ਡਿਪਟੀ ਕਮਿਸ਼ਨਰ ਵਲੋਂ ਦਵਾਈਆਂ ਦੀਆਂ ਦੁਕਾਨਾਂ ਸਵੇਰੇ 10 ਤੋਂ ਸ਼ਾਮ 5 ਵਜੇ ਤੱਕ ਖੋਲ੍ਹਣ ਦੇ ਆਦੇਸ਼
ਜਲੰਧਰ 8 ਅਪ੍ਰੈਲ (ਨਿਊਜ85ਪੰਜਾਬ) - ਜ਼ਿਲ੍ਹੇ ਵਿੱਚ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਲਗਾਏ ਗਏ ਕਰਫ਼ਿਊ ਦੌਰਾਨ ਲੋਕਾਂ ਨੂੰ ਵੱਡੀ ਰਾਹਤ ਪ੍ਰਦਾਨ ਕਰਦਿਆਂ ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਕਿਹ ਕਿ ਜ਼ਿਲ੍ਹੇ ਵਿੱਚ ਕੈਮਿਸ਼ਟਾਂ (ਦਵਾਈਆਂ) ਦੀਆਂ ਦੁਕਾਨਾਂ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਖੁੱਲੀਆਂ ਰਹਿਣਗੀਆਂ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਦਵਾਈਆਂ ਦੀਆਂ ਦੁਕਾਨਾਂ ਖੋਲਣ ਦਾ ਮੁੱਖ ਮੰਤਵ ਇਹ ਹੈ ਕਿ ਲੋਕ ਦਵਾਈਆਂ ਲੈ ਸਕਣ। ਉਨ੍ਹਾਂ ਕਿਹਾ ਕਿ ਦੁਕਾਨਦਾਰਾਂ ਨੂੰ ਇਸ ਸਮੇਂ ਦੌਰਾਨ ਸਮਾਜਿਕ ਦੂਰੀ ਨੂੰ ਬਣਾਈ ਰੱਖਣਾ ਹੋਵੇਗਾ ਤਾਂ ਜੋ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਿਆ ਜਾ ਸਕੇ। ਉਨ੍ਹਾਂ ਕਿਹਾ ਕਿ ਇਹ ਦੁਕਾਨਦਾਰਾਂ ਅਤੇ ਰਿਟੇਲ ਦੁਕਾਨਦਾਰਾਂ ਦੋਵਾਂ ’ਤੇ ਵੀ ਲਾਗੂ ਹੋਵੇਗਾ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਦਿਲਖੁਸ਼ਾ ਮਾਰਕਿਟ ਵਿੱਚ ਕੇਵਲ ਰਿਟੇਲਰ ਹੀ ਦਵਾਈਆਂ ਲੈ ਸਕਦੇ ਹਨ ਅਤੇ ਹੋਰ ਕਿਸੇ ਵਿਅਕਤੀ ਨੂੰ ਦਵਾਈਆਂ ਖ਼ਰੀਦ ਕਰਨ ਦੀ ਆਗਿਆ ਨਹੀਂ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਦੁਕਾਨਾਂ ’ਤੇ ਭੀੜ ਨੂੰ ਇਕੱਠਿਆਂ ਹੋਣ ਤੋਂ ਰੋਕਿਆ ਜਾ ਸਕੇਗਾ। ਉਨ੍ਹਾਂ ਕਿਹਾ ਕਿ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਸ਼ਖਤ ਕਾਰਵਾਈ ਕੀਤੀ ਜਾਵੇਗੀ।
ਇਸੇ ਤਰ੍ਹਾਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਲੀਨਿਕ ਲੈਬਾਰਟਰੀਆਂ ਵੀ ਜ਼ਿਲ੍ਹੇ ਵਿੱਚ ਸਵੇਰੇ 5 ਵਜੇ ਤੋਂ ਦੁਪਹਿਰ 12 ਵਜੇ ਤੱਕ ਖੁੱਲਣਗੀਆਂ। ਉਨ੍ਹਾਂ ਕਿਹਾ ਕਿ ਇਹ ਕਦਮ ਇਸ ਲਈ ਉਠਾਏ ਗਏ ਹਨ ਤਾਂ ਕਿ ਲੋਕ ਅਸਾਨੀ ਨਾਲ ਆਪਣੇ ਰੋਗ ਦੇ ਕਾਰਨਾਂ ਦੀ ਪਹਿਚਾਣ ਕਰਵਾ ਕੇ ਦਵਾਈਆਂ ਪ੍ਰਾਪਤ ਕਰ ਸਕਣ। ਉਨ੍ਹਾਂ ਕਿਹਾ ਕਿ ਸਮਾਜਿਕ ਦੂਰੀ ਬਰਕਰਾਰ ਰੱਖਣ ਦੇ ਨਿਯਮਾਂ ਨੂੰ ਲੈਬਾਰਟਰੀਆਂ ਵਿੱਚ ਵੀ ਅਪਣਾਇਆ ਜਾਵੇਗਾ।
.jpg)








.jpg)
.jpeg)

.jpeg)

.jpeg)
