ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਵਲੋਂ ਸਿਹਤ ਵਿਭਾਗ ਨੂੰ ਕੋਰੋਨਾ ਵਾਇਰਸ ਤੋਂ ਪੀੜਤ ਲੋਕਾਂ ਦੀ ਘਰ-ਘਰ ਜਾ ਕੇ ਪਹਿਚਾਣ ਕਰਨ ਦੀ ਮੁਹਿੰਮ ਨੂੰ ਹੋਰ ਤੇਜ਼ ਕਰਨ ਦੀਆਂ ਹਦਾਇਤਾਂ
ਜਲੰਧਰ, 16 ਅਪ੍ਰੈਲ (ਨਿਊਜ85ਪੰਜਾਬ) – ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਅਤੇ ਪੁਲਿਸ ਕਮਿਸ਼ਨਰ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਨੇ ਸਿਹਤ ਵਿਭਾਗ ਨੂੰ ਕਿਹਾ ਕਿ ਜ਼ਿਲੇ ਵਿੱਚ ਕੋਰੋਨਾ ਵਾਇਰਸ ਤੋਂ ਪ੍ਰਭਾਵਿਤ ਲੋਕਾਂ ਦੀ ਘਰ-ਘਰ ਜਾ ਕਿ ਪਹਿਚਾਣ ਕਰਨ ਦੀ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇ। ਜ਼ਿਲਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਸਿਹਤ ਵਿਭਾਗ ਦੇ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਨੇ ਕਿਹਾ ਕਿ ਸਾਰੇ ਸਾਧਨਾਂ ਨੂੰ ਲਗਾ ਕੇ ਇਕ ਵਿਆਪਕ ਤੇ ਦਰੁਸਤ ਯੋਜਨਾ ਬਣਾਈ ਜਾਵੇ ਤਾਂ ਜੋ ਜ਼ਿਲੇ ਵਿੱਚ ਘਰ-ਘਰ ਜਾ ਕੇ ਕੋਰੋਨਾ ਵਾਇਰਸ ਤੋਂ ਪ੍ਰਭਾਵਿਤ ਲੋਕਾਂ ਦੀ ਪਹਿਚਾਣ ਕਰਨ ਲਈ ਵੱਡੇ ਪੱਧਰ 'ਤੇ ਮੁਹਿੰਮ ਨੂੰ ਚਲਾਇਆ ਜਾ ਸਕੇ। ਉਨਾਂ ਕਿਹਾ ਕਿ ਇਸ ਸਬੰਧੀ ਸਰਵੇ ਜਲਦ ਤੋਂ ਜਲਦ ਮੁਕੰਮਲ ਕਰਕੇ ਕੋਵਿਡ 19 ਦੇ ਲੱਛਣਾਂ ਵਾਲੇ ਵਿਅਕਤੀਆਂ ਦੇ ਟੈਸਟ ਜਲਦ ਤੋਂ ਜਲਦ ਕੀਤੇ ਜਾਣ। ਦੋਵਾਂ ਅਧਿਕਾਰੀਆਂ ਨੇ ਕਿਹਾ ਕਿ ਟੈਸਟਾਂ ਲਈ ਰੈਪਿਡ ਡਿਟੈਕਸ਼ਨ ਕਿਟਾਂ ਦਾ ਇਸਤੇਮਾਲ ਕੀਤਾ ਜਾਵੇ ਤਾਂ ਕਿ ਜੇਕਰ ਕਿਸੇ ਵਿਅਕਤੀ ਵਿੱਚ ਕੋਵਿਡ-19 ਦੇ ਲੱਛਣ ਦਿਖਾਈ ਦੇਣ ਤਾਂ ਉਸ ਨੂੰ ਤੁਰੰਤ ਸਿਵਲ ਹਸਪਤਾਲ ਇਲਾਜ ਲਈ ਭੇਜਿਆ ਜਾਵੇ।
ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਨੇ ਕਿਹਾ ਕਿ ਪੰਜ ਹਾਈ ਐਂਡ ਰੈਪਿਡ ਰਿਸਪੌਂਸ ਟੀਮਾਂ ਉਚ ਯੋਗਤਾ ਵਾਲੇ ਮਾਹਿਰ ਡਾਕਟਰਾਂ ਦੀ ਅਗਵਾਈ ਹੇਠ ਸ਼ਹਿਰ ਵਿੱਚ ਲਗਾਈਆਂ ਜਾਣ ਤਾਂ ਜੋ ਕੋਰੋਨਾ ਵਾਇਰਸ ਦੇ ਲੱਛਣਾ ਵਾਲੇ ਮਰੀਜ਼ਾਂ ਲਈ ਤੁਰੰਤ ਡਾਕਟਰੀ ਸਹਾਇਤਾ ਨੂੰ ਯਕੀਨੀ ਬਣਾਇਆ ਜਾ ਸਕੇ। ਉਨਾਂ ਕਿਹਾ ਕਿ ਇਹ ਟੀਮਾਂ ਪਹਿਲਾਂ ਹੀ ਬਣਾਈਆਂ ਗਈਆਂ 40 ਰੈਪਿਡ ਰਿਸਪੌਂਸ ਟੀਮਾਂ ਤੋਂ ਅਲੱਗ ਹੋਣਗੀਆਂ ਹੋਣਗੀਆਂ। ਉਨਾਂ ਕਿਹਾ ਕਿ ਇਸ ਤੋਂ ਇਲਾਵਾ ਐਮਰਜੈਂਸੀ ਕੰਟਰੋਲ ਰੂਮ ਨੂੰ ਹੋਰ ਮਜ਼ਬੂਤ ਬਣਾਇਆ ਜਾਵੇ ਤਾਂ ਜੋ ਲੋਕਾਂ ਦੀ ਜਰੂਰਤਾਂ ਅਨੁਸਾਰ ਪ੍ਰਭਾਵਸ਼ਾਲੀ ਢੰਗ ਨਾਲ ਉਨਾਂ ਨੂੰ ਹੁੰਗਾਰਾ ਦਿੱਤਾ ਜਾ ਸਕੇ।
ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਨੇ ਕਿਹਾ ਕਿ ਕੋਵਿਡ-19 ਦੇ ਮਰੀਜ਼ਾਂ ਦੇ ਸੰਪਰਕ ਵਿੱਚ ਆਏ ਲੋਕਾਂ ਦੀ ਪਹਿਚਾਣ ਦੀ ਪ੍ਰਕਿਰਿਆ ਨੂੰ ਵੀ ਤੇਜ਼ ਕੀਤਾ ਜਾਵੇ। ਉਨਾਂ ਕਿਹਾ ਕਿ ਕੋਵਿਡ-19 ਦੇ ਸੰਪਰਕ ਵਿੱਚ ਆਏ ਲੋਕਾਂ ਦੀ ਪਹਿਚਾਣ ਵਧੀਕ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਦੀ ਨਿਗਰਾਨੀ ਹੇਠ ਹੋਵੇਗੀ ਅਤੇ ਇਸ ਕੰਮ ਵਿਚ ਉਨਾਂ ਨੂੰ ਕਮਿਸ਼ਨਰੇਟ ਪੁਲਿਸ ਦੀ ਸਹਾਇਕ ਕਮਿਸ਼ਨਰ ਪੁਲਿਸ ਰੈਂਕ ਦੇ ਅਧਿਕਾਰੀਆਂ ਦੀ ਟੀਮ ਵਲੋਂ ਸਹਿਯੋਗ ਦਿੱਤਾ ਜਾਵੇਗਾ। ਉਨਾਂ ਕਿਹਾ ਕਿ ਜ਼ਿਲੇ ਵਿਚੋਂ ਕੋਰੋਨਾ ਵਾਇਰਸ ਨੂੰ ਪੂਰੀ ਤਰਾਂ ਖ਼ਤਮ ਕਰਨ ਲਈ ਹਰ ਤਰਾਂ ਦੇ ਕਦਮ ਉਠਾਏ ਜਾਣ।
ਸਿਹਤ ਵਿਭਾਗ ਵਲੋਂ ਮੀਟਿੰਗ ਵਿੱਚ ਦੱਸਿਆ ਕਿ ਸਿਹਤ ਵਿਭਾਗ ਦੁਆਰਾ ਪਹਿਲਾਂ ਹੀ ਜ਼ਿਲੇ ਵਿਚ ਕੰਟੇਨਮੇਂਟ ਜੋਨਾਂ ਅਤੇ ਹੋਰ ਜੋਨਾਂ ਵਿੱਚ ਘਰ ਘਰ ਜਾ ਕੇ ਸਰਵੇ ਕੀਤਾ ਜਾ ਰਿਹਾ ਹੈ। ਇਸ ਮੌਕੇ ਸੀ.ਈ.ਓ. ਸਮਾਰਟ ਸਿਟੀ ਸ਼ੀਨਾ ਅਗਰਵਾਲ, ਵਧੀਕ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ, ਸਹਾਇਕ ਕਮਿਸ਼ਨਰ ਅਮਨਪ੍ਰੀਤ ਸਿੰਘ, ਸਿਵਲ ਸਰਜਨ ਡਾ.ਗੁਰਿੰਦਰ ਚਾਵਲਾ, ਮੈਡੀਕਲ ਸੁਪਰਡੰਟ ਡਾ.ਮਨਦੀਪ ਕੌਰ, ਜ਼ਿਲਾ ਐਪੀਡੀਮੋਲੋਜਿਸਟ ਡਾ.ਸੋਭਨਾ ਅਤੇ ਹੋਰ ਵੀ ਹਾਜ਼ਰ ਸਨ।
.jpg)



.jpg)




.jpg)
.jpeg)

.jpeg)

.jpeg)
