ਜਲੰਧਰ ’ਚ ਹੁਣ ਤੱਕ 3000 ਸ਼ੱਕੀ ਮਰੀਜ਼ਾਂ ਦੇ ਗਲੇ ਰਾਹੀਂ ਟੈਸਟ, 2013 ਟੈਸਟਾਂ ਦੀ ਰਿਪੋਰਟ ਨੈਗੇਟਿਵ- ਡਿਪਟੀ ਕਮਿਸ਼ਨਰ ਤੇ ਪੁਲਿਸ ਕਮਿਸ਼ਨਰ

ਜਲੰਧਰ ’ਚ ਹੁਣ ਤੱਕ 3000 ਸ਼ੱਕੀ ਮਰੀਜ਼ਾਂ ਦੇ ਗਲੇ ਰਾਹੀਂ ਟੈਸਟ, 2013 ਟੈਸਟਾਂ ਦੀ ਰਿਪੋਰਟ ਨੈਗੇਟਿਵ- ਡਿਪਟੀ ਕਮਿਸ਼ਨਰ ਤੇ ਪੁਲਿਸ ਕਮਿਸ਼ਨਰ

ਜਲੰਧਰ , 29 ਅਪ੍ਰੈਲ (ਸੰਦੀਪ) – ਜ਼ਿਲ੍ਹੇ ਵਿੱਚ ਕੋਰੋਨਾ ਵਾਇਰਸ ਤੋਂ ਪੀੜਤ ਲੋਕਾਂ ਦੀ ਪਹਿਚਾਣ ਕਰਨ ਲਈ ਜਾਂਚ ਮੁਹਿੰਮ ਨੂੰ ਹੋਰ ਤੇਜ਼ ਕਰਦਿਆਂ 2985 ਲੋਕਾਂ ਦੇ ਗਲੇ ਰਾਹੀਂ ਸੈਂਪਲ ਜਾਂਚ ਲਈ ਲਏ ਗਏ ।
                             ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਜਿਨ੍ਹਾਂ ਵਲੋਂ ਸ਼ਹਿਰ ਦੇ ਵੱਖ ਵੱਖ ਖੇਤਰਾਂ ਵਿੱਚ ਫਲੈਗ ਮਾਰਚ ਕੱਢਿਆ ਗਿਆ ਵਲੋਂ ਦੱਸਿਆ ਗਿਆ ਕਿ ਸ਼ਹਿਰ ਵਿੱਚ ਹੁਣ ਤੱਕ 2985 ਗਲੇ ਰਾਹੀਂ ਟੈਸਟ ਕੀਤੇ ਜਾ ਚੁੱਕੇ ਹਨ ਅਤੇ ਅੱਜ ਡਾਕਟਰਾਂ ਦੀਆਂ ਟੀਮਾਂ ਵਲੋਂ 311 ਗਲੇ ਰਾਹੀਂ ਟੈਸਟ ਲਏ ਗਏ। ਉਨ੍ਹਾਂ ਦੱਸਿਆ ਕਿ ਇਨਾਂ ਵਿਚੋਂ 2013 ਸੈਂਪਲਾਂ ਦੀ ਰਿਪੋਰਟ ਨੈਗੇਟਿਵ ਆਈ ਹੈ ਜਦਕਿ 857 ਦੀ ਰਿਪੋਰਟ ਹਾਲੇ ਆਉਣੀ ਬਾਕੀ ਹੈ। ਉਨ੍ਹਾਂ ਕਿਹਾ ਕਿ ਸਿਵਲ ਹਸਪਤਾਲ ਵਿਖੇ ਬਣਾਏ ਗਏ ਫਲੂ ਕਾਰਨਰ ’ਤੇ 70 ਲੋਕਾਂ ਦੀ ਜਾਂਚ ਕਰਕੇ ਇਨਾਂ ਦੇ ਵੀ ਸੈਂਪਲ ਜਾਂਚ ਲਈ ਲਏ ਗਏ।
                             ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਹੁਣ ਤੱਕ ਕੋਰੋਨਾ ਪ੍ਰਭਾਵਿਤ ਵਿਅਕਤੀਆਂ ਦੇ ਸੰਪਰਕ ਵਿੱਚ ਆਏ 1056 ਲੋਕਾਂ ਦੀ ਪਹਿਚਾਣ ਕਰਕੇ ਉਨਾਂ ਦੇ ਸੈਂਪਲ ਜਾਂਚ ਲਈ ਲਏ ਗਏ ਹਨ ਅਤੇ ਉਨ੍ਹਾਂ ਨੂੰ ਘਰਾਂ ਵਿੰਚ ਕੁਆਰੰਟੀਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਘਰ-ਘਰ ਜਾ ਕੇ ਸਰਵੇ ਕਰਨ ਲਈ 147 ਟੀਮਾਂ ਤਾਇਨਾਤ ਕੀਤੀਆਂ ਗਈਆਂ ਸਨ ਜਿਨਾਂ ਵਲੋਂ 14506 ਘਰਾਂ ਵਿੱਚ ਜਾ ਕੇ 61579 ਵਿਅਕਤੀਆਂ ਦੀ ਜਾਂਚ ਕੀਤੀ ਗਈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਹੁਣ ਤੱਕ 6757 ਵਿਅਕਤੀਆਂ ਨੂੰ ਘਰਾਂ ਵਿੱਚ ਅਲੱਗ-ਅਲੱਗ ਰੱਖਿਆ ਗਿਆ ਹੈ ਅਤੇ ਇਨਾਂ ਵਿਚੋਂ 5876 ਵਿਅਕਤੀਆਂ ਵਲੋਂ ਕੁਆਰੰਟੀਨ ਦਾ 14 ਦਿਨ ਦਾ ਸਮਾਂ ਪੂਰਾ ਕਰ ਲਿਆ ਹੈ ਜਦਕਿ 1027 ਵਿਅਕਤੀਆਂ ਦਾ ਕੁਆਰੰਟੀਨ ਦਾ ਸਮਾਂ ਚੱਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸਿਵਲ ਹਸਪਤਾਲ ਜਲੰਧਰ ਵਿਖੇ ਕੋਈ ਮਰੀਜ਼ ਨਾਜ਼ੁਕ ਹਾਲਤ ਵਿੱਚ ਨਹੀਂ ਹੈ ਅਤੇ ਹੁਣ ਤੱਕ ਪੂਰ 10 ਮਰੀਜ਼ਾਂ ਨੂੰ ਸਿਵਲ ਹਸਪਤਾਲ ਤੋਂ ਇਲਾਜ ਉਪਰੰਤ ਛੁੱਟੀ ਦਿੱਤੀ ਜਾ ਚੁੱਕੀ ਹੈ।
                             ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸਨਰ ਨੇ ਕਿਹਾ ਕਿ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਘਬਰਾਉਣ ਦੀ ਲੋੜ ਨਹੀਂ ਹੈ ਪਰ ਉਨਾਂ ਨੂੰ ਆਪਣੇ ਘਰਾਂ ਵਿੱਚ ਰਹਿ ਕੇ ਪ੍ਰਸ਼ਾਸਨ ਨਾਲ ਸਹਿਯੋਗ ਕਰਨਾ ਚਾਹੀਦਾ ਹੈ।         
                             ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋੀ 20 ਕੰਟੇਨਮੈਂਟ ਜ਼ੋਨ ਆਨੰਦ ਨਗਰ, ਰਾਜਾ ਗਾਰਡਨ, ਰਵਿਦਾਸ ਨਗਰ, ਮਿੱਠਾ ਬਜ਼ਾਰ, ਨੀਲਾ ਮਹਿਲ, ਪੁਰਾਣੀ ਸਬਜ਼ੀ ਮੰਡੀ, ਨਰਾਇਣ ਨਗਰ, ਜੱਟਪੁਰਾ, ਬਸਤੀ ਸੇਖ਼, ਬਾਲਮੀਕਿ ਮੁਹੱਲਾ, ਮਖਦੂਮਪੁਰਾ, ਨਿਜ਼ਾਤਮ ਨਗਰ ਦੇ ਨਾਲ ਲੱਗਦੇ ਖੇਤਰਾ ਨੂੰ ਜਿਥੇ ਕੇਸ ਸਾਹਮਣੇ ਆਏ ਸਨ ਨੂੰ ਸੀਲ ਕੀਤਾ ਜਾ ਚੁੱਕਾ ਹੈ।
                             ਇਸੇ ਤਰਾਂ ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਵਲੋਂ ਬੀ.ਐਮ.ਸੀ.ਚੌਕ, ਨਾਮਦੇਵ ਚੌਕ, ਜੋਤੀ ਚੌਕ, ਬਸਤੀ ਅੱਡਾ ਚੌਕ, ਫੁੱਟਬਾਲ ਚੌਕ ਬਸਤੀ ਨੌ, ਬਸਤੀ ਗੁਜਾਂ, ਬਾਬੂ ਜੀਵਨ ਰਾਮ ਚੌਕ, ਬਬਰੀਕ ਚੌਕ, ਬਸਤੀ ਸ਼ੇਖ, ਮਾਡਲ ਹਾਊਸ,ਗੁਰੂ ਰਵਿਦਾਸ ਚੌਕ, ਵਡਾਲਾ ਚੌਕ, ਚੀਮਾ ਚੌਕ, ਅਰਬਨ ਅਸਟੇਟ ਅਤੇ ਸ਼ਹਿਰ ਦੇ ਹੋਰ ਖੇਤਰਾਂ ਵਿੱਚ ਫਲੈਗ ਮਾਰਚ ਕੱਢਿਆ ਗਿਆ।

super visa