ਡਿਪਟੀ ਕਮਿਸ਼ਨਰ ਵਲੋਂ 160 ਗਾਰਡੀਅਨਜ਼ ਆਫ਼ ਗਵਰਨੈਂਸ ਦਾ ਕਣਕ ਦੀ ਖ਼ਰੀਦ ਪ੍ਰਕਿਰਿਆ ’ਚ ਅਹਿਮ ਭੂਮਿਕਾ ਨਿਭਾਉਣ ਲਈ ਕੀਤਾ ਗਿਆ ਸਨਮਾਨ

ਡਿਪਟੀ ਕਮਿਸ਼ਨਰ ਵਲੋਂ 160 ਗਾਰਡੀਅਨਜ਼ ਆਫ਼ ਗਵਰਨੈਂਸ ਦਾ ਕਣਕ ਦੀ ਖ਼ਰੀਦ ਪ੍ਰਕਿਰਿਆ ’ਚ ਅਹਿਮ ਭੂਮਿਕਾ ਨਿਭਾਉਣ ਲਈ ਕੀਤਾ ਗਿਆ ਸਨਮਾਨ

ਜਲੰਧਰ 27 ਮਈ (ਚੰਦੜ੍ਹ) - ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਵਲੋਂ ਅੱਜ ਕਣਕ ਦੀ ਸਮੁੱਚੀ ਖ਼ਰੀਦ ਪ੍ਰਕਿਰਿਆ ਦੌਰਾਨ ਜ਼ਿਲ੍ਹੇ ਦੇ ਸਾਰੇ ਖ਼ਰੀਦ ਕੇਂਦਰਾਂ ਵਿੱਚ ਅਪਣੀ ਡਿਊਟੀ ਪੂਰੀ ਲਗਨ ਤੇ ਮਿਹਨਤ ਨਾਲ ਨਿਭਾਉਣ ਬਦਲੇ 160 ਗਾਰਡੀਅਨਜ਼ ਆਫ਼ ਗਵਰਨੈਂਸ ਦਾ ਸਨਮਾਨ ਕੀਤਾ ਗਿਆ।
                             ਇਕ ਸਾਦਾ ਪਰ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਡਿਪਟੀ ਕਮਸ਼ਨਰ ਵਲੋਂ ਗਾਰਡੀਅਨਜ਼ ਆਫ਼ ਗਵਰਨੈਂਸ ਦੇ ਜ਼ਿਲ੍ਹਾ ਮੁਖੀ ਮੇਜਰ ਜਨਰਲ (ਰਿਟਾ.) ਬਲਵਿੰਦਰ ਸਿੰਘ, ਜੀ.ਓ.ਜੀ.ਤਹਿਸੀਲ ਮੁਖੀ ਜਿਸ ਵਿੱਚ ਕਰਨਲ (ਰਿਟਾ.) ਬਲਬੀਰ ਸਿੰਘ, ਕਰਨਲ(ਰਿਟਾ.) ਬਚਨ ਸਿੰਘ  ਅਤੇ ਹੋਰ ਸ਼ਾਮਿਲ ਸਨ ਜਿਨਾਂ ਵਲੋਂ ਜ਼ਿਲ੍ਹੇ ਦੇ ਸਾਰੇ ਖ਼ਰੀਦ ਕੇਂਦਰਾਂ ਵਿਖੇ ਕਣਕ ਦੀ ਸਮੁੱਚੀ ਖ਼ਰੀਦ ਪ੍ਰਕਿਰਿਆ ਨੂੰ ਨਿਰਵਿਘਨ ਤੇ ਸੁਚਾਰੂ ਢੰਗ ਨਾਲ ਨੇਪਰੇ ਚਾੜਨ ਵਿੱਚ ਅਹਿਮ ਯੋਗਦਾਨ ਪਾਇਆ ਗਿਆ ਨੂੰ ਪ੍ਰਸ਼ੰਸਾ ਪੱਤਰ ਸੌਂਪੇ ਗਏ।
