ਡਿਪਟੀ ਕਮਿਸਨਰ ਅਤੇ ਪੁਲਿਸ ਕਮਿਸ਼ਨਰ ਵਲੋਂ ਸ਼ਹਿਰ ਦੇ ਵੱਖ-ਵੱਖ ਖੇਤਰਾਂ ’ਚ ਫਲੈਗ ਮਾਰਚ

ਡਿਪਟੀ ਕਮਿਸਨਰ ਅਤੇ ਪੁਲਿਸ ਕਮਿਸ਼ਨਰ ਵਲੋਂ ਸ਼ਹਿਰ ਦੇ ਵੱਖ-ਵੱਖ ਖੇਤਰਾਂ ’ਚ ਫਲੈਗ ਮਾਰਚ

ਜਲੰਧਰ 3 ਅਪ੍ਰੈਲ (ਨਿਊਜ85ਪੰਜਾਬ) - ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਅਤੇ ਪੁਲਿਸ ਕਮਿਸ਼ਨਰ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਵਲੋਂ ਜ਼ਿਲ੍ਹੇ ਵਿੱਚ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਲਗਾਏ ਗਏ ਕਰਫ਼ਿਊ ਦੌਰਾਨ ਸ਼ਹਿਰ ਵਿੱਚ ਸਥਿਤੀ ਦਾ ਜਾਇਜ਼ਾ ਲੈਣ ਲਈ ਫਲੈਗ ਮਾਰਚ ਕੀਤਾ ਗਿਆ। ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਵਲੋਂ ਫਲੈਗ ਮਾਰਚ ਕੰਪਨੀ ਬਾਗ਼ ਚੌਕ ਤੋਂ ਸ਼ੁਰੂ ਕੀਤਾ ਗਿਆ ਜੋ  ਭਗਵਾਨ ਵਾਲਮਿਕੀ ਚੌਕ, ਮਾਡਲ ਟਾਊਨ, ਚੁੰਨਮੁੰਨ ਚੌਕ, ਗੁਰੂ ਅਮਰਦਾਸ ਚੌਕ, ਗੁਰੂ ਨਾਨਕ ਮਿਸ਼ਨ ਚੌਕ, ਸਕਾਈ ਲਾਰਕ ਚੌਕ ਅਤੇ ਹੋਰਨਾਂ ਖੇਤਰਾਂ ਵਿਚੋਂ ਗੁਜਰਿਆ। ਇਸ ਮੌਕੇ ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਵਲੋਂ ਅਧਿਕਾਰੀਆਂ ਨੂੰ ਜ਼ਿਲ੍ਹੇ ਵਿੱਚ ਲਾਗੂ ਕਰਫ਼ਿਊ ਨੂੰ ਸਖ਼ਤੀ ਨਾਲ ਲਾਗੂ ਕਰਨ ਸਬੰਧੀ ਦਿਸ਼ਾ ਨਿਰਦੇਸ਼ ਦਿੱਤੇ ਗਏ। ਉਨ੍ਹਾਂ ਦੱਸਿਆ ਕਿ ਇਹ ਕਰਫ਼ਿਊ ਲੋਕਾਂ ਦੀ ਸੁਰੱਖਿਆ ਲਈ ਲਗਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਕਰਫ਼ਿਊ ਨੂੰ ਸ਼ਖਤੀ ਨਾਲ ਯਕੀਨੀ ਬਣਾਇਆ ਜਾ ਰਿਹਾ ਹੈ ਅਤੇ ਲੋਕਾਂ ਨੂੰ ਆਪਣੇ ਘਰਾਂ ਵਿੱਚ ਹੀ ਰਹਿਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜੇ ਕੋਈ ਕਰਫ਼ਿਊ ਦੇ ਨਿਯਮਾਂ ਦੀ ਉਲੰਘਣਾ ਕਰਦਾ ਪਾਇਆ ਗਿਆ ਤਾਂ ਉਸ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਲੋਕ ਹਿੱਤ ਵਿੱਚ ਕਰਫ਼ਿਊ ਨੂੰ ਸਖ਼ਤੀ ਨਾਲ ਲਾਗੂ ਕਰਨ ਵਿੱਚ ਕੋਈ ਕਸਰ ਨਹੀਂ ਛੱਡੀ ਜਾਵੇਗੀ।

super visa