ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਵਲੋਂ ਲੋਕਾਂ ਅਤੇ ਡਿਊਟੀ ’ਤੇ ਤਾਇਨਾਤ ਅਮਲੇ ਨਾਲ ਮੁਲਾਕਾਤ

ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਵਲੋਂ ਲੋਕਾਂ ਅਤੇ ਡਿਊਟੀ ’ਤੇ ਤਾਇਨਾਤ ਅਮਲੇ ਨਾਲ ਮੁਲਾਕਾਤ

ਜਲੰਧਰ 07 ਅਪ੍ਰੈਲ (ਨਿਊਜ85ਪੰਜਾਬ) - ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਅਤੇ ਪੁਲਿਸ ਕਮਿਸ਼ਨਰ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਵਲੋਂ ਜ਼ਿਲ੍ਹੇ ਵਿੱਚ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਲਗਾਏ ਗਏ ਕਰਫ਼ਿਊ ਦੌਰਾਨ ਅੱਜ ਡਿਊਟੀ ’ਤੇ ਅਮਲੇ ਅਤੇ ਲੋਕਾਂ  ਦਾ ਹਾਲ ਪੁੱਛਣ ਲਈ ਉਨ੍ਹਾਂ ਨਾਲ ਮੁਲਾਕਾਤ ਕੀਤੀ ਗਈ। ਸ਼ਹਿਰ ਵਿੱਚ ਫਲੈਗ ਮਾਰਚ ਦੌਰਾਨ ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਕਿਸ਼ਨਪੁਰਾ ਚੌਕ ਵਿਖੇ ਡਿਊਟੀ ’ਤੇ ਤਾਇਨਾਤ ਅਮਲੇ ਨੂੰ ਮਿਲੇ। ਇਸ ਮੌਕੇ ਸਿਪਾਹੀ ਲਵਲੀ ਜੋ ਕਿ ਉੱਚ ਅਧਿਕਾਰੀਆਂ ਨੂੰ ਆਪਣੇ ਕੋਲ ਆਇਆਂ ਦੇਖ ਕੇ ਹੈਰਾਨ ਹੋਇਆ ਨੂੰ ਦੋਵਾਂ ਅਧਿਕਾਰੀਆਂ ਵਲੋਂ ਉਸ ਨੂੰ ਡਿਊਟੀ ਨਿਭਾਉਂਦਿਆਂ ਜੇ ਕੋਈ ਸਮੱਸਿਆਵਾਂ ਪੇਸ਼ ਆ ਰਹੀਆਂ ਹਨ ਬਾਰੇ ਪੁੱÎਛਿਆ ਗਿਆ। ਇਸ ਮੌਕੇ ਉਨ੍ਹਾਂ ਸਿਪਾਹੀ ਪਾਸੋਂ ਅਗੋਂ ਜ਼ਿਲ੍ਹੇ ਵਿੱਚ ਵਿਵਸਥਾ ਨੂੰ ਹੋਰ ਸੁਚਾਰੂ ਬਣਾਉਣ ਲਈ ਸੁਝਾਅ ਵੀ ਲਏ।
                   ਇਸੇ ਤਰ੍ਹਾਂ ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਵਲੋਂ ਇਕ ਪਰਿਵਾਰ ਨੂੰ ਅਪਣੇ ਘਰ ਦੀ ਬਾਲਕੋਨੀ ਵਿੱਚ ਖੜ੍ਹੇ ਦੇਖਕੇ ਉਨ੍ਹਾਂ ਦੇ ਘਰ ਅੱਗੇ ਜਾ ਕੇ ਉਨਾਂ ਨਾਲ ਗੱਲਬਾਤ ਕੀਤੀ ਗਈ। ਉਨ੍ਹਾਂ ਵਲੋਂ ਬੱਚਿਆ ਨੂੰ ਪੜ੍ਹਾਈ ਬਾਰੇ ਪੁਛਿਆ ਅਤੇ ਉਨਾ ਨੂੰ ਸੁਭ ਕਾਮਨਾਵਾਂ ਦਿੱਤੀਆਂ। ਦੋਵਾਂ ਅਧਿਕਾਰੀਆ ਨੇ ਪਰਿਵਾਰ ਨੂੰ ਸਵੈ ਇਕਾਂਤਵਾਸ ਲਈ ਘਰ ਵਿੱਚ ਰਹਿ ਕੇ ਕੋਰੋਨਾ ਖਿਲਾਫ਼ ਜੰਗ ਵਿੱਚ ਯੋਗਦਾਨ ਪਾਉਣ ਲਈ ਕਿਹਾ ਗਿਆ। ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਜ਼ਿਲ੍ਹੇ ਵਿੱਚ ਕਰਫ਼ਿਊ ਨੂੰ ਸਖ਼ਤੀ ਨਾਲ ਲਾਗੂ ਕਰਨ ਲਈ ਵਚਨਬੱਧ ਹੈ। ਉਨ੍ਹਾਂ ਲੋਕਾਂ ਨੁੂੰ ਇਸ ਨੇਕ ਕਾਜ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਨੂੰ ਵੱਧ ਤੋਂ ਵੱਧ ਸਹਿਯੋਗ ਦੇਣ ਲਈ ਵੀ ਕਿਹਾ। ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਵਲੋਂ ਇਸ ਮੌਕੇ ਬੀ.ਐਮ.ਸੀ.ਚੌਕ, ਨਾਮਦੇਵ ਚੌਕ, ਸ੍ਰੀਰਾਮ (ਨਹਿਰੂ ਗਾਰਡਨ) ਚੌਕ, ਭਗਵਾਨ ਵਾਲਮਿਕੀ (ਜੋਤੀ) ਚੌਕ, ਰੈਣਕ ਬਜ਼ਾਰ, ਸੈਦਾਂ ਗੇਟ, ਨਾਇਆ ਬਜ਼ਾਰ, ਲਵ ਕੁਸ਼ (ਮਿਲਾਪ) ਚੌਕ, ਫਗਵਾੜਾ ਗੇਟ,ਸ਼ਹੀਦ ਭਗਤ ਸਿੰਘ ਚੌਕ, ਪੁਰਾਣੀ ਰੇਲਵੇ ਰੋਡ, ਦੋਮੋਰੀਆ ਪੁਲ, ਕਿਸ਼ਨਪੁਰਾ ਚੌਕ, ਰੇਲਵੇ ਸਟੇਸ਼ਨ, ਮਦਨ ਫਲੌਰ ਮਿਲ ਚੌਕ,ਲਾਡੋਵਾਲੀ ਰੋਡ ਅਤੇ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਫਲੈਗ ਮਾਰਗ ਕੀਤਾ ਗਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਅਤੇ ਜਸਬੀਰ ਸਿੰਘ, ਡਿਪਟੀ ਕਮਿਸ਼ਨਰ ਪੁਲਿਸ ਐਨ.ਕੇ.ਡੋਗਰਾ ਅਤੇ ਏ.ਐਸ.ਪੁਆਰ ਤੋਂ ਇਲਾਵਾ ਹੋਰ ਵੀ ਸ਼ਾਮਿਲ ਸਨ।

super visa