ਡਿਪਟੀ ਕਮਿਸ਼ਨਰ ਵਲੋਂ ਜੇਕਰ ਜ਼ਿਲ੍ਹੇ ’ਚ ਕੋਈ ਗੈਰ ਕਾਨੂੰਨੀ ਮਾਈਨਿੰਗ ਹੈ ਤਾਂ ਉਸ ਖਿਲਾਫ਼ ਤੁਰੰਤ ਕਾਰਵਾਈ ਦੇ ਆਦੇਸ਼
ਜਲੰਧਰ 26 ਮਈ (ਚੰਦੜ੍ਹ) - ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਵਲੋਂ ਜੇ ਜ਼ਿਲ੍ਹੇ ਵਿੱਚ ਕੋਈ ਗੈਰ ਕਾਨੂੰਨੀ ਮਾਈਨਿੰਗ ਚੱਲ ਰਹੀ ਹੈ ਤਾਂ ਉਸ ਖਿਲਾਫ਼ ਤੁਰੰਤ ਕਾਰਵਾਈ ਕਰਨ ਦੇ ਆਦੇਸ਼ ਦਿੱਤੇ ਗਏ ਹਨ।
ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਉਪ ਮੰਡਲ ਮੈਜਿਸਟਰੇਟਾਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਕੇਵਲ ਦੋ ਪ੍ਰਵਾਨਤ ਮਾਈਨਿੰਗ ਦੀ ਥਾਵਾਂ ਹਨ ਜਿਨਾਂ ਨੂੰ ਪੰਜਾਬ ਸਰਕਾਰ ਵਲੋਂ ਪਹਿਲਾਂ ਹੀ ਠੇਕੇਦਾਰਾਂ ਨੂੰ ਅਲਾਟ ਕੀਤਾ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵਿਅਕਤੀ ਗੈਰ ਕਾਨੂੰਨੀ ਮਾਈਨਿੰਗ ਵਿੱਚ ਲਿਪਤ ਹੈ ਤਾਂ ਉਸ ਨਾਲ ਸਖ਼ਤੀ ਨਾਲ ਨਿਪਟਣਾ ਚਾਹੀਦਾ ਹੈ। ਸ੍ਰੀ ਸ਼ਰਮਾ ਨੇ ਕਿਹਾ ਕਿ ਉਪ ਮੰਡਲ ਮੈਜਿਸਟਰੇਟਾਂ ਨੂੰ ਸਮੁੱਚੀ ਪ੍ਰਕਿਰਿਆ ਦੀ ਦੇਖ ਰੇਖ ਕਰਨੀ ਚਾਹੀਦੀ ਹੈ ਅਤੇ ਮਾਈਨਿੰਗ ਵਿਭਾਗ ਨੂੰ ਗੈਰ ਕਾਨੂੰਨੀ ਮਾਈਨਿੰਗ ’ਤੇ ਸ਼ਖਤ ਕਾਰਵਾਈ ਕਰਨੀ ਚਾਹੀਦੀ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮਾਈਨਿੰਗ ਵਿਭਾਗ ਵਲੋਂ ਇਸ ਸਬੰਧੀ ਕਿਸੇ ਪ੍ਰਕਾਰ ਦੀ ਅਣਗਹਿਲੀ ਨੂੰ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾ ਕਿਹਾ ਕਿ ਪੁਲਿਸ, ਮਾਈਨਿੰਗ ਅਤੇ ਮਾਲ ਵਿਭਾਗ ਦੀਆਂ ਸਾਂਝੀਆਂ ਟੀਮਾਂ ਵਲੋਂ ਉਨਾ ਨੂੰ ਨਿਯਮਤ ਤੌਰ ’ਤੇ ਮਾਈਨਿੰਗ ਸਬੰਧੀ ਰਿਪੋਰਟਾਂ ਭੇਜੀਆਂ ਜਾਣਗੀਆਂ। ਸ੍ਰੀ ਸ਼ਰਮਾ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਨੂੰ ਇਨ੍ਹਾਂ ਰਿਪੋਰਟਾਂ ਤੋਂ ਇਲਾਵਾ ਆਪਣੇ ਸਾਧਨਾਂ ਤੋਂ ਮਾਈਨਿੰਗ ਪ੍ਰਕਿਰਿਆ ਸਬੰਧੀ ਰਿਪੋਰਟ ਪ੍ਰਾਪਤ ਕਰਨੀ ਚਾਹੀਦੀ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਨੂੰ ਗੈਰ ਕਾਨੂੰਨੀ ਮਾਈਨਿੰਗ ਵਿੱਚ ਲਿਪਤ ਕਿਸੇ ਵੀ ਵਿਅਕਤੀ ਖਿਲਾਫ਼ ਮਿਸਾਲੀ ਕਾਰਵਾਈ ਨੂੰ ਯਕੀਨੀ ਬਣਾਉਣਾ ਚਾਹੀਦਾ ਹੈ। ਉਨ੍ਹਾਂ ਸਪਸ਼ਟ ਕਿਹਾ ਕਿ ਗੈਰ ਕਾਨੂੰਨੀ ਮਾਈਨਿੰਗ ਨੂੰ ਜ਼ਿਲ੍ਹੇ ਵਿੱਚ ਕਿਸੇ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਸਬੀਰ ਸਿੰਘ, ਸੁਪਰਡੰਟ ਆਫ਼ ਪੁਲਿਸ ਐਸ.ਐਸ ਬਾਹੀਆ, ਉਪ ਮੰਡਲ ਮੈਜਿਸਟਰੇਟ ਅਮਿਤ ਕੁਮਾਰ, ਰਾਹੁਲ ਸਿੰਧੂ, ਡਾ.ਸੰਜੀਵ ਸ਼ਰਮਾ ਅਤੇ ਵਿਨੀਤ ਬਜਾਜ, ਸਹਾਇਕ ਕਮਿਸ਼ਨਰ ਹਰਪ੍ਰੀਤ ਸਿੰਘ ਅਤੇ ਹੋਰ ਵੀ ਹਾਜ਼ਰ ਸਨ।
.jpg)



.jpg)




.jpg)
.jpeg)

.jpeg)

.jpeg)
