ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਵਲੋਂ ਵਿਸ਼ਵ ਰੈਡ ਕਰਾਸ ਦਿਵਸ ਮੌਕੇ ਕੋਵਿਡ-19 ਯੋਧਿਆਂ ਦਾ ਸਨਮਾਨ

ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਵਲੋਂ ਵਿਸ਼ਵ ਰੈਡ ਕਰਾਸ ਦਿਵਸ ਮੌਕੇ ਕੋਵਿਡ-19 ਯੋਧਿਆਂ ਦਾ ਸਨਮਾਨ

ਜਲੰਧਰ, 8 ਮਈ (ਸੰਦੀਪ) – ਕੋਵਿਡ-19 ਕਰਕੇ ਮੋਹਰਲੀਆਂ ਕਤਾਰਾਂ ਵਿੱਚ ਡਿਊਟੀ ਨਿਭਾਉਣ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਸ਼ਖਤ ਮਿਹਨਤ ਨੂੰ ਸਲਾਮ ਕਰਦਿਆਂ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਵਲੋਂ ਅੱਜ ਵਿਸ਼ਵ ਰੈਡ ਕਰਾਸ ਦਿਵਸ ਮੌਕੇ ਵੱਖ-ਵੱਖ ਵਿਭਾਗਾਂ ਦੇ ਕੋਵਿਡ-19 ਯੋਧਿਆਂ ਦਾ ਸਨਮਾਨ ਕੀਤਾ ਗਿਆ।
                             ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਅਤੇ ਪੁਲਿਸ ਕਮਿਸ਼ਨਰ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਨੇ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਵੱਖ-ਵੱਖ ਵਿਭਾਗਾਂ ਦੇ ਇਹ ਅਧਿਕਾਰੀ ਤੇ ਕਰਮਚਾਰੀ ਅਸਲ ਨਾਇਕ ਹਨ ਜੋ ਕੋਰੋਨਾ ਵਾਇਰਸ ਮਹਾਂਮਾਰੀ ਤੋਂ ਲੋਕਾਂ ਨੂੰ ਬਚਾਉਣ ਲਈ ਹਰ ਉਪਰਾਲਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕੋਰੋਨਾ ਵਾਇਰਸ ਮਹਾਂਮਾਰੀ ਨੇ ਸਾਰੀ ਦੁਨੀਆਂ ਨੂੰ ਅਪਣੀ ਲਪੇਟ ਵਿੱਚ ਲੈ ਕਿਆ ਹੈ ਅਤੇ ਜੋ ਅੱਜ ਵਿਸ਼ਵ ਪੱਧਰੀ ਸਮੱਸਿਆ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਇਸ ਮਹਾਂਮਾਰੀ ਤੋਂ ਬਚਾਉਣ ਲਈ ਸੂਬਾ ਸਰਕਾਰ ਵਲੋਂ ਰਾਜਵਿੱਚ ਕਰਫ਼ਿਊ/ਲਾਕਡਾਊਨ ਲਗਾਇਆ ਗਿਆ ਹੈ।