                             ਇਸ ਮੌਕੇ ਡਿਪਟੀ ਕਮਿਸ਼ਨਰ ਵਲੋਂ ਕਣਕ ਦੀ ਖ਼ਰੀਦ ਪ੍ਰਕਿਰਿਆ ਨੂੰ ਸੁਜੱਜੇ ਢੰਗ ਨਾਲ ਬਿਨਾਂ ਕਿਸੇ ਮੁਸ਼ਕਿਲ ਦੇ ਨੇਪਰੇ ਚਾੜਨ ਲਈ ਗਾਰਡੀਅਨਜ਼ ਆਫ਼ ਗਵਰਨੈਂਸ ਵਲੋਂ ਕੀਤੇ ਗਏ ਸੰਜੀਦਾ ਉਪਰਾਲਿਆਂ ਦੀ ਸ਼ਲਾਘਾ ਕੀਤੀ ਗਈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੀਆਂ ਸਾਰੀਆਂ ਮੰਡੀਆਂ ਵਿੱਚ ਮੈਡੀਕਲ ਪ੍ਰੋਟੋਕਾਲ ਜਿਸ ਵਿੱਚ ਸਮਾਜਿਕ ਦੂਰੀ, ਕਿਸਾਨਾਂ ਅਤੇ ਮਜ਼ਦੂਰਾਂ ਤੇ ਹੋਰਨਾਂ ਵਲੋਂ ਮਾਸਕ ਪਾਉਣਾ, ਪਾਣੀ ਤੇ ਸਾਬਣ ਦੀ ਉਪਲਬੱਧਤਾ ਅਤੇ ਹੋਰ ਕੰਮਾਂ ਨੂੰ ਮੰਡੀਆਂ ਵਿੱਚ ਯਕੀਨੀ ਬਣਾਉਣ ਬਹੁਤ ਵੱਡਾ ਕੰਮ ਸੀ ਪਰ ਗਾਰਡੀਅਨਜ਼ ਆਫ਼ ਗਵਰਨੈਂਸ ਦੇ ਅਣਥੱਕ ਯਤਨਾਂ ਸਦਕਾ ਇਸ ਸਾਰੇ ਕੰਮ ਨੂੰ ਸੁਚਾਰੂ ਢੰਗ ਨਾਲ ਪੂਰਾ ਕੀਤਾ ਗਿਆ।
                             ਸ੍ਰੀ ਸ਼ਰਮਾ ਨੇ ਕਿਹਾ ਕਿ ਜੀ.ਓ.ਜੀ ਵਲੋਂ ਸਮੁੱਚੀ ਪ੍ਰਕਿਰਿਆ ਦੌਰਾਨ ਮਹੱਤਵਪੂਰਨ ਭੂਮਿਕਾ ਨਿਭਾਈ ਹੈ ਜਿਸ ਕਰਕੇ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਇਕ ਵੀ ਕੇਸ ਕੋਵਿਡ-19 ਦਾ ਸਾਹਮਣੇ ਨਹੀਂ ਆਇਆ। ਸ੍ਰੀ ਸ਼ਰਮਾ ਨੇ ਆਸ ਜਤਾਈ ਕਿ ਗਾਰਡੀਅਨਜ ਆਫ਼ ਗਵਰਨੈਂਸ ਵਲੋਂ ਭਵਿੱਖ ਵਿੱਚ ਵੀ ਜ਼ਿਲ੍ਹਾ ਪ੍ਰਸ਼ਾਸਨ ਨੂੰ ਇਸੇ ਤਰ੍ਹਾਂ ਸਹਿਯੋਗ ਦਿੱਤਾ ਜਾਵੇਗਾ।
                             ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਜਸਬੀਰ ਸਿੰਘ, ਸਕੱਤਰ ਰੈਡ ਕਰਾਸ ਸੁਸਾਇਟੀ ਇੰਦਰਜੀਤ ਸਿੰਘ ਮਿਨਹਾਸ ਅਤੇ ਹੋਰ ਵੀ ਹਾਜ਼ਰ ਸਨ।

super visa