ਡਿਪਟੀ ਕਮਿਸ਼ਨਰ ਵਲੋਂ ਖ਼ਰੀਦ ਏਜੰਸੀਆਂ ਦੇ ਮੁੱਖੀਆਂ ਨੂੰ ਜ਼ਿਲ੍ਹੇ ’ਚ ਕਣਕ ਦੀ ਖ਼ਰੀਦ ਤੇ ਚੁਕਾਈ ਪ੍ਰਕਿਰਿਆ ਨੂੰ ਤੇਜ਼ ਕਰਨ ਦੀਆਂ ਹਦਾਇਤਾਂ
ਜਲੰਧਰ , 27 ਅਪ੍ਰੈਲ (ਸੰਦੀਪ) – ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਵੱਖ-ਵੱਖ ਖ਼ਰੀਦ ਏਜੰਸੀਆਂ ਦੇ ਮੁੱਖੀਆਂ ਨੂੰ ਹਦਾਇਤਾਂ ਕੀਤੀਆਂ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਤੇ ਖ਼ਰੀਦੀ ਕਣਕ ਨੂੰ ਚੁੱਕਣ ਦੀ ਪ੍ਰਕਿਰਿਆ ਨੂੰ ਤੇਜ਼ ਕੀਤਾ ਜਾਵੇ।
ਵੀਡੀਓ ਕਾਨਫਰੰਸਿੰਗ ਰਾਹੀਂ ਕਣਕ ਦੀ ਖ਼ਰੀਦ ਤੇ ਚੁਕਾਈ ਪ੍ਰਕਿਰਿਆ ਦਾ ਜਾਇਜ਼ਾ ਲੈਣ ਲਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਕਣਕ ਦੀ ਖ਼ਰੀਦ ਪ੍ਰਕਿਰਿਆ ਤੇ ਚੁਕਾਈ ਵਿੱਚ ਕਿਸੇ ਪ੍ਰਕਾਰ ਦੀ ਅਣਗਹਿਲੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਸਹੂਲਤ ਲਈ ਕਣਕ ਦੀ ਫ਼ਸਲ ਦੀ ਜਲਦ ਖ਼ਰੀਦ ਤੇ ਚੁਕਾਈ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਕੋਵਿਡ-19 ਕਰਕੇ ਪੈਰਾ ਹੋਏ ਹਲਾਤਾਂ ਦੇ ਮੱਦੇਨਜ਼ਰ ਨਿਰਵਿਘਨ ਤੇ ਸਚਾਰੂ ਢੰਗ ਨਾਲ ਖ਼ਰੀਦ ਤੇ ਚੁੱਕਣ ਲਈ ਵਚਨਬੱਧ ਹੈ ਅਤੇ ਜ਼ਿਲ੍ਹੇ ਦੇ ਸਮੂਹ ਅਧਿਕਾਰੀ ਪੰਜਾਬ ਸਰਕਾਰ ਦੇ ਇਨਾਂ ਯਤਨਾਂ ਨੁੂੰ ਅਮਲੀ ਜਾਮਾ ਪਹਿਨਾਉਣ ਲਈ ਪਾਬੰਦ ਹਨ।
ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਖ਼ਰੀਦ ਏਜੰਸੀਆਂ ਦੇ ਮੁਖੀਆਂ ਨੂੰ ਰੋਜ਼ਾਨਾ ਮੰਡੀਆਂ ਦਾ ਦੌਰੇ ਕਰਕੇ ਹੇਠਲੇ ਪੱਧਰ ਤੱਕ ਪ੍ਰਕਿਰਿਆ ਦਾ ਜਾਇਜ਼ਾ ਲੈਣ ਦੀਆਂ ਵੀ ਹਦਾਇਤਾਂ ਕਰਦਿਆਂ ਰੋਜ਼ਾਨਾ ਦੀ ਰਿਪੋਰਟ ਉਨਾ ਨੂੰ ਦੇਣ ਲਈ ਕਿਹਾ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਸਮੁੱਚੀ ਸਥਿਤੀ ਨੂੰ ਦੇਖਦੇ ਹੋਏ ਇਸ ਗੱਲ ਨੂੰ ਯਕੀਨੀ ਬਣਾਇਆ ਜਾਵੇ ਕਿ ਮੰਡੀਆਂ ਵਿੱਚ ਖ਼ਰੀਦ ਕਣਕ ਦੇ ਅੰਭਾਰ ਨਾ ਲੱਗਣ ਅਤੇ ਇਸ ਦੀ ਸਮੇਂ ਸਿਰ ਚੁਕਾਈ ਹੋ ਸਕੇ।
ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕਣਕ ਦੀ ਨਿਰਵਿਘਨ ਤੇ ਸੁਚੱਜੀ ਖ਼ਰੀਦ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਇਸ ਲਈ ਉਨਾਂ ਨੂੰ ਨਿੱਜੀ ਤੌਰ ’ਤੇ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਆਮਦ, ਖ਼ਰੀਦ ਅਤੇ ਚੁਕਾਈ ਸਬੰਧੀ ਰੋਜ਼ਾਨਾ ਜਾਣਕਾਰੀ ਮੁਹੱਈਆ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਸਹੂਲਤ ਨੂੰ ਦੇਖਦੇ ਹੋਏ ਇਸ ਵਾਰ ਜ਼ਿਲ੍ਹੇ ਵਿੱਚ 156 ਖ਼ਰੀਦ ਕੇਂਦਰ ਬਣਾਏ ਗਏ ਹਨ ਤਾਂ ਕਿ ਉਨਾਂ ਨੂੰ ਆਪਣੀ ਮਿਹਨਤ ਨਾਲ ਤਿਆਰ ਕੀਤੀ ਗਈ ਫ਼ਸਲ ਨੂੰ ਵੇਚਣ ਵਿੱਚ ਕੋਈ ਮੁਸ਼ਕਿਲ ਪੇਸ਼ ਨਾ ਆਵੇ।
ਡਿਪਟੀ ਕਮਿਸ਼ਨਰ ਨੂੰ ਅਧਿਕਾਰੀਆਂ ਵਲੋਂ ਦੱਸਿਆ ਕਿ ਜਦੋਂ ਤੋਂ ਕਣਕ ਦੀ ਖ਼ਰੀਦ ਸੁਰੂ ਹੋਈ ਹੈ ਜ਼ਿਲ੍ਹੇ ਦੀਆਂ ਵੱਖ-ਵੱਖ ਮੰਡੀਆਂ ਵਿੱਚ ਕਰੀਬ 2.03 ਲੱਖ ਮੀਟਰਿਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ
.jpg)



.jpg)




.jpg)
.jpeg)

.jpeg)

.jpeg)
