ਸਮਾਂ ਪੂਰਾ ਕਰ ਲਿਆ ਹੈ ਅਤੇ 1029 ਲੋਕਾਂ ਵਲੋਂ ਸਮਾਂ ਪੂਰਾ ਕੀਤਾ ਜਾ ਰਿਹਾ ਹੈ।
ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਘਬਰਾਉਣਾ ਨਹੀਂ ਚਾਹੀਦਾ ਪਰ ਆਪਣੇ ਆਪ ਨੂੰ ਘਰਾਂ ਵਿੱਚ ਕੁਆਰੰਟੀਨ ਕਰਕੇ ਜ਼ਿਲ੍ਹਾ ਪ੍ਰਸ਼ਾਸ਼ਨ ਦਾ ਸਾਥ ਦੇਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੰਟੇਨਮੈਂਟ ਜੋਨਾਂ ਅਤੇ ਇਸ ਦੇ ਨਾਲ ਲੱਗਦੇ ਖੇਤਰਾਂ ਨੂੰ ਪਹਿਲਾਂ ਹੀ ਸੀਲ ਕੀਤਾ ਜਾ ਚੁੱਕਾ ਹੈ ਜਿਥੇ ਕੇਸ ਸਾਹਮਣੇ ਆਏ ਸਨ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਭਰੋਸਾ ਦੁਆਇਆ ਕਿ ਕੋਰੋਨਾ ਵਾਇਰਸ ਖਿਲਾਫ਼ ਜੰਗ ਨੂੰ ਹਰ ਹਾਲ ਵਿੱਚ ਜਿੱਤਿਆ ਜਾਵੇਗਾ।
ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਵਲੋਂ ਫਲੈਗ ਮਾਰਚ ਦੀ ਅਗਵਾਈ ਕੀਤੀ ਗਈ ਜੋ ਅਲਾਸਕਾ ਚੌਕ, ਸ਼ਾਸ਼ਤਰੀ ਮਾਰਕਿਟ, ਲਵ ਕੁਸ਼ ਚੌਕ, ਸ੍ਰੀਰਾਮ ਚੌਕ, ਜੋਤੀ ਚੌਕ, ਬਸਤੀ ਅੱਡਾ ਚੌਕ, ਪਟੇਲ ਚੌਕ, ਕਪੂਰਥਲਾ ਚੌਕ, ਬਸਤੀ ਬਾਵਾ ਖੇਲ, ਸਪੋਰਟਸ ਅਤੇ ਸਰਜੀਕਲ ਕੰਪਲੈਕਸ ਤੇ ਹੋਰਨਾਂ ਖੇਤਰਾਂ ਵਿਚੋਂ ਲੰਘਿਆ।
ਾਲ ਅਤੇ ਡਾ.ਚਰਨਜੀਵ, ਵਧੀਕ ਸਿਵਲ ਸਰਜਨ ਡਾ.ਗੁਰਮੀਤ ਕੌਰ ਦੁੱਗਲ, ਸਹਾਇਕ ਕਮਿਸ਼ਨਰਪੁਲਿਸ ਹਰਸਿਮਰਤ ਸਿੰਘ ਅਤੇ ਹੋਰ ਵੀ ਹਾਜ਼ਰ ਸਨ। ਸਾਰੇ ਅਧਿਕਾਰੀਆਂ ਵਲੋਂ ਹਥਿਆਰਬੰਦ ਸੈਨਾਵਾਂ ਵਲੋਂ ਕੋਰੋਨਾ ਯੋਧਿਆਂ ਨਾਲ ਦਿਖਾਈ ਗਈ ਇਕਜੁੱਟਤਾ ਲਈ ਧੰਨਵਾਦ ਕੀਤਾ ਗਿਆ।
.jpg)








.jpg)
.jpeg)

.jpeg)

.jpeg)
