ਦੁਕਾਨਦਾਰ ਕੋਵਾ ਪੰਜਾਬ ਐਪ ਰਾਹੀਂ ਆਰਡਰ ਲੈ ਕੇ ਨਾਗਰਿਕਾਂ ਨੂੰ ਘਰਾਂ ਵਿੱਚ ਕਰਵਾਉਣਗੇ ਜ਼ਰੂਰੀ ਵਸਤਾਂ ਮੁਹੱਈਆ-ਐਚ.ਐਸ.ਅਟਵਾਲ ਉਪ ਮੰਡਲ ਮੈਜਿਸਟਰੇਟ ਨੰਗਲ

ਦੁਕਾਨਦਾਰ ਕੋਵਾ ਪੰਜਾਬ ਐਪ ਰਾਹੀਂ ਆਰਡਰ ਲੈ ਕੇ ਨਾਗਰਿਕਾਂ ਨੂੰ ਘਰਾਂ ਵਿੱਚ ਕਰਵਾਉਣਗੇ ਜ਼ਰੂਰੀ ਵਸਤਾਂ ਮੁਹੱਈਆ-ਐਚ.ਐਸ.ਅਟਵਾਲ ਉਪ ਮੰਡਲ ਮੈਜਿਸਟਰੇਟ ਨੰਗਲ

ਨੰਗਲ, 10 ਅਪ੍ਰੈਲ (ਕੁਲਦੀਪ ਚੰਦ) - ਪੰਜਾਬ ਸਰਕਾਰ ਵੱਲੋਂ ਜ਼ਰੂਰੀ ਵਸਤਾਂ ਦੀ ਘਰ ਤੱਕ ਪਹੁੰਚ ਕਰਵਾਉਣ ਲਈ ਕੋਵਾ ਪੰਜਾਬ ਐਪ ਵਿੱਚ ਇੱਕ ਨਵਾਂ ਮੋਡਿਊਲ ਤਿਆਰ ਕੀਤਾ ਗਿਆ ਹੈ। ਇਹ ਜਾਣਕਾਰੀ ਦਿੰਦਿਆਂ ਉਪ ਮੰਡਲ ਮੈਜਿਸਟਰੇਟ ਨੰਗਲ ਐਚ.ਐਸ.ਅਟਵਾਲ ਨੇ ਦੱਸਿਆ ਕਿ ਇਹ ਮੋਡਿਊਲ ਸਾਰੇ ਦੁਕਾਨਦਾਰ ਅਤੇ ਪ੍ਰਸਾਸ਼ਨ ਆਪਣੇ ਨਾਲ ਸਬੰਧਤ ਕੰਮ ਲਈ ਵਰਤ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਲਾਕਾ ਵਾਸੀਆਂ ਵੱਲੋਂ ਇਸ ਮੋਡਿਊਲ ਨੂੰ ਵਰਤਣ ਲਈ ਪੰਜਾਬ ਸਰਕਾਰ ਦੀ ਐਪ ਡਾਊਨਲੋਡ ਕਰਨੀ ਲਾਜ਼ਮੀ ਹੋਵੇਗੀ ਜੋ ਕਿ ਗੁਗਲ ਪਲੇ ਸਟੋਰ ਅਤੇ ਐਪਲ ਐਪ ਸਟੋਰ ਵਿੱਚ ਮੁਫ਼ਤ ਉਪਲੱਬਧ ਹੈ। ਅਟਵਾਲ ਨੇ ਦੱਸਿਆ ਕਿ ਕੋਵਾ ਐਪ ਦੀ ਮੈਨੀਯੂ ਵਿੱਚ ਰਿਕਵੈਸਟ ਗਰੋਸਰੀ ਟਾਇਪ ‘ਤੇ ਕਲਿੱਕ ਕਰਕੇ ਇਹ ਮੋਡਿਊਲ ਖੁਲ੍ਹ ਜਾਵੇਗਾ। ਇਸ ਤੋਂ ਬਾਅਦ ਨਾਗਰਿਕ ਆਪਣੀ ਲੋਕੇਸ਼ਨ ਸੈਟ ਕਰਕੇ ਆਪਣੇ ਨੇੜਲੇ ਦੁਕਾਨਦਾਰਾਂ ਨੂੰ ਦੇਖ ਸਕਣਗੇ। ਉਨ੍ਹਾਂ ਦੱਸਿਆ ਕਿ ਇਹ ਐਪ ਕੇਵਲ ਉਨ੍ਹਾਂ ਦੁਕਾਨਦਾਰਾਂ ਦੀ ਲੋਕੇਸ਼ਨ ਦੱਸੇਗੀ ਜਿਨ੍ਹਾਂ ਨੇ ਇਸ ਐਪ ਰਾਹੀਂ ਰਜਿਸਟ੍ਰੇਸ਼ਨ ਕਰਵਾਈ ਹੋਵੇਗੀ ਅਤੇ ਜਿਨ੍ਹਾਂ ਦੁਕਾਨਦਾਰਾਂ ਨੂੰ ਇਸ ਐਪ ਰਾਹੀਂ ਪ੍ਰਸ਼ਾਸ਼ਨ ਵੱਲੋਂ ਮੰਨਜ਼ੂਰੀ ਦਿੱਤੀ ਜਾਵੇਗੀ। ਉਨ੍ਹਾਂ ਨੇ ਦੱਸਿਆ ਕਿ ਇਸ ਮੋਡਿਊਲ ਰਾਹੀਂ ਨਾਗਰਿਕ ਫਲ-ਸਬਜੀਆਂ, ਦਵਾਈਆਂ, ਦੁੱਧ ਉਤਪਾਦਨ ਅਤੇ ਕਰਿਆਣੇ ਦੇ ਸਮਾਨ ਨੂੰ ਲੋੜ ਅਨੁਸਾਰ ਆਪਣੇ ਘਰ ਮੰਗਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਖਰੀਦੇ ਸਮਾਨ ਦੀ ਰਾਸ਼ੀ ਦਾ ਭੁਗਤਾਨ ਆਰਡਰ ਦੀ ਡਿਲੀਵਰੀ ਸਮੇਂ ਹੀ ਕਰਨਾ ਹੈ ਅਤੇ ਜੇਕਰ ਨਾਗਰਿਕ ਆਪਦੇ ਆਰਡਰ ਤੋਂ ਸੰਤੁਸ਼ਟ ਨਾ ਹੋਣ ਤਾਂ ਕੋਵਾ ਐਪ ਵਿੱਚ ਰਿਪੋਰਟ ਕਰ ਸਕਦੇ ਹਨ। ਉਪ ਮੰਡਲ ਮੈਜਿਸਟਰੇਟ ਨੇ ਦੱਸਿਆ ਕਿ ਕੋਈ ਵੀ ਰਜਿਸਟਰਡ ਦੁਕਾਨਦਾਰ ਆਪਣਾ ਸਮਾਨ ਲੋਕਾਂ ਤੱਕ ਸਪਲਾਈ ਕਰਨ ਲਈ ਇਸ ਮੋਡਿਊਲ ਰਾਹੀਂ ਰਜਿਸਟ੍ਰੇਸ਼ਨ ਕਰ ਸਕਦਾ ਹੈ। ਉਨਾਂ ਕਿਹਾ ਕਿ ਰਜਿਸਟਰੇਸ਼ਨ ਕਰਨ ਤੋਂ ਪਹਿਲਾਂ ਦੁਕਾਨਦਾਰ ਨੂੰ ਇਹ ਯਕੀਨੀ ਬਣਾਉਣਾ ਪਵੇਗਾ ਕਿ ਕਿਸੇ ਵੀ ਵਸਤੂ ਦਾ ਵੇਚ ਮੁੱਲ ਐਮ.ਆਰ.ਪੀ. ਰੇਟਾਂ ਤੋਂ ਵੱਧ ਨਾ ਹੋਵੇ ਅਤੇ ਦੁਕਾਨਦਾਰ ਕੋਲ ਸਮਾਨ ਘਰ ਪਹੁੰਚਾਉਣ ਦੀ ਆਪਣੇ ਪੱਧਰ ‘ਤੇ ਸੁਵਿਧਾ ਹੋਵੇ। ਦੁਕਾਨਦਾਰ ਨੂੰ ਸਭ ਤੋਂ ਪਹਿਲਾਂ ਕੋਵਾ ਐਪ ਡਾਊਨਲੋਡ ਕਰਨੀ ਹੋਵੇਗੀ ਅਤੇ ਰਿਕਵੈਸਟ ਗਰੋਸਰੀ ਟਾਇਪ ‘ਤੇ ਕਲਿੱਕ ਕਰਨਾ ਹੋਵੇਗਾ। ਇਸ ਉਪਰੰਤ ਉਹ ਵੈਨਡਰ ਰਜਿਸਟੇ੍ਰਸ਼ਨ ‘ਤੇ ਕਲਿੱਕ ਕਰਕੇ ਆਨਰੋਲ ਹੋ ਸਕਦਾ ਹੈ। ਉਨ੍ਹਾਂ ਦੱਸਿਆ ਕਿ ਰਜਿਸਟ੍ਰੇਸ਼ਨ ਦੀ ਅਰਜੀ ਦੇਣ ਲਈ ਜ਼ਿਲ੍ਹੇ ਦਾ ਨਾਮ, ਸ਼ਹਿਰ ਦਾ ਨਾਮ, ਦੁਕਾਨ ਦਾ ਨਾਮ, ਆਪਣਾ ਨਾਮ, ਮੋਬਾਇਲ ਨੰਬਰ ਅਤੇ ਪੂਰਾ ਪਤਾ ਦੱਸਣਾ ਹੋਵੇਗਾ ਅਤੇ ਫਿਰ ਵੇਚਣ ਵਾਲੀਆਂ ਵਸਤਾਂ ਜਿਵੇਂ ਦੁੱਧ ਉਤਪਾਦ, ਫਲ-ਸਬਜ਼ੀਆਂ, ਦਵਾਈਆਂ, ਕਰਿਆਣਾ ਬਾਰੇ ਜਾਣਕਾਰੀ ਦੇਣੀ ਹੋਵੇਗੀ ਤੇ ਆਖਿਰ ਵਿੱਚ ਡਿਲੀਵਰੀ ਕਰਤਾ ਬਾਰੇ ਜਾਣਕਾਰੀ ਦੇਣੀ ਹੋਵੇਗੀ। ਉਪਰੰਤ ਇਹ ਰਜਿਸਟੇ੍ਰਸ਼ਨ ਅਰਜੀ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਦਫ਼ਤਰ ਵਿੱਚ ਆਨਲਾਈਨ ਚਲੀ ਜਾਵੇਗੀ। ਜੇਕਰ ਇਹ ਅਰਜੀ ਮਨਜੂਰ ਹੋ ਜਾਂਦੀ ਹੈ ਤਾਂ ਸਬੰਧਤ ਦੁਕਾਨਦਾਰ ਦੇ ਮੋਬਾਇਲ ਤੇ ਇੱਕ ਆਈ.ਡੀ. ਤੇ ਪਾਸਵਰਡ ਭੇਜ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਹ ਆਈ.ਡੀ. ਪਾਸਵਰਡ ਵਰਤ ਕੇ ਦੁਕਾਨਦਾਰ ਦੁਕਾਨ ਦੇ ਸਟਾਕ ਅਤੇ ਉਨ੍ਹਾਂ ਦੀ ਵਿਕਰੀ ਨੂੰ ਅਪਡੇਟ ਕਰ ਸਕਦਾ ਹੈ। ਉਨ੍ਹਾਂ ਦੱਸਿਆ ਕਿ ਨਾਗਰਿਕਾਂ ਵੱਲੋਂ ਕੀਤੇ ਗਏ ਆਰਡਰ ਦੁਕਾਨਦਾਰ ਆਪਣੀ ਲਾਗਇਨ ਆਈ.ਡੀ. ਵਿੱਚ ਦੇਖ ਸਕਦਾ ਹੈ ਅਤੇ ਨਾਗਰਿਕ ਵੱਲੋਂ ਦਿੱਤੇ ਗਏ ਪਤੇ ਤੇ ਇਹ ਆਰਡਰ ਪੰਹੁਚਾਉਣੇ ਹੋਣਗੇ। ਦੁਕਾਨਦਾਰ ਆਪਣੇ ਆਰਡਰ ਦੀ ਕੀਮਤ ਸਮਾਨ ਪਹੁੰਚਾਉਣ ਤੇ ਵਸੂਲ ਪਾਏਗਾ। ਜੇਕਰ ਪ੍ਰਸ਼ਾਸ਼ਨ ਨੂੰ ਕੋਈ ਸ਼ਿਕਾਇਤ ਮਿਲਦੀ ਹੈ, ਤਾਂ ਕਿਸੇ ਵੀ ਸਮੇਂ ਕਿਸੇ ਵੀ ਦੁਕਾਨਦਾਰ ਦੀ ਰਜਿਸਟੇ੍ਰਸ਼ਨ ਨੂੰ ਰੱਦ ਕੀਤਾ ਜਾ ਸਕਦਾ ਹੈ।
    
 

super visa