ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਵਲੋਂ ਸ਼ਹਿਰ ’ਚ ਫਲੈਗ ਮਾਰਚ ਦੀ ਅਗਵਾਈ

ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਵਲੋਂ ਸ਼ਹਿਰ ’ਚ ਫਲੈਗ ਮਾਰਚ ਦੀ ਅਗਵਾਈ

ਜਲੰਧਰ , 2 ਮਈ (ਸੰਦੀਪ) – ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਅਤੇ ਪੁਲਿਸ ਕਮਿਸ਼ਨਰ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਵਲੋਂ ਸੁਰੱਖਿਆ ਬਲਾਂ ਨਾਲ ਸ਼ਹਿਰ ਦੇ ਵੱਖ ਵੱਖ ਖੇਤਰਾਂ ਵਿੱਚ ਫਲੈਗ ਮਾਰਚ ਦੀ ਅਗਵਾਈ ਕੀਤੀ ਗਈ।
                             ਫਲੈਗ ਮਾਰਚ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਤੋਂ ਸ਼ੁਰੂ ਹੋ ਕੇ ਲਾਡੋਵਾਲੀ ਰੋਡ , ਅਲਾਸਕਾ ਚੌਕ, ਮਦਨ ਫਲੌਰ ਮਿਲ ਚੌਕ, ਸ਼ਹੀਦ ਭਗਤ ਸਿੰਘ ਚੌਕ, ਫਗਵਾੜਾ ਗੇਟ, ਲਵ ਕੁਸ਼ ਚੌਕ, ਇੰਨਰ ਮਾਰਕਿਟ ਬਜ਼ਾਰ, ਕੰਪਨੀ ਬਾਗ਼ ਚੌਕ ਅਤੇ ਹੋਰਨਾਂ ਥਾਵਾਂ ਤੋਂ ਹੁੰਦਾ ਹੋਇਆ ਵਾਪਿਸ ਸਰਕਟ ਹਾਊਸ ਵਿਖੇ ਪਹੁੰਚੇ ਕੇ ਸਮਾਪਤ ਹੋਇਆ।
                             ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਨੇ ਲੋਕਾਂ ਨੂੰ ਸੱਦਾ ਦਿੱਤਾ ਕਿ ਜ਼ਿਲ੍ਹਾ ਪ੍ਰਸ਼ਾਸਨ ਨੂੰ ਕੋਰੋਨਾ ਵਾਇਰਸ ਖਿਲਾਫ਼ ਜੰਗ ਵਿੱਚ ਵੱਡਮੁੱਲਾ ਸਹਿਯੋਗ ਦਿੱਤਾ ਜਾਵੇ ਅਤੇ ਅਪਣੇ ਘਰਾਂ ਵਿੰਚ ਰਹਿ ਕੇ ਅਪਣੇ ਪਰਿਵਾਰਾਂ ਅਤੇ ਹੋਰਨਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇ।
                             ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਦੀਆਂ ਟੀਮਾਂ, ਪੁਲਿਸ ਅਤੇ ਹੋਰਨਾਂ ਵਿਭਾਗਾਂ ਦੀਆਂ ਟੀਮਾਂ ਵਲੋਂ ਉਨ੍ਹਾਂ ਲਈ 24&7 ਘੰਟੇ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਰਫ਼ਿਊ ਜ਼ਿਲ੍ਹੇ ਵਿੱਚ ਕੋਰੋਨਾ ਵਾਇਰਸ ਦੀ ਰੋਕਥਾਮ ਲਈ ਲਗਾਇਆ ਗਿਆ ਹੈ ਅਤੇ ਜ਼ਿਲ੍ਹਾ ਪ੍ਰਸ਼ਾਸਨ ਇਸ ਨੂੰ ਸ਼ਖਤੀ ਨਾਲ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾ ਕਿਹਾ ਕਿ ਜਿਹੜੇ ਲੋਕ ਕਰਫ਼ਿਊ ਨਿਯਮਾਂ ਦੀ ਉਲੰਘਣਾ ਕਰਦੇ ਪਾਏ ਗਏ ਉਨ੍ਹਾਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ।

super visa