ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਵਲੋਂ ਸੀ.ਆਰ.ਪੀ.ਐਫ. ਕੈਂਪਸ ’ਚ ਸੁੱਕੇ ਰਾਸ਼ਨ ਦੇ ਪੈਕੇਟ ਤਿਆਰ ਕਰਨ ਲਈ ਜਵਾਨਾਂ ਦਾ ਧੰਨਵਾਦ ਕਰਨ ਲਈ ਦੌਰਾ
ਜਲੰਧਰ, 17 ਅਪ੍ਰੈਲ (ਸੰਦੀਪ) ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਅਤੇ ਪੁਲਿਸ ਕਮਿਸ਼ਨਰ ਜਲੰਧਰ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਕੋਰੋਨਾ ਵਾਇਰਸ ਮਹਾਂਮਾਰੀ ਦੇ ਟਾਕਰੇ ਲਈ ਕੇਂਦਰੀ ਰਿਜ਼ਰਵ ਪੁਲਿਸ ਬਲ ( ਸੀ.ਆਰ.ਪੀ.ਐਫ.) ਵਲੋਂ ਨਿਭਾਈ ਜਾ ਰਹੀ ਭੂਮਿਕਾ ਦੀ ਸ਼ਲਾਘਾ ਕੀਤੀ ਗਈ।
ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਵਲੋਂ ਡਿਪਟੀ ਇੰਸਪੈਕਟਰ ਜਨਰਲ ਸੀ.ਆਰ.ਪੀ.ਐਫ. ਸ੍ਰੀ ਹਰਜਿੰਦਰ ਸਿੰਘ ਨਾਲ ਕਰਤਾਰਪੁਰ ਨੇੜੇ ਸੀ.ਆਰ.ਪੀ.ਐਫ. ਕੈਂਪਸ ਦਾ ਦੌਰਾ ਕਰਕੇ ਲੋੜਵੰਦ ਲੋਕਾਂ ਨੂੰ ਵੰਡਣ ਲਈ ਤਿਆਰ ਕੀਤੇ ਜਾ ਰਹੇ ਸੁੱਕੇ ਰਾਸ਼ਨ ਦੇ ਪੈਕੇਟਾਂ ਦੇ ਕੰਮ ਦਾ ਜਾਇਜ਼ਾ ਲਿਆ ਗਿਆ। ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਹਰ ਲੋੜਵੰਦ ਲੋਕਾਂ ਤੱਕ ਰਾਸ਼ਨ ਪਹੁੰਚਾਉਣ ਲਈ ਭੇਜਿਆ ਗਿਆ ਹੈ ਜਿਸ ਨੂੰ ਪੈਕੇਟਾਂ ਵਿੱਚ ਭਰਨ ਲਈ ਸੀ.ਆਰ.ਪੀ.ਐਫ. ਦੇ ਜਵਾਨਾ ਨੂੰ ਤਾਇਨਾਤ ਕੀਤਾ ਗਿਆ ਹੈ। ਸੀ.ਆਰ.ਪੀ.ਐਫ.ਜਵਾਨਾਂ ਵਲੋਂ ਲੋੜਵੰਦ ਲੋਕਾਂ ਵਿੱਚ ਵੰਡਣ ਲਈ ਔਸਤਨ 4500 ਸੁੱਕੇ ਰਾਸ਼ਨ ਦੇ ਪੈਕੇਟ ਤਿਆਰ ਕੀਤੇ ਜਾਂਦੇ ਹਨ।
ਸੀ.ਆਰ.ਪੀ.ਐਫ.ਦੇ ਜਵਾਨਾਂ ਵਲੋਂ ਨੇਕ ਕਾਜ ਵਿੱਚ ਪਾਏ ਜਾ ਰਹੇ ਯੋਗਦਾਨ ਦੀ ਸਲਾਘਾ ਕਰਦਿਆਂ ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਨੇ ਕਿਹਾ ਕਿ ਕੋਰੋਨਾ ਵਾਇਰਸ ਖਿਲਾਫ਼ ਜੰਗ ਵਿੱਚ ਇਨਾਂ ਵਲੋਂ ਵੱਡਮੁਲਾ ਯੋਗਦਾਨ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬੀਆਂ ਅਤੇ ਖਾਸ ਕਰਕੇ ਜਲੰਧਰ ਵਾਸੀਆਂ ਵਲੋਂ ਇਨਾਂ ਬਹਾਦਰ ਜਵਾਨਾਂ ਵਲੋਂ ਲੋਕਾਂ ਦੀਆਂ ਕੀਮਤੀ ਜਾਨਾਂ ਬਚਾਉਣ ਵਿੱਚ ਪਾਏ ਜਾ ਰਹੇ ਯੋਗਦਾਨ ਦਾ ਰਿਣ ਨਹੀਂ ਉਤਾਰਿਆ ਜਾ ਸਕੇਗਾ। ਉਨ੍ਹਾਂ ਦੱਸਿਆ ਕਿ ਜਦੋਂ ਤੋਂ ਲਾਕ ਡਾਊਨ ਕੀਤਾ ਗਿਆ ਹੈ ਉਦੋਂ ਤੋਂ ਹੀ ਸੀ.ਆਰ.ਪੀ.ਐਫ. ਦੇ ਜਵਾਨਾ ਨੂੰ ਸੁੱਕੇ ਰਾਸ਼ਨ ਦੇ ਪੈਕੇਟ ਤਿਆਰ ਕਰਨ ਦੇ ਅਹਿਮ ਕੰਮ ਵਿੱਚ ਲਗਾਇਆ ਗਿਆ ਹੈ ਤਾਂ ਕਿ ਕੀਮਤੀ ਜਾਨਾਂ ਨੂੰ ਬਚਾਇਆ ਜਾ ਸਕੇ।
ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਪਿਛਲੇ ਕੁਝ ਦਿਨਾਂ ਦੌਰਾਨ ਇਨਾਂ ਬਹਾਦਰ ਸੈਨਿਕਾਂ ਵਲੋਂ ਜ਼ਿਲ੍ਹਾ ਵਾਸੀਆਂ ਸਦਭਾਵਨਾ ਵਾਲਾ ਰਵੱਈਆ ਅਪਣਾ ਕੇ ਸਹਾਇਤਾ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਲੰਧਰ ਵਾਸੀ ਇਨਾਂ ਬਹਾਦਰ ਜਵਾਨਾਂ ਵਲੋਂ ਮਨੁੱਖਤਾ ਦੀ ਭਲਾਈ ਲਈ ਕੀਤੇ ਗਏ ਇਸ ਨੇਕ ਕਾਜ ਨੂੰ ਹਮੇਸ਼ਾਂ ਯਾਦ ਰੱਖਣਗੇ। ਉਨ੍ਹਾਂ ਕਿਹਾ ਕਿ ਸਮੁੱਚੇ ਜਲੰਧਰ ਵਾਸੀ ਦੀ ਤਰਫੋਂ ਜ਼ਿਲ੍ਹਾ ਪ੍ਰਸ਼ਾਸਨ ਇਨਾ ਜਵਾਨਾਂ ਦਾ ਹਮੇਸ਼ਾਂ ਰਿਣੀ ਰਹੇਗਾ।
ਇਸ ਮੌਕੇ ਅਪਣੇ ਸੰਬੋਧਨ ਵਿੱਚ ਡਿਪਟੀ ਇੰਸਪੈਕਟਰ ਜਨਰਲ ਸੀ.ਆਰ.ਪੀ.ਐਫ.ਸ੍ਰੀਹਰਜਿੰਦਰ ਸਿੰਘ ਨੇ ਕਿਹਾ ਕਿ ਦੇਸ਼ ਦੀ ਸੇਵਾ ਲਈ ਅਰਧ ਸੈਨਿਕ ਬਲ ਹਮੇਸਾਂ ਹੀ ਤਿਆਰ ਰਹਿੰਦੇ ਹਨ। ਉਨ੍ਹਾਂ ਕਿਹਾ ਕਿ ਕੇਂਦਰੀ ਰਿਜਰਵ ਪੁਲਿਸ ਬਲ ਦਾ ਦੇਸ਼ ਦੀ ਸੇਵਾ ਕਰਨ ਦੀ ਸ਼ਾਨਦਾਰ ਰਵਾਇਤ ਹੈ । ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਕੋਰੋਨਾ ਵਾਇਰਸ ਖਿਲਾਫ਼ ਜੰਗ ਵਿੱਚ ਹਰ ਤਰ੍ਹਾਂ ਦੀ ਮਦਦ ਅਤੇ ਸਹਿਯੋਗ ਦੇਣ ਦਾ ਭਰੋਸਾ ਦੁਆਇਆ।
ਇਸ ਮੌਕੇ ਕਮਾਂਡੈਂਟ ਸੀ.ਆਰ.ਪੀ.ਐਫ. ਵੀ.ਐਸ. ਜੌਨ, ਸਹਾਇਕ ਕਮਾਂਡੈਂਟ ਕੁਲਵੰਤ ਸਿੰਘ, ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈ ਅਫ਼ਸਰ ਨਰਿੰਦਰ ਸਿੰਘ , ਇੰਸਪੈਕਟਰ ਸੀ.ਆਰ.ਪੀ.ਐਫ. ਮਨਜੀਤ ਸਿੰਘ ਅਤੇ ਹੋਰ ਵੀ ਹਾਜ਼ਰ ਸਨ।
.jpg)



.jpg)




.jpg)
.jpeg)

.jpeg)

.jpeg)
