ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਵਲੋਂ ਲੋਕਾਂ ’ਚ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਲਈ ਸ਼ਹਿਰ ’ਚ ਫਲੈਗ ਮਾਰਚ

ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਵਲੋਂ ਲੋਕਾਂ ’ਚ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਲਈ ਸ਼ਹਿਰ ’ਚ ਫਲੈਗ ਮਾਰਚ

ਜਲੰਧਰ 7 ਅਪ੍ਰੈਲ (ਨਿਊਜ85ਪੰਜਾਬ) -  ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਅਤੇ ਪੁਲਿਸ ਕਮਿਸ਼ਨਰ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਵਲੋਂ ਜ਼ਿਲ੍ਹੇ ਵਿੱਚ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਲਗਾਏ ਗਏ ਕਰਫ਼ਿਊ ਦੌਰਾਨ ਸੁਰੱਖਿਆ ਬਲਾਂ ਨਾਲ ਸ਼ਹਿਰ ਵਿਖੇ ਫਲੈਗ ਮਾਰਚ ਕੱਢਿਆ ਗਿਆ। ਇਹ ਫਲੈਗ ਮਾਰਚ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਤੋਂ ਸ਼ੁਰੂ ਹੋ ਕੇ ਕੰਪਨੀ ਬਾਗ਼ ਚੌਕ, ਜੋਤੀ ਚੌਕ, ਬਸਤੀ ਅੱਡਾ ਚੌਕ, ਫੁੱਟਬਾਲ ਚੌਕ, ਬਸਤੀ ਨੌ, ਬਸਤੀ ਗੁਜਾਂ, ਬਾਬੂ ਜਗਜੀਵਨ ਰਾਮ ਚੌਕ, ਵੀਰ ਬਬਰੀਕ ਚੌਕ, ਮਾਡਲ ਹਾਊਸ, ਗੁਰੂ ਰਵਿਦਾਸ ਚੌਕ, ਮੈਨਬਰੋ ਚੌਕ, ਗੋਲ ਮਾਰਕਿਟ,ਅਰਬਨ ਅਸਟੇਟ, ਪਿਮਸ ਰੋਡ ਅਤੇ ਹੋਰਨਾਂ ਖੇਤਰਾਂ ਤੋਂ ਹੁੰਦਾ ਹੋਇਆ ਬੀ.ਐਮ.ਸੀ.ਚੌਕ ਪਹੁੰਚ ਕੇ ਸਮਾਪਤ ਹੋਇਆ।
 ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਨੇ ਕਿਹਾ ਕਿ ਇਹ ਫਲੈਗ ਮਾਰਚ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਨੂੰ ਮੁੱਖ ਰੱਖਦੇ ਕੱਢਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਫਲੈਗ ਮਾਰਚ ਰਾਹੀਂ 24&7 ਦੌਰਾਨ ਡਿਊਟੀ ’ਤੇ ਤਾਇਨਾਤ ਸੁਰੱਖਿਆ ਅਮਲੇ ਦਾ ਮਨੋਬਲ ਉਚੱਾ ਚੁੱਕਣ ਲਈ ਵੀ ਕੱਢਿਆ ਗਿਆ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਲਗਾਏ ਗਏ ਕਰਫ਼ਿਊ ਨੁੂੰ ਜ਼ਿਲ੍ਹਾ ਪ੍ਰਸ਼ਾਸ਼ਨ ਸੁਚਾਰੂ ਢੰਗ ਨਾਲ ਲਾਗੂ ਕਰਵਾਉਣ ਲਈ ਪਾਬੰਦ ਹੈ। ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਨੇ ਬਿਨਾਂ ਵਜ੍ਹਾ ਘੁੰਮਣ ਵਾਲਿਆ ਨੁੂੰ ਤਾੜਨਾ ਕੀਤੀ ਕਿ ਅਜਿਹੇ ਲੋਕਾਂ ਨਾਲ ਸਖ਼ਤੀ ਨਾਲ ਨਿਪਟਿਆ ਜਾਵੇਗਾ। ਉਨ੍ਹਾਂ ਲੋਕਾਂ ਨੂੰ ਕਿਹਾ ਕਿ ਅਪਣੇ ਘਰਾਂ ਵਿੱਚ ਰਹਿ ਕੇ ਪਰਿਵਾਰ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ, ਡਿਪਟੀ ਕਮਿਸ਼ਨਰ ਪੁਲਿਸ ਅਮਰੀਕ ਸਿੰਘ ਪਵਾਰ, ਨਰੇਸ਼ ਡੋਗਰਾ, ਉਪ ਮੰਡਲ ਮੈਜਿਸਟਰੇਟ ਰਾਹੁਲ ਸਿੰਧੂ ਅਤੇ ਡਾ.ਜੈ ਇੰਦਰਸਿੰਘ ਅਤੇ ਹੋਰ ਵੀ ਹਾਜ਼ਰ ਸਨ।
 

super visa