ਡੀ.ਐਸ.ਪੀ ਅੱਤਰੀ ਕਰ ਰਹੇ ਨੇ ਫਿਲੌਰ ਇਲਾਕੇ ਦੇ ਲੋੜਵੰਦ ਪਰਿਵਾਰਾਂ ਤੱਕ ਰਾਸ਼ਨ ਪਹੁੰਚਾਉਣ ਦਾ ਹਰ ਸੰਭਵ ਯਤਨ

ਡੀ.ਐਸ.ਪੀ ਅੱਤਰੀ ਕਰ ਰਹੇ ਨੇ ਫਿਲੌਰ ਇਲਾਕੇ ਦੇ ਲੋੜਵੰਦ ਪਰਿਵਾਰਾਂ ਤੱਕ ਰਾਸ਼ਨ ਪਹੁੰਚਾਉਣ ਦਾ ਹਰ ਸੰਭਵ ਯਤਨ

ਫਿਲੌਰ, 31 ਮਾਰਚ (ਨਿਊਜ85ਪੰਜਬ) – ਕੋਰੋਨਾ ਵਾਇਰਸ ਕਾਰਨ ਪੂਰੇ ਦੇਸ਼ ਨੂੰ ਲਾਕ ਡਾਊਨ ਕੀਤਾ ਗਿਆ ਹੈ ਤਾ ਜੋ ਕੋਰੋਨਾ ਦੇ ਪ੍ਰਭਾਵ ਨੂੰ ਜਲਦ ਖਤਮ ਕੀਤਾ ਜਾ ਸਕੇ। ਬੰਦ ਦੌਰਾਨ ਅਨੇਕਾਂ ਗਰੀਬ ਪਰਿਵਾਰਾਂ ਨੂੰ ਰਾਸ਼ਨ ਦੀ ਕਮੀ ਸਤਾ ਰਹੀ ਹੈ ਜਿਸ ਕਮੀ ਨੂੰ ਦੂਰ ਕਰਨ ਲਈ ਜਲੰਧਰ ਦਿਹਾਤੀ ਦੇ ਐਸ.ਐਸ.ਪੀ ਸ੍ਰੀ ਨਵਜੋਤ ਸਿੰਘ ਮਾਹਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਫਿਲੌਰ ਇਲਾਕੇ ਅੰਦਰ ਡੀ.ਐਸ.ਪੀ ਸ੍ਰੀ ਦਵਿੰਦਰ ਸਿੰਘ ਅੱਤਰੀ ਅਤੇ ਉਨ੍ਹਾਂ ਦੀ ਟੀਮ ਵਲੋਂ ਇਲਾਕੇ ਦੇ ਲੋੜਵੰਦ ਪਰਿਵਾਰਾਂ ਤੱਕ ਰਾਸ਼ਨ ਪਹੁੰਚਾਉਣ ਦਾ ਹਰ ਸੰਭਵ ਯਤਨ ਕੀਤਾ ਜਾ ਰਿਹਾ ਹੈ ਤਾ ਜੋ ਕੋਈ ਵੀ ਪਰਿਵਾਰ ਭੁੱਖਾ ਨਾ ਰਹਿ ਸਕੇ। ਡੀ.ਐਸ.ਪੀ ਅੱਤਰੀ ਇਲਾਕੇ ਦੇ ਸਹਿਯੋਗੀ ਸੱਜਣਾਂ ਦੀ ਮਦਦ ਨਾਲ ਹਰ ਰੋਜ ਇਲਾਕੇ ਦੇ ਜਰੂਰਤਮੰਦ ਪਰਿਵਾਰਾਂ ਤੱਕ ਖੁਦ ਜਾ ਕੇ ਰਾਸ਼ਨ ਪਹੁੰਚਾ ਰਹੇ ਹਨ। ਇਸ ਮੌਕੇ ਸ੍ਰੀ ਅੱਤਰੀ ਨੇ ਕਿਹਾ ਕਿ ਇਸ ਮੁਸ਼ਕਲ ਦੀ ਘੜੀ ਅੰਦਰ ਪੂਰੀ ਪੰਜਾਬ ਪੁਲਿਸ ਸੂਬੇ ਦੇ ਲੋਕਾਂ ਦੇ ਨਾਲ ਖੜੀ ਹੈ ਅਤੇ ਪ੍ਰਸਾਸ਼ਨ ਵਲੋਂ ਲੋੜਵੰਦ ਪਰਿਵਾਰਾਂ ਤੱਕ ਨਿਰੰਤਰ ਰਾਸ਼ਨ ਪਹੁੰਚਾਇਆ ਜਾ ਰਿਹਾ ਹੈ ਜੋ ਇਸ ਸੰਕਟ ਦੇ ਸਮੇਂ ਦੌਰਾਨ ਨਿਰੰਤਰ ਜਾਰੀ ਰਹੇਗਾ। ਇਸ ਮੋਕੇ ਸ੍ਰੀ ਅੱਤਰੀ ਨੇ ਜਿੱਥੇ ਫਿਲੌਰ ਪ੍ਰਸ਼ਾਸ਼ਨ ਨੂੰ ਹਰ ਗਰੀਬ ਲੋੜਵੰਦ ਤੱਕ ਰਾਸ਼ਨ ਪਹੁੰਚਾਉਣ ਲਈ ਪ੍ਰੇਰਿਆ ਉੱਥੇ ਹੀ ਸਮਾਜ ਸੇਵੀ ਸੰਸਥਾਵਾਂ ਨੂੰ ਵੀ ਵੱਧ ਤੋਂ ਵੱਧ ਸਹਿਯੋਗ ਕਰਨ ਲਈ ਆਖਿਆ। ਕੋਰੋਨ ਵਾਇਰਸ ਤੇ ਜਲਦ ਕਾਬੂ ਪਾਊਣ ਲਈ ਉਨ੍ਹਾਂ ਇਲਾਕੇ ਦੇ ਲੋਕਾਂ ਨੂੰ ਘਰਾਂ ਅੰਦਰ ਰਹਿਣ ਦੀ ਅਪੀਲ ਕੀਤੀ ਤਾ ਜੋ ਇਸ ਮਹਾਂਮਾਰੀ ਤੇ ਜਲਦ ਕਾਬੂ ਪਾਇਆ ਜਾ ਸਕੇ। 

super visa