ਡਿਪਟੀ ਕਮਿਸ਼ਨਰ ਵਲੋਂ ਪ੍ਰਿੰਟਰ ਤੇ ਪਬਲਿਸ਼ਰਾਂ ਨੂੰ ਪੰਜਾਬ ਸਕੂਲ ਸਿੱਖਿਆ ਬੋਰਡਾਂ ਦੀਆਂ ਕਿਤਾਬਾਂ ਦੀ ਛਪਾਈ ਤੁਰੰਤ ਸ਼ੁਰੂ ਕਰਨ ਦੀਆਂ ਹਦਾਇਤਾਂ
ਜਲੰਧਰ, 12 ਮਈ (ਸੰਦੀਪ) – ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਪਿ੍ਰੰਟਰਾਂ ਤੇ ਪਬਲਿਸ਼ਰਾਂ ਨੂੰ ਕਿਹਾ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਕਿਤਾਬਾਂ ਦੀ ਛਪਾਈ ਦੇ ਕੰਮ ਨੂੰ ਤੁਰੰਤ ਸ਼ੁਰੂ ਕਰ ਦਿੱਤਾ ਜਾਵੇ ਤਾਂ ਕਿ ਅਕਾਦਮਿਕ ਸ਼ੈਸਨ ਸ਼ੁਰੂ ਹੋਣ ਤੋਂ ਪਹਿਲਾਂ ਵਿਦਿਆਰਥੀਆਂ ਵਿੱਚ ਕਿਤਾਬਾਂ ਦੀ ਵੰਡ ਨੂੰ ਯਕੀਨੀ ਬਣਾਇਆ ਜਾ ਸਕੇ।
ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਪ੍ਰਿੰਟਰਾਂ ਤੇ ਪਬਲਿਸ਼ਰਾਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਲਾਕਡਾਊਨ/ਕਰਫ਼ਿਊ ਕਰਕੇ ਕਿਤਾਬਾਂ ਦੀ ਛਪਾਈ ਦਾ ਕੰਮ ਸ਼ੁਰੂ ਨਹੀਂ ਹੋ ਸਕਿਆ ਪਰ ਹੁਣ ਜਦੋਂ ਲਾਕਡਾਊਨ ਖ਼ਤਮ ਹੁੰਦਾ ਹੈ ਤਾਂ ਸਕੂਲ ਸ਼ੁਰੂ ਹੋ ਜਾਣਗੇ ਇਸ ਲਈ ਇਸ ਕੰਮ ਨੂੰ ਜਿੰਨੀ ਜਲਦੀ ਹੋ ਸਕੇ ਮੁਕੰਮਲ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਅਕਾਦਮਿਕ ਸੈਸ਼ਨ ਸ਼ੁਰੂ ਹੋਣ ’ਤੇ ਵਿਦਿਆਰਥੀਆਂ ਨੂੰ ਕਿਤਾਬਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਸਿੱਖਿਆ ਵਿਭਾਗ ਵਲੋਂ ਸਾਰੀਆਂ ਕਾਰਵਾਈਆਂ ਨੂੰ ਪੂਰਾ ਕਰ ਲਿਆ ਗਿਆ ਹੈ,ਇਸ ਲਈ ਕਿਤਾਬਾਂ ਦੀ ਛਪਾਈ ਦਾ ਕੰਮ ਸ਼ੁਰੂ ਕਰ ਦੇਣਾ ਚਾਹੀਦਾ ਹੈ ਤਾਂ ਕਿ ਵਿਦਿਆਰਥੀ ਸਮੇਂ ਸਿਰ ਕਿਤਾਬਾਂ ਪ੍ਰਾਪਤ ਕਰ ਸਕਣ।
ਡਿਪਟੀ ਕਮਿਸ਼ਨਰ ਨੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਕਿਤਾਬਾਂ ਦੀ ਛਪਾਈ ਦੇ ਕੰਮ ਨੂੰ ਸਮੇਂ ਸਿਰ ਬਿਨਾਂ ਕਿਸੇ ਦੇਰੀ ਦੇ ਮੁਕੰਮਲ ਕਰਵਾਇਆ ਜਾਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਉਨਾਂ ਨੂੰ ਇਸ ਕਾਰਜ ਲਈ ਹਰ ਤਰ੍ਹਾਂ ਦੀ ਮਦਦ ਤੇ ਸਹਿਯੋਗ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਪ੍ਰਿੰਟਰਾਂ/ਪਬਲਿਸ਼ਰਾਂ ਵਲੋਂ ਉਠਾਏ ਗਏ ਮੁੱਦਿਆਂ ਦੇ ਹੱਲ ਲਈ ਪਾਬੰਦ ਹੈ ਤਾਂ ਕਿ ਉਹ ਇਸ ਕੰਮ ਨੂੰ ਸਮੇਂ ਸਿਰ ਮੁਕੰਮਲ ਕਰ ਸਕਣ। ਉਨ੍ਹਾਂ ਕਿਹਾ ਕਿ ਉਹ ਨਿੱਜੀ ਤੌਰ ’ਤੇ ਕਿਤਾਬਾਂ ਦੀ ਛਪਾਈ ਦੇ ਕੰਮ ਦੀ ਨਜ਼ਰਸਾਨੀ ਕਰਨਗੇ ਤਾਂ ਜੋ ਸਿੱਖਿਆ ਵਿਭਾਗ ਨੂੰ ਕਿਤਾਬਾਂ ਮੁਹੱਈਆ ਕਰਵਾਈਆਂ ਜਾ ਸਕਣ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਜਸਬੀਰ ਸਿੰਘ, ਜ਼ਿਲ੍ਹਾ ਸਿੱਖਿਆ ਫ਼ਸਰ ਸ੍ਰੀ ਹਰਿੰਦਰਪਾਲ ਸਿੰਘ, ਜਨਰਲ ਮੇਨੈਜਰ ਉਦਯੋਗ ਸ੍ਰੀ ਭੋਲਾ ਸਿੰਘ ਬਰਾੜ, ਸਹਾਇਕ ਕਿਰਤ ਕਮਿਸ਼ਨਰ ਸ੍ਰੀ ਹਰਜੀਤ ਸਿੰਘ ਅਤੇ ਹੋਰ ਵੀ ਹਾਜ਼ਰ ਸਨ।
.jpg)








.jpg)
.jpeg)

.jpeg)

.jpeg)
