ਜੰਗਲਾਤ ਵਿਭਾਗ ਵਲੋਂ ਜੰਗਲਾਂ ’ਚ ਅੱਗ ਨੂੰ ਕਾਬੂ ਪਾਉਣ ਲਈ ਕੰਟਰੋਲ ਰੂਮ ਸਥਾਪਿਤ
ਜਲੰਧਰ, 17 ਅਪ੍ਰੈਲ (ਸੰਦੀਪ) - ਗਰਮੀਆਂ ਦਾ ਸੀਜ਼ਨ ਸ਼ੁਰੂ ਹੁੰਦਿਆਂ ਹੀ ਜੰਗਲਾਤ ਵਿਭਾਗ ਵਲੋਂ ਫਿਲੌਰ ਡਵੀਜ਼ਨ ਵਿਖੇ ਕੰਟਰੋਲ ਰੂਮ ਸਥਾਪਿਤ ਕਰਨ ਉਪਰੰਤ ਜਲੰਧਰ ਅਤੇ ਕਪੂਰਥਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਨ੍ਹਾਂ ਦੇ ਖੇਤਰ ਵਿੱਚ ਜੇਕਰ ਜੰਗਲ ਵਿੱਚ ਅੱਗ ਲੱਗਦੀ ਹੈ ਤਾਂ ਉਸ ਸਬੰਧੀ ਸੂਚਨਾ 01826-222537 ’ਤੇ ਦਿੱਤੀ ਜਾਵੇ। ਡਵੀਜ਼ਨਲ ਜੰਗਲਾਤ ਅਫ਼ਸਰ ਸ੍ਰੀ ਰਾਜੇਸ਼ ਕੁਮਾਰ ਨੇ ਦੱਸਿਆ ਕਿ ਜੰਗਲਾਤ ਵਿਭਾਗ ਵਲੋਂ ਜੰਗਲ ਵਿੱਚ ਅੱਗ ਲੱਗਣ ਨੂੰ ਰੋਕਣ ਲਈ ਅਪਣੀ ਸਾਰੇ ਸਾਧਨ ਅਤੇ ਖੇਤਰੀ ਅਮਲੇ ਨੂੰ ਤਿਆਰ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਜੰਗਲ ਵਿੱਚ ਅੱਗ ਲੱਗਣ ਨਾਲ ਵਾਤਾਵਰਣ ਦਾ ਨੁਕਸਾਨ ਹੀ ਨਹੀਂ ਹੁੰਦਾ ਸਗੋਂ ਇਸ ਨਾਲ ਜੰਗਲਾਂ ਅਤੇ ਜੰਗਲੀ ਬਨਸਪਤੀ ਅਤੇ ਜੰਗਲੀ ਜੀਵ ਜੰਤੂਆਂ ਦਾ ਵੱਡੇ ਪੱਧਰ ’ਤੇ ਨੁਕਸਾਨ ਵੀ ਹੁੰਦਾ ਹੈ। ਉਨ੍ਹਾਂ ਕਿਹਾ ਕਿ ਡਵੀਜ਼ਨ ਵਲੋਂ ਲੋਕਾਂ ਨੂੰ ਜੰਗਲ ਦੀ ਅੱਗ ’ਤੇ ਕਾਬੂ ਪਾਉਣ ਪ੍ਰਤੀ ਵੱਡੇ ਪੱਧਰ’ਤੇ ਜਾਗਰੂਕ ਕਰਨ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਕੋਈ ਵੀ ਟੈਲੀਫੋਨ ਨੰਬਰ 01826-222537 ’ਤੇ ਸੂਚਨਾ ਦੇ ਸਕਦਾ ਹੈ ਤਾਂ ਕਿ ਜੰਗਲ ਦੀ ਅੱਗ ’ਤੇ ਤੁਰੰਤ ਕਾਬੂ ਪਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵਿਅਕਤੀ ਜੰਗਲ ਨੂੰ ਅੱਗ ਲਗਾਉਣ ਦਾ ਦੋਸ਼ੀ ਪਾਇਆ ਜਾਂਦਾ ਹੈ ਤਾਂ ਉਸ ਖਿਲਾਫ਼ ਭਾਰਤੀ ਜੰਗਲਾਤ ਕਾਨੂੰਨ-1927 ਤਹਿਤ ਕਾਰਵਾਈ ਕੀਤੀ ਜਾਵੇਗੀ।
.jpg)



.jpg)




.jpg)
.jpeg)

.jpeg)

.jpeg)