                             ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਨੇ ਕਿਹਾ ਕਿ ਇਸ ਔਖੀ ਘੜੀ ਵਿੱਚ ਕੋਵਿਡ ਯੋਧਿਆਂ ਭਾਵੇਂ ਉਹ ਸਿਵਲ, ਪੁਲਿਸ ਜਾਂ ਸਿਹਤ ਪ੍ਰਸ਼ਾਸਨ ਦਾ ਹੈ ਵਲੋਂ ਮਹੱਤਵਪੂਰਨ ਭੂਮਿਕਾ ਨਿਭਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਨਾਂ ਯੋਧਿਆਂ ਵਲੋਂ ਮਨੁੱਖਤਾ ਦੀ ਭਲਾਈ ਲਈ ਲਾ- ਮਿਸਾਲ ਸੇਵਾਵਾਂ ਨਿਭਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਅੱਜ ਸਾਰੀ ਮਾਨਵਤਾ ਇਨ੍ਹਾਂ ਮਹਾਨ ਯੋਧਿਆਂ ਦੇ ਅੱਗੇ ਨਤਮਸਤਕ ਹੈ ਜੋ ਸਾਰੀ ਮਨੁੱਖਤਾ ਨੂੰ ਬਣਾਉਣ ਲਈ ਅਣਥੱਕ ਮਿਹਨਤ ਕਰ ਰਹੇ ਹਨ।
                             ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਨੇ ਕਿਹਾ ਕਿ ਇਹ ਸਮਾਗਮ ਇਨਾਂ ਮਹਾਨ ਯੋਧਿਆਂ ਨੂੰ ਮਹਾਨ ਕਾਰਜਾਂ ਬਦਲੇ ਸੱਚਾ ਸੱਜਦਾ ਹੈ। ਉਨ੍ਹਾਂ ਆਸ ਜਤਾਈ ਕਿ ਇਨ੍ਹਾਂ ਕੋਵਿਧ ਯੋਧਿਆਂ ਵਲੋਂ ਕੀਤੀ ਗਈ ਸ਼ਖਤ ਮਿਹਨਤ ਸਦਕਾ ਕਰੋੜਾਂ ਕੀਮਤੀ ਜਾਨਾਂ ਨੂੰ ਬਚਾਉਣ ਵਿੱਚ ਬਹੁਤ ਮਹੱਤਵਪੂਰਨ ਸਿੱਧ ਹੋਵੇਗੀ। ਦੋਵਾਂ ਅਧਿਕਾਰੀਆਂ ਨੇ ਕਿਹਾ ਕਿ ਇਨਾਂ ਮੋਹਰਲੀਆਂ ਕਤਾਰਾਂ ਦੇ ਇਨਾਂ ਬਹਾਦਰ ਸੈਨਿਕਾਂ ਵਲੋਂ ਕੀਤੀ ਜਾ ਰਹੀ ਮਿਹਨਤ ਦੂਸਰੇ ਅਧਿਕਾਰੀਆਂ ਤੇ ਕਰਮਚਾਰੀਆਂ ਲਈ ਪ੍ਰੇਰਣਾ ਸਰੋਤ ਸਿੱਧ ਹੋਵੇਗੀ।
                             ਇਸ ਮੌਕੇ ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਵਲੋਂ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਵਿਸ਼ੇਸ਼ ਸਾਰੰਗਲ, ਮੁੱਖ ਕਾਰਜਕਾਰੀ ਅਫ਼ਸਰ ਸਮਾਰਟ ਸਿਟੀ ਡਾ.ਸ਼ੀਨਾ ਅਗਰਵਾਲ, ਡਿਪਟੀ ਕਮਿਸ਼ਨਰ ਪੁਲਿਸ , ਵਧੀਕ ਡਿਪਟੀ ਕਮਿਸ਼ਨਰ ਪੁਲਿਸ ਡੀ.ਸੁਧਰਵਿਜ਼ੀ, ਉਪ ਮੰਡਲ ਮੈਜਿਸਟਰੇਟ ਡਾ.ਜੈ ਇੰਦਰ ਸਿੰਘ, ਸਹਾਇਕ ਕਮਿਸ਼ਨਰ ਪੁਲਿਸ ਸ੍ਰੀ ਹਰਸਿਮਰਤ ਸਿੰਘ, ਸਿਵਲ ਸਰਜਨ ਡਾ.ਗੁਰਿੰਦਰ ਕੌਰ ਚਾਵਲਾ, ਮੈਡੀਕਲ ਸੁਪਰਡੰਟ ਡਾ.ਹਰਿੰਦਰ ਸਿੰਘ, ਸੀਨੀਅਰ ਮੈਡੀਕਲ ਅਫ਼ਸਰ ਡਾ.ਕਸ਼ਮੀਰੀ ਲਾਲ, ਡਾ.ਭੁਪਿੰਦਰ ਸਿੰਘ , ਡਾ.ਚਰਨਜੀਵ ਅਤੇ ਹੋਰਨਾਂ ਨੂੰ ਸਨਮਾਨਿਤ ਕੀਤਾ ਗਿਆ।

super visa