ਡਿਪਟੀ ਕਮਿਸ਼ਨਰ, ਪੁਲਿਸ ਕਮਿਸ਼ਨਰ ਅਤੇ ਐਸ.ਐਸ.ਪੀ.ਵਲੋਂ ਲੋਕਾਂ ਨੂੰ ਕੋਰੋਨਾ ਵਾਇਰਸ ਨੂੰ ਹਰਾਉਣ ਲਈ ਵਿਸਾਖੀ ਦਾ ਤਿਉਹਾਰ ਘਰ 'ਚ ਰਹਿ ਕੇ ਮਨਾਉਣ ਦਾ ਸੱਦਾ
ਜਲੰਧਰ 13 ਅਪ੍ਰੈਲ (ਨਿਊਜ85ਪੰਜਾਬ) - ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ, ਪੁਲਿਸ ਕਮਿਸ਼ਨਰ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਅਤੇ ਐਸ.ਐਸ.ਪੀ.ਨਵਜੋਤ ਸਿੰਘ ਮਾਹਲ ਨੇ ਜ਼ਿਲਾ ਵਾਸੀਆਂ ਨੂੰ ਸੱਦਾ ਦਿੱਤਾ ਕਿ ਕੋਰੋਨਾ ਵਾਇਰਸ ਨੂੰ ਹਰਾਉਣ ਲਈ ਵਿਸਾਖੀ ਦੇ ਤਿਉਹਾਰ ਨੂੰ ਘਰ ਵਿੱਚ ਰਹਿਕੇ ਮਨਾਇਆ ਜਾਵੇ। ਡਿਪਟੀ ਕਮਿਸ਼ਨਰ, ਪੁਲਿਸ ਕਮਿਸ਼ਨਰ ਅਤੇ ਐਸ.ਐਸ.ਪੀ.ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਵਿਸਾਖੀ ਦਾ ਤਿਉਹਾਰ ਸਾਨੂੰ ਅਮੀਰ ਤੇ ਸ਼ਾਨਦਾਰ ਸਭਿਆਚਾਰ ਦੀ ਸਾਰੀ ਮਾਨਵ ਜਾਤੀ ਵਿੱਚ ਪਿਆਰ,ਦਰਿਆ ਅਤੇ ਭਰਾਤਰੀ ਪਿਆਰ ਦੀ ਭਾਵਨਾ ਦਾ ਪ੍ਰਚਾਰ ਕਰਨ ਲਈ ਵੱਖ-ਵੱਖ ਜਾਤਾਂ ਵਿਚੋਂ 'ਪੰਜ ਪਿਆਰੇ' ਥਾਪ ਕੇ ਖਾਲਸਾ ਪੰਥ ਦੀ ਸਥਾਪਨਾ ਕੀਤੀ ਗਈ ਸੀ। ਉਨਾਂ ਕਿਹਾ ਕਿ ਇਹ ਤਿਉਹਾਰ ਪੱਕੀ ਹੋਈ ਹਾੜੀ ਦੀ ਫਸ਼ਲ ਦਾ ਪ੍ਰਤੀਕ ਹੈ ਜਿਸ ਨਾਲ ਇਸ ਦੀ ਕਟਾਈ ਦੀ ਸ਼ੁਰੂਆਤ ਵੀ ਹੁੰਦੀ ਹੈ।
ਡਿਪਟੀ ਕਮਿਸ਼ਨਰ , ਪੁਲਿਸ ਕਮਿਸ਼ਨਰ ਅਤੇ ਐਸ.ਐਸ.ਪੀ.ਨੇ ਕਿਹਾ ਕਿ ਕੋਵਿਡ-19 ਦੇ ਖ਼ਤਰੇ ਨੂੰ ਦੇਖਦੇ ਹੋਏ ਜ਼ਿਲਾ ਪ੍ਰਸ਼ਾਸਨ ਵਲੋਂ ਕਰਫ਼ਿਊ ਲਗਾਇਆ ਗਿਆ ਹੈ ਅਤੇ ਜ਼ਿਲਾ ਪ੍ਰਸ਼ਾਸਨ ਵਲੋਂ ਕਿਸੇ ਵੀ ਧਾਰਮਿਕ ਇਕੱਠ ਨੂੰ ਕਰਨ ਦੀ ਆਗਿਆ ਨਹੀਂ ਦਿੱਤੀ ਜਾ ਰਹੀ ਕਿਉਂਕਿ ਇਸ ਨਾਲ ਜ਼ਿਲੇ ਵਿੱਚ ਕੋਰੋਨਾ ਵਾਇਰਸ ਫੈਲ ਸਕਦਾ ਹੈ। ਉਨਾਂ ਕਿਹਾ ਕਿ ਵਿਸਾਖੀ ਦਾ ਤਿਉਹਾਰ ਲੋਕਾਂ ਲਈ ਬਹੁਤ ਮਹੱਤਵ ਰੱਖਦਾ ਹੈ, ਪਰ ਲੋਕਾਂ ਨੂੰ ਇਹ ਤਿਉਹਾਰ ਆਪਣੇ ਘਰਾਂ ਵਿੱਚ ਰਹਿ ਕੇ ਮਨਾਉਣਾ ਚਾਹੀਦਾ ਹੈ ਤਾਂ ਕਿ ਉਹ ਅਤੇ ਉਨਾਂ ਦੇ ਪਰਿਵਾਰਕ ਮੈਂਬਰ ਸੁਰੱਖਿਅਤ ਰਹਿ ਸਕਣ। ਉਨਾਂ ਕਿਹਾ ਕਿ ਇਹ ਸਮੇਂ ਦੀ ਲੋੜ ਹੈ ਲੋਕ ਇਹ ਤਿਉਹਾਰ ਆਪਣੇ ਘਰਾਂ ਵਿੱਚ ਰਹਿ ਕੇ ਮਨਾਉਣ ਤਾਂ ਕਿ ਕੋਰੋਨਾ ਵਾਇਰਸ ਖਿਲਾਫ਼ ਲੜਾਈ ਨੂੰ ਜਿਤਿਆ ਜਾ ਸਕੇ।
ਡਿਪਟੀ ਕਮਿਸ਼ਨਰ, ਪੁਲਿਸ ਕਮਿਸ਼ਨਰ ਅਤੇ ਐਸ.ਐਸ.ਪੀ.ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਅਪਣੇ ਘਰਾਂ ਵਿੱਚ ਸਵੈ ਇਛੁੱਕ ਤੌਰ 'ਤੇ ਕੁਆਰੰਟੀਨ ਕਰਨਾ ਚਾਹੀਦਾ ਹੈ ਅਤੇ ਬਹੁਤ ਹੀ ਅਣ ਟਾਲਵੇਂ ਹਲਾਤਾਂ ਵਿੱਚ ਹੀ ਸਮਾਜਿਕ ਦੂਰੀ ਦੇ ਨਿਯਮ ਦੀ ਪਾਲਣਾ ਕਰਦੇ ਹੋਏ ਹੀ ਘਰੋਂ ਬਾਹਰ ਜਾਣਾ ਚਾਹੀਦਾ ਹੈ। ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਅਪਣੇ ਘਰਾਂ ਵਿੱਚ ਰਹਿ ਕੇ ਹੀ ਸਰਵਵਿਆਪੀ ਪ੍ਰਮਾਤਮਾ ਅੱਗੇ ਮਨੁੱਖਤਾ ਦੀ ਭਲਾਈ ਲਈ ਅਰਦਾਸ ਕੀਤੀ ਜਾਵੇ। ਉਨਾਂ ਲੋਕਾਂ ਨੂੰ ਸੱਦਾ ਦਿੱਤਾ ਕਿ ਵਿਸਾਖੀ ਦੇ ਪਵਿੱਤਰ ਤਿਉਹਾਰ ਨੂੰ ਅਪਣੇ ਘਰਾਂ ਵਿੱਚ ਰਹਿ ਕੇ ਪੂਰੇ ਉਤਸ਼ਾਹ ਨਾਲ ਮਨਾਉਣਾ ਚਾਹੀਦਾ ਹੈ ਤਾਂ ਕਿ ਇਸ ਨਾਲ ਜਿਥੇ ਦੇਸ਼ ਦੀ ਧਰਮ ਨਿਰਪੱਖਤਾ ਅਤੇ ਸਮਾਜਿਕ ਤੰਦਾਂ ਮਜ਼ਬੂਤ ਹੋਣਗੀਆਂ ਉਥੇ ਕੋਰੋਨਾ ਵਾਇਰਸ ਨੂੰ ਵੀ ਹਰਾਇਆ ਜਾ ਸਕੇਗਾ।
.jpg)



.jpg)




.jpg)
.jpeg)

.jpeg)

.jpeg)
