ਡਿਪਟੀ ਕਮਿਸ਼ਨਰ ਵਲੋਂ ਖ਼ਰੀਦ ਏਜੰਸੀਆ ਨੂੰ ਕਣਕ ਦੀ ਖ਼ਰੀਦ ਪ੍ਰਕਿਰਿਆ ਤੇ ਚੁਕਾਈ ਨੂੰ ਤੇਜ਼ ਕਰਨ ਦੀਆਂ ਹਦਾਇਤਾਂ
ਜਲੰਧਰ 20 ਅਪ੍ਰੈਲ (ਸੰਦੀਪ) - ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਵੱਖ-ਵੱਖ ਖ਼ਰੀਦ ਏਜੰਸੀਆਂ ਦੇ ਮੁੱਖੀਆਂ ਨੂੰ ਹਦਾਇਤਾਂ ਕਰਦਿਆਂ ਕਿਹਾ ਕਿ ਜ਼ਿਲੇ ਵਿੱਚ ਕਣਕ ਦੀ ਖ਼ਰੀਦ ਪ੍ਰਕਿਰਿਆ ਨੂੰ ਤੇਜ਼ ਕਰਨ ਅਤੇ ਮੰਡੀਆਂ ਵਿੱਚ ਕਣਕ ਦੀ ਚੁਕਾਈ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਸਮਾਜਿਕ ਦੂਰੀ ਨੂੰ ਬਰਕਰਾਰ ਰੱਖਿਆ ਜਾਵੇ।
ਜ਼ਿਲਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਕਣਕ ਦੀ ਖ਼ਰੀਦ ਪ੍ਰਕਿਰਿਆ ਅਤੇ ਚੁਕਾਈ ਦਾ ਜਾਇਜ਼ਾ ਲੈਣ ਲਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਸਪਸ਼ਟ ਕਿਹਾ ਕਿ ਕੋਰੋਨਾ ਵਾਇਰਸ ਕਰਕੇ ਪੈਦਾ ਹੋਈ ਸਥਿਤੀ ਦੌਰਾਨ ਕਣਕ ਦੀ ਖ਼ਰੀਦ ਦੀ ਡਿਊਟੀ ਵਿੱਚ ਅਣਗਹਿਲੀ ਨੂੰ ਕਿਸੇ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨਾਂ ਕਿਹਾ ਕਿ ਕਿਸਾਨਾਂ ਦੀ ਫਸ਼ਲ ਦੀ ਜਲਦ ਖ਼ਰੀਦ ਕਰਕੇ ਤੇ ਉਸ ਦੀ ਚੁਕਾਈ ਕਰਕੇ ਰਾਹਤ ਪਹੁੰਚਾਈ ਜਾਵੇ। ਉਨਾਂ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਦੀ ਕਣਕ ਨਿਰਵਿਘਨ ਤੇ ਸੁਚਾਰੂ ਢੰਗ ਨਾਲ ਖਰੀਦਣ ਲਈ ਵਚਨਬੱਧ ਹੈ ਅਤੇ ਅਧਿਕਾਰੀ ਸਰਕਾਰ ਦੇ ਇਸ ਫ਼ੈਸਲੇ ਨੂੰ ਅਮਲੀ ਜਾਮਾ ਪਹਿਨਾਉਣ ਲਈ ਪਾਬੰਦ ਹਨ।
ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਖ਼ਰੀਦ ਏਜੰਸੀਆਂ ਦੇ ਮੁੱਖੀਆਂ ਨੂੰ ਨਿੱਜੀ ਤੌਰ 'ਤੇ ਮੰਡੀਆਂ ਦਾ ਦੌਰਾ ਕਰਕੇ ਸਮੁੱਚੀ ਖਰੀਦ ਪ੍ਰਕਿਰਿਆ ਦਾ ਹੇਠ ਪੱਧਰ ਤੱਕ ਜਾਇਜ਼ਾ ਲੈਣ ਦੀਆਂ ਵੀ ਹਦਾਇਤਾਂ ਕੀਤੀਆਂ ਗਈਆਂ । ਉਨਾਂ ਕਿਹਾ ਕਿ ਅਧਿਕਾਰੀਆਂ ਨੂੰ ਅਪਣੇ ਅਧਿਕਾਰ ਖੇਤਰ ਦੀਆਂ ਮੰਡੀਆਂ ਦਾ ਰੋਜ਼ਾਨਾ ਦੌਰਾ ਕਰਕੇ ਰਿਪੋਰਟ ਉਨਾਂ ਨੂੰ ਭੇਜੀ ਜਾਵੇ। ਉਨਾਂ ਅਧਿਕਾਰੀਆ ਨੂੰ ਇਹ ਵੀ ਕਿਹਾ ਕਿ ਖ਼ਰੀਦ ਪ੍ਰਕਿਰਿਆ ਦੌਰਾਨ ਇਹ ਯਕੀਨੀ ਬਣਾਇਆ ਜਾਵੇ ਕਿ ਮੰਡੀਆਂ ਵਿੱਚ ਖ਼ਰੀਦ ਕਣਕ ਦੇ ਅੰਭਾਰ ਨਾ ਲੱਗਣ ਅਤੇ ਇਸ ਦੀ ਸਮੇਂ ਸਿਰ ਚੁਕਾਈ ਨੂੰ ਵੀ ਯਕੀਨੀ ਬਣਾਇਆ ਜਾਵੇ।
ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਕਿਹਾ ਕਿ ਮੰਡੀਆਂ ਵਿੱਚ ਰੋਜਾਨਾ ਆਈ ਕਣਕ ਅਤੇ ਖ਼ਰੀਦ ਤੇ ਅਦਾਇਗੀ ਸਬੰਧੀ ਰਿਪੋਰਟ ਭੇਜੀ ਜਾਵੇ। ਉਨਾਂ ਦੱਸਿਆ ਕਿ ਜ਼ਿਲਾ ਪ੍ਰਸ਼ਾਸਨ ਵਲੋਂ ਕਿਸਾਨਾਂ ਦੀ ਫ਼ਸਲ ਨੂੰ ਮੰਡੀਆਂ ਵਿਚ ਨਿਰਵਿਘਨ ਖ਼ਰੀਦ ਅਤੇ ਸਮੇਂ ਸਿਰ ਚੁਕਾਈ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਉਨਾਂ ਕਿਹਾ ਕਿ ਜ਼ਿਲੇ ਦੇ ਸਾਰੇ 156 ਖ਼ਰੀਦ ਕੇਂਦਰਾਂ ਵਿੱਚ ਸਮਾਜਿਕ ਦੂਰੀ ਨੂੰ ਬਰਕਰਾਰ ਰੱਖਦੇ ਹੋਏ ਕਿਸਾਨਾਂ ਨੂੰ ਕਿਸੇ ਤਰਾਂ ਦੀ ਕੋਈ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।
ਇਸ ਮੌਕੇ ਡਿਪਟੀ ਕਮਿਸ਼ਨਰ ਨੂੰ ਦੱਸਿਆ ਗਿਆ ਕਿ ਕਣਕ ਦੀ ਖ਼ਰੀਦ ਸ਼ੁਰੂ ਹੋਣ ਤੋਂ ਲੈ ਕੇ ਹੁਣ ਤੱਕ 11593 ਮੀਟਰਿਕ ਟਨ ਕਣਕ ਦੀ ਵੱਖ-ਵੱਖ ਖ਼ਰੀਦ ਏਜੰਸੀਆਂ ਵਲੋਂ ਖ਼ਰੀਦ ਕੀਤੀ ਗਈ ਹੈ। ਉਨਾਂ ਕਿਹਾ ਕਿ ਕਿਸਾਨਾਂ ਨੂੰ ਫਸ਼ਲ ਦੀ ਅਦਾਇਗੀ ਦੇ ਨਾਲ-ਨਾਲ ਚੁਕਾਈ ਕੀਤੀ ਜਾ ਰਹੀ ਹੈ।
ਇਸ ਮੌਕੇ ਜ਼ਿਲਾ ਖੁਰਾਕ ਤੇ ਸਪਲਾਈ ਕੰਟਰੋਲਰ ਨਰਿੰਦਰ ਸਿੰਘ, ਜ਼ਿਲਾ ਮੰਡੀ ਅਫ਼ਸਰ ਦਵਿੰਦਰ ਸਿੰਘ, ਜ਼ਿਲਾ ਮੈਨੇਜਰ ਪਨਸਪ ਜਨਕ ਰਾਜ ,ਜ਼ਿਲਾ ਮੇਨੈਜਰ ਮਾਰਕਫ਼ੈਡ ਸਚਿਨ ਗਰਗ ਅਤੇ ਹੋਰ ਵੀ ਹਾਜ਼ਰ ਸਨ।
.jpg)



.jpg)




.jpg)
.jpeg)

.jpeg)

.jpeg)
