ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਵਲੋਂ ਜਨਤਕ ਪੱਧਰ ’ਤੇ ਖੁਦ ਨੂੰ ਇਕਾਂਤਵਾਸ ਕਰਨ, ਸਮਾਜਿਕ ਦੂਰੀ ਬਣਾਈ ਰੱਖਣ ਅਤੇ ਠੀਕਰੀ ਪਹਿਰੇ ਲਗਾਉਣ ’ਤੇ ਜ਼ੋਰ

ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਵਲੋਂ ਜਨਤਕ ਪੱਧਰ ’ਤੇ ਖੁਦ ਨੂੰ ਇਕਾਂਤਵਾਸ ਕਰਨ, ਸਮਾਜਿਕ ਦੂਰੀ ਬਣਾਈ ਰੱਖਣ ਅਤੇ ਠੀਕਰੀ ਪਹਿਰੇ ਲਗਾਉਣ ’ਤੇ ਜ਼ੋਰ

ਜਲੰਧਰ 6 ਅਪ੍ਰੈਲ (ਨਿਊਜ85ਪੰਜਬ) – ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਅਤੇ ਪੁਲਿਸ ਕਮਿਸ਼ਨਰ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਨੇ ਲੋਕਾਂ ਨੂੰ ਜ਼ਿਲ੍ਹੇ ਵਿੱਚ ਕੋਰੋਨਾ ਵਾਇਰਸ ਨੂੰ ਅਸਰਦਾਰ ਢੰਗ ਨਾਲ ਫੈਲਣ ਤੋਂ ਰੋਕਣ ਲਈ ਖੁਦ ਨੂੰ ਵੱਡੇ ਪੱਧਰ ’ਤੇ  ਘਰਾਂ ਵਿੱਚ ਕੁਆਰੰਟੀਨ ਕਰਨ, ਸਮਾਜਿਕ ਦੂਰੀ ਬਰਕਰਾਰ ਰੱਖਣ ਅਤੇ ਠੀਕਰੀ ਪਹਿਰੇ ਲਗਾਏ ਜਾਣ ਦੀ ਅਪੀਲ ਕੀਤੀ ਗਈ। ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਜਿਨਾਂ ਵਲੋਂ ਸੁਰੱਖਿਆ ਫੋਰਸਾਂ ਨਾਲ ਲਾਡੋਵਾਲੀ ਰੋਡ, ਬੀ.ਐਸ.ਐਫ.ਚੌਕ, ਪੀ.ਏ.ਪੀ.ਚੌਕ, ਭੂਰ ਮੰਡੀ, ਰਾਮ ਮੰਡੀ, ਜਲੰਧਰ ਕੈਂਟ, ਸੰਸਾਰਪੁਰ, ਜਮਸ਼ੇਰ , ਦੀਵਾਲੀ, ਸਮਰਾਏ, ਸ਼ਾਹਪੁਰ, ਕਿਊਰੋ ਹਾਈ ਸਟਰੀਟ, ਅਰਬਨ ਅਸਟੇਟ ਫੇਜ-2, ਅਰਬਨ ਅਸਟੇਟ ਫੇਜ-1, ਕੂਲ ਰੋਡ, ਬੀ.ਐਮ.ਸੀ.ਚੌਕ ਅਤੇ ਹੋਰਨਾਂ ਖੇਤਰਾਂ ਵਿੱਚ ਫਲੈਗ ਮਾਰਚ ਕੱਢਿਆ ਗਿਆ ਨੇ ਕਿਹਾ ਕਿ ਕੋਰੋਨਾ ਵਾਇਰਸ ਦੇ ਟਾਕਰੇ ਲਈ ਇਹ ਸਭ ਤੋਂ ਅਸਰਦਾਰ ਸਾਧਨ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸੰਜਮ ਵਰਤਦੇ ਹੋਏ ਘਰਾਂ ਵਿੱਚ ਰਹਿਣਾ ਚਾਹੀਦਾ ਹੈ ਉਥੇ ਹੀ ਪਿੰਡਾਂ ਅਤੇ ਮੁਹੱਲਿਆਂ ਵਿੱਚ ਠੀਕਰੀ ਪਹਿਰਿਆਂ ਨੂੰ ਜਨਤਕ ਪੱਧਰ ’ਤੇ ਲਗਾਉਣਾ ਚਾਹੀਦਾ ਹੈ ਜਿਸ ਨਾਲ ਉਨ੍ਹਾਂ ਦੇ ਖੇਤਰਾਂ ਵਿੱਚ ਬਿਨ੍ਹਾਂ ਵਜਾ ਦੀਆਂ ਗਤੀ ਵਿਧੀਆ ਨੂੰ ਠੱਲ ਪੈ ਜਾਵੇਗੀ। ਉਨ੍ਹਾਂ ਕਿਹਾ ਕਿ ਭਾਵੇਂ ਪੇਂਡੂ ਖੇਤਰਾਂ ਵਿੱਚ ਠੀਕਰੀ ਪਹਿਰੇ ਲੱਗ ਰਹੇ ਹਨ ਪਰ ਇਹ ਠੀਕਰੀ ਪਹਿਰੇ ਸ਼ਹਿਰੀ ਖੇਤਰਾਂ ਵਿੱਚ ਵੀ ਲਗਾਏ ਜਾਣ ਦੀ ਲੋੜ ਹੈ।
ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਨੇ ਕਿਹਾ ਕਿ ਲੋਕਾਂ ਦੀਆਂ ਕੀਮਤੀ ਜਾਨਾਂ ਨੂੰ ਬਚਾਉਣ ਲਈ ਜ਼ਿਲ੍ਹੇ ਵਿੱਚ ਪੂਰੀ ਸਖ਼ਤੀ ਨਾਲ ਕਰਫ਼ਿਊ ਲਗਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਕਰਫ਼ਿਊ ਦੇ ਨਾਲ ਨਾਲ ਲੋਕਾਂ ਵਲੋਂ ਖੁਦ ’ਤੇ ਲਗਾਈਆਂ ਗਈਆਂ ਪਾਬੰਦੀਆਂ ਨਾਲ ਕੋਰੋਨਾ ਵਾਇਰਸ ਦਾ ਅਸਰਦਾਰ ਢੰਗ ਨਾਲ ਟਾਕਰਾ ਕੀਤਾ ਜਾ ਸਕਦਾ ਹੈ। ਡਿਪਟੀ ਕਮਿਸਨਰ ਅਤੇ ਪੁਲਿਸ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਜ਼ਿਲ੍ਹੇ ਵਿੱਚ ਅਸਰਦਾਰ ਢੰਗ ਨਾਲ ਕਰਫ਼ਿਊ ਨੂੰ ਲਾਗੂ ਕਰਨ ਲਈ ਵਚਨਬੱਧ ਹੈ ਜਿਸ ਲਈ ਸੁਰੱਖਿਆ ਬਲਾਂ ਵਲੋਂ ਪੂਰੀ ਮੁਸ਼ਤੈਦੀ ਨਾਲ ਡਿਊਟੀ ਨਿਭਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕਰਫ਼ਿਊ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਇਸ ਮੌਕੇ ਪਿੰਡ ਸਮਰਾਏ ਅਤੇ ਪਿੰਡ ਦੀਵਾਲੀ ਵਿਖੇ ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਵਲੋਂ ਪਿੰਡ ਵਾਸੀਆਂ ਨਾਲ ਠੀਕਰੀ ਪਹਿਰੇ ਸਬੰਧੀ ਵਿਸਥਾਰ ਨਾਲ ਗੱਲਬਾਤ ਕੀਤੀ ਗਈ। ਦੋਵਾਂ ਅਧਿਕਾਰੀਆਂ ਵਲੋਂ ਕੋਰੋਨਾ ਵਾਇਰਸ ਨੁੂੰ ਫੈਲਣ ਤੋਂ ਰੋਕਣ ਲਈ ਲਗਾਏ ਗਏ ਕਰਫ਼ਿਊ ਨੂੰ ਸਖ਼ਤੀ ਨਾਲ ਲਾਗੂ ਕਰਨ ਵਾਸਤੇ ਸੁਰੱਖਿਆ ਬਲਾਂ ਵਲੋਂ 24&7 ਸ਼ਾਨਦਾਰ ਸੇਵਾਵਾਂ ਨਿਭਾਉਣ ਲਈ ਸੁਰੱਖਿਆ ਬਲਾਂ ਦੀ ਸ਼ਲਾਘਾ ਵੀ ਕੀਤੀ ਗਈ।

super visa