ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਵਲੋਂ ਕਮਿਸ਼ਨਰੇਟ ਪੁਲਿਸ ਦੇ 1100 ਕਰਮੀਆਂ ਨੂੰ ਨਵੀਆਂ ਵਰਦੀਆਂ ਵੰਡਣ ਦੀ ਸ਼ੁਰੂਆਤ
ਜਲੰਧਰ, 5 ਮਈ (ਸੰਦੀਪ) – ਜ਼ਿਲ੍ਹੇ ਵਿੱਚ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਮੋਹਰਲੀਆਂ ਲਾਈਨਾਂ ਵਿੱਚ ਤਾਇਨਾਤ ਪੁਲਿਸ ਕਰਮੀਆਂ ਨੁੰ ਨਵੀਆਂ ਵਰਦੀਆਂ ਵੰਡਣ ਦੀ ਵਿਸ਼ੇਸ਼ ਮੁਹਿੰਮ ਦੀ ਸ਼ੁਰੂ ਹੋਈ।
ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਅਤੇ ਪੁਲਿਸ ਕਮਿਸ਼ਨਰ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਵਲੋਂ ਪੁਲਿਸ ਕਰਮੀਆਂ ਨੂੰ ਨਵੀਆਂ ਵਰਦੀਆਂ ਵੰਡ ਦੀ ਮੁਹਿੰਮ ਦੀ ਸ਼ੁਰੂਆਤ ਬੀ.ਐਮ.ਸੀ.ਚੌਕ ਵਿਖੇ ਡਿਊਟੀ ’ਤੇ ਤਾਇਨਾਤ ਪੁਲਿਸ ਕਰਮੀਆਂ ਨੂੰ ਵਰਦੀਆਂ ਸੌਂਪ ਕੇ ਕੀਤੀ ਗਈ। ਇਸ ਮੁਹਿੰਮ ਤੋਂ 1100 ਪੁਲਿਸ ਕਰਮੀ ਜਿਨਾਂ ਵਿੱਚ ਸਿਪਾਹੀ, ਹੈਡ ਕਾਂਸਟੇਬਲ ਅਤੇ ਲੋਕਲ ਰੈਂਕ ਸਹਾਇਕ ਸਬ ਇੰਸਪੈਕਟਰ ਸ਼ਾਮਿਲ ਹਨ ਨੂੰ ਲਾਭ ਪਹੁੰਚੇਗਾ। ਦੋਵਾਂ ਅਧਿਕਾਰੀਆਂ ਨੇ ਕਿਹਾ ਕਿ ਗਰਮੀਆਂ ਦੇ ਮੌਸਮ ਦੀ ਸ਼ੁਰੂਆਤ ਹੋਣ ਨਾਲ ਪੁਲਿਸ ਕਰਮੀਆਂ ਪਾਸ ਵਾਧੂ ਵਰਦੀ ਦਾ ਹੋਣਾ ਜਰੂਰੀ ਹੈ।
ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਨੇ ਦਸਿਆ ਕਿ ਕੋਰੋਨਾ ਵਾਇਰਸ ਮਹਾਂਮਾਰੀ ਦਾ ਪ੍ਰਭਾਵਸ਼ਾਲੀ ਢੰਗ ਨਾਲ ਟਾਕਰਾ ਕਰਨ ਲਈ ਇਹ ਜਰੂਰੀ ਹੈ ਕਿ ਪੁਲਿਸ ਕਰਮੀਆਂ ਦੀ ਸਾਫ਼ ਸਫ਼ਾਈ ਤੇ ਸਵੱਛਤਾ ਨੂੰ ਯਕੀਨੀ ਬਣਾਇਆ ਜਾਵੇ। ਦੋਵਾਂ ਅਧਿਕਾਰੀਆਂ ਨੇ ਕਿਹਾ ਕਿ ਇਹ ਸਮੇਂ ਦੀ ਲੋੜ ਹੈ ਕਿ ਕੋਰੋਨਾ ਵਾਇਰਸ ਦਾ ਅਸਰਦਾਰ ਢੰਗ ਨਾਲ ਮੁਕਾਬਲਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਪਾਸ ਫੰਡਾਂ ਦੀ ਕੋਈ ਘਾਟ ਨਹੀਂ ਹੈ ਅਤੇ ਇਸ ਔਖੀ ਘੜੀ ਵਿੱਚ ਪੁਲਿਸ ਕਰਮੀਆਂ ਦੀ ਭਲਾਈ ਦੇ ਕਾਜ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਜਦੋਂ ਤੋਂ ਕਰਫ਼ਿਊ ਲਗਾਇਆ ਗਿਆ ਹੈ ਉਦੋਂ ਤੋਂ ਪੁਲਿਸ ਕਰਮੀਆਂ ਵਲੋਂ 24 ਘੰਟੇ ਸ਼ਾਨਦਾਰ ਸੇਵਾਵਾਂ ਨਿਭਾਈਆਂ ਜਾ ਰਹੀਆਂ ਹਨ, ਇਸ ਲਈ ਉਨ੍ਹਾਂ ਦੀ ਰੋਗਾਂ ਨਾਲ ਲੜਨ ਦੀ ਸ਼ਕਤੀ ਨੂੰ ਮਜ਼ਬੂਤ ਕਰਨ ਲਈ ਉਨਾਂ ਨੂੰ ਪ੍ਰੋਟੀਨ ਅਤੇ ਪੌਸ਼ਟਿਕ ਖੁਰਾਕ ਮੁਹੱਈਆ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੁਲਿਸ ਕਰਮੀਆਂ ਨੂੰ ਬਦਲਵੇਂ ਦਿਨਾਂ ਦੌਰਾਨ ਲੱਸੀ, ਦੁੱਧ, ਫ਼ਲ, ਪਨੀਰ ਅਤੇ ਹੋਰ ਪੌਸ਼ਟਿਕ ਅਹਾਰ ਮੁਹੱਈਆ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੁਲਿਸ ਕਰਮੀਆਂ ਵਲੋਂ ਜਿਥੇ ਕਰਫ਼ਿਊ ਨੂੰ ਸੁਚਾਰੂ ਢੰਗ ਨਾਲ ਲਾਗੂ ਕਰਨ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ ਉਥੇ ਹੀ ਉਨ੍ਹਾਂ ਵਲੋਂ ਆਪਣੇ ਆਪ ਨੂੰ ਖ਼ਤਰੇ ਵਿੱਚ ਪਾ ਕੇ ਕੋਰੋਨਾ ਵਾਇਰਸ ਦਾ ਟਾਕਰਾ ਕੀਤਾ ਜਾ ਰਿਹਾ ਹੈ ਅਤੇ ਇਨਾਂ ਹਲਾਤਾਂ ਦੇ ਮੱਦੇਨਜ਼ਰ ਇਹ ਸਮੇਂ ਦੀ ਲੋੜ ਹੈ ਕਿ ਉਨ੍ਹਾਂ ਦੀ ਰੋਗਾਂ ਨਾਲ ਲੜਨ ਦੀ ਸਮਰੱਥਾ ਨੂੰ ਮਜ਼ਬੂਤ ਕਰਨ ਲਈ ਪੌਸ਼ਟਿਕ ਅਹਾਰ ਮੁਹੱਈਆ ਕਰਵਾਇਆ ਜਾ ਰਿਹਾ ਹੈ।
.jpg)








.jpg)
.jpeg)

.jpeg)

.jpeg)
