ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਵਲੋਂ ਮਕਸੂਦਾਂ ਫ਼ਲ ਤੇ ਸਬਜ਼ੀ ਮੰਡੀ ’ਚ ਪ੍ਰਬੰਧਾਂ ਦਾ ਜਾਇਜ਼ਾ
ਜਲੰਧਰ 15 ਅਪ੍ਰੈਲ (ਨਿਊਜ85ਪੰਜਾਬ) - ਫ਼ਲ ਅਤੇ ਸਬਜ਼ੀ ਮੰਡੀ ਮਕਸੂਦਾਂ ਵਿੱਚ ਵਿਕਰੇਤਾਵਾਂ ਵਲੋਂ ਸਮਾਜਿਕ ਦੂਰੀ ਅਤੇ ਹੋਰ ਵਰਤੀਆਂ ਜਾਣ ਵਾਲੀਆਂ ਜਰੂਰੀ ਸਾਵਧਾਨੀਆਂ ਨੂੰ ਯਕੀਨੀ ਬਣਾਉਣ ਲਈ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਅਤੇ ਪੁਲਿਸ ਕਮਿਸ਼ਨਰ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕ ਕੋਰੋਨਾ ਵਾਇਰਸ ਕਰਕੇ ਲਗਾਏ ਗਏ ਕਰਫ਼ਿਊ ਦੌਰਾਨ ਰੋਜ਼ਾਨਾ ਸਮਾਜਿਕ ਦੂਰੀ ਨੂੰ ਬਣਾਈ ਰੱਖਣ, ਮਾਸਕ ਅਤੇ ਦਸਤਾਨੇ ਪਾਉਣ ਅਤੇ ਹੱਥਾਂ ਨੂੰ ਧੋਣ ਸਬੰਧੀ ਅਨਾਊਂਸਮੈਂਟ ਕੀਤੀ ਜਾਵੇ।
ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਵਲੋਂ ਫ਼ਲ ਤੇ ਸਬਜ਼ੀ ਮੰਡੀ ਵਿੱਚ ਪ੍ਰਬੰਧਾਂ ਦਾ ਜਾਇਜ਼ਾ ਲੈਣ ਦੌਰਾਨ ਉਪ ਮੰਡਲ ਮੈਜਿਸਟਰੇਟ ਰਾਹੁਲ ਸਿੰਧੂ, ਡਿਪਟੀ ਕਮਿਸ਼ਨਰ ਪੁਲਿਸ ਗੁਰਮੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ ਪੁਲਿਸ ਡੀ ਸੁਧਰਵਿਜ਼ੀ ਅਤੇ ਜ਼ਿਲ੍ਹਾ ਮੰਡੀ ਅਫ਼ਸਰ ਨਾਲ ਵਿਸਥਾਰ ਵਿੱਚ ਗੱਲਬਾਤ ਕੀਤੀ ਗਈ।
ਉਨ੍ਹਾਂ ਕਿਹਾ ਕਿ ਮੰਡੀ ਵਿੱਚ ਸਮਾਜਿਕ ਦੂਰੀ ਬਰਕਰਾਰ ਰੱਖਣ ਲਈ ਜ਼ਿਆਦਾ ਪੁਲਿਸ ਅਤੇ ਸਿਵਲ ਅਮਲਾ ਤਾਇਨਾਤ ਕਰਨ ਤੋਂ ਇਲਾਵਾ ਫਲ ਤੇ ਸਬਜ਼ੀ ਵਿਕਰੇਤਾਵਾਂ ਨੂੰ ਸਮਾਜਿਕ ਦੂਰੀ ਬਣਾਈ ਰੱਖਣ, ਮਾਸਕ ਅਤੇ ਦਸਤਾਨੇ ਪਹਿਨਣ ਅਤੇ ਨਿਯਮਤ ਤੌਰ ’ਤੇ ਹੱਥਾਂ ਨੂੰ ਧੌਣ ਪ੍ਰਤੀ ਜਾਗਰੂਕ ਕਰਨ ਲਈ ਲਗਾਤਾਰ ਅਨਾਊਂਮੈਂਟ ਨੂੰ ਯਕੀਨੀ ਬਣਾਇਆ ਜਾਵੇ।
ਉਨ੍ਹਾਂ ਵਲੋਂ ਮੰਡੀ ਦੇ ਗੇਟ ਉਤੇ ਫ਼ਲ ਤੇ ਸਬਜ਼ੀ ਵਿਕਰੇਤਾਵਾਂ ਦੀ ਡਾਕਟਰੀ ਜਾਂਚ ਸਬੰਧੀ ਵੀ ਇੰਡੀਅਨ ਮੈਡੀਕਲ ਐਸੋਸੀਏਸ਼ਨ ਦੀ ਡਾਕਟਰਾਂ ਦੀ ਟੀਮ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ।
ਉਨ੍ਹਾਂ ਕਿਹਾ ਕਿ ਇਸ ਔਖੀ ਘੜੀ ਵਿੱਚ ਜ਼ਿਲ੍ਹਾ ਵਾਸੀਆਂ ਦੀ ਸੇਵਾ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਕੋਰੋਨਾ ਵਾਇਰਸ ਖਿਲਾਫ਼ ਜੰਗ ਨੂੰ ਜਿੱਤਣ ਲਈ ਹਰ ਸੰਭਵ ਉਪਰਾਲੇ ਨੂੰ ਯਕੀਨੀ ਬਣਾਇਆ ਗਿਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਜ਼ਿਲ੍ਹਾ ਸਿਵਲ ਤੇ ਪੁਲਿਸ ਪ੍ਰਸ਼ਾਸਨ ਪਹਿਲਾਂ ਹੀ ਲੋਕਾਂ ਦੀ ਮਿਸ਼ਨਰੀ ਭਾਵਨਾ ਨਾਲ ਸੇਵਾ ਕਰਨ ਲਈ ਤਤਪਰ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਚਿੰਤਾ ਨਹੀਂ ਕਰਨੀ ਚਾਹੀਦੀ ਕਿਉਂਕਿ ਸਮੁੱਚਾ ਜ਼ਿਲ੍ਹਾ ਪ੍ਰਸ਼ਾਸਨ ਉਨ੍ਹਾਂ ਦੀ ਭਲਾਈ ਲਈ ਵਚਨਬੱਧ ਹੈ।
.jpg)



.jpg)




.jpg)
.jpeg)

.jpeg)

.jpeg)
