ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਵਲੋਂ ਸ਼ਹਿਰ ’ਚ ਫਲੈਗ ਮਾਰਚ ਦੀ ਅਗਵਾਈ
ਜਲੰਧਰ , 27 ਅਪ੍ਰੈਲ (ਸੰਦੀਪ) – ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਅਤੇ ਪੁਲਿਸ ਕਮਿਸ਼ਨਰ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਵਲੋਂ ਸੁਰੱਖਿਆ ਬਲਾਂ ਨਾਲ ਸ਼ਹਿਰ ਦੇ ਵੱਖ-ਵੱਖ ਖੇਤਰਾਂ ਵਿੱਚ ਫਲੈਗ ਮਾਰਚ ਕੱਢਿਆ ਗਿਆ।
ਫਲੈਗ ਮਾਰਚ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਤੋਂ ਸ਼ੁਰੂ ਹੋ ਕੇ ਜੁਡੀਸ਼ੀਅਲ ਕੋਰਟ ਕੰਪਲੈਕਸ ਚੌਕ, ਬੀ.ਐਮ.ਸੀ.ਚੌਕ, ਨਾਮਦੇਵ ਚੌਕ, ਕੰਪਨੀ ਬਾਗ਼ ਚੌਕ, ਭਗਵਾਨ ਵਾਲਮੀਕਿ (ਜੋਤੀ) ਚੌਕ, ਪਟੇਲ ਚੌਕ, ਮਾਈ ਹੀਰਾਂ ਗੇਟ, ਅੱਡਾ ਹੁਸ਼ਿਆਰਪੁਰ ਚੌਕ, ਕਿਸ਼ਨਪੁਰਾ, ਸੰਤੋਖਪੁਰਾ, ਲੰਬਾ ਪਿੰਡ ਚੌਕ, ਮਕਸੂਦਾਂ ਚੌਕ, ਵਰਕਸ਼ਾਪ ਚੌਕ, ਕਪੂਰਥਲਾ ਚੌਕ, ਫੁੱਟਬਾਲ ਚੌਕ, ਡਾ.ਬੀ.ਆਰ.ਅੰਬੇਦਕਰ ਚੌਕ ਅਤੇ ਗੁਰੂ ਨਾਨਕ ਮਿਸ਼ਨ ਚੌਕ ਤੋਂ ਹੁੰਦਾ ਹੋਇਆ ਸਥਾਨਕ ਸਰਕਟਾ ਹਾਊਸ ਵਿਖੇ ਪਹੁੰਚ ਕੇ ਸਮਾਪਤ ਹੋਇਆ।
ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਨੇ ਲੋਕਾਂ ਨੂੰ ਸੱਦਾ ਦਿੱਤਾ ਕਿ ਕੋਰੋਨਾ ਵਾਇਰਸ ਮਹਾਂਮਾਰੀ ਤੋਂ ਆਪਣੇ ਆਪ ਨੂੰ ਤੇ ਅਪਣੇ ਪਰਿਵਾਰ ਨੂੰ ਬਚਾਉਣ ਲਈ ਘਰਾਂ ਵਿੱਚ ਰਿਹਾ ਜਾਵੇ। ਉਨ੍ਹਾਂ ਲੋਕਾਂ ਨੂੰ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਇਸ ਲੜਾਈ ਵਿੱਚ ਸਿਹਤ ਟੀਮਾਂ, ਸੁਰੱਖਿਆਂ ਬਲਾਂ ਅਤੇ ਹੋਰ ਵਿਭਾਗਾਂ ਦੀਆਂ ਟੀਮਾਂ ਜਿਨਾਂ ਵਲੋਂ 24&7 ਲਗਾਤਾਰ ਡਿਊਟੀ ਨਿਭਾਈ ਜਾ ਰਹੀ ਹੈ ਪੂਰਨ ਸਹਿਯੋਗ ਦਿੱਤਾ ਜਾਵੇ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਰਫ਼ਿਊ ਜ਼ਿਲ੍ਹੇ ਵਿੱਚ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਲਗਾਇਆ ਗਿਆ ਹੈ ਅਤੇ ਜ਼ਿਲ੍ਹਾ ਪ੍ਰਸ਼ਾਸਨ ਲੋਕਾਂ ਦੀ ਭਲਾਈ ਲਈ ਇਸ ਨੂੰ ਸ਼ਖਤੀ ਨਾਲ ਲਾਗੂ ਕਰਨ ਲਈ ਪਾਬੰਦ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵਿਅਕਤੀ ਕਰਫ਼ਿਊ ਦੌਰਾਲ ਬਿਨਾਂ ਵਜ੍ਹਾ ਘੁੰਮਦਾ ਪਾਇਆ ਗਿਆ ਤਾਂ ਉਸ ਨਾਲ ਸਖ਼ਤੀ ਨਾਲ ਨਿਪਟਿਆ ਜਾਵੇਗਾ।
.jpg)



.jpg)




.jpg)
.jpeg)

.jpeg)

.jpeg)
