ਦੋ ਹੋਰ ਮਰੀਜਾਂ ਨੇ ਕੋਰੋਨਾ ਵਾਇਰਸ ਖਿਲਾਫ਼ ਜੰਗ ਨੂੰ ਜਿੱਤਿਆ, ਠੀਕ ਹੋਣ ਉਪਰੰਤ ਸਿਵਲ ਹਸਪਤਾਲ ਤੋਂ ਮਿਲੀ ਛੁੱਟੀ
ਜਲੰਧਰ, 5 ਮਈ (ਸੰਦੀਪ) –ਕੋਰੋਨਾ ਵਾਇਰਸ ਮਹਾਂਮਾਰੀ ਖਿਲਾਫ ਜ਼ਿਲ੍ਹੇ ਦੇ ਦੋ ਹੋਰ ਮਰੀਜ਼ਾਂ ਸ੍ਰੀ ਅਵਤਾਰ ਸਿੰਘ ਅਤੇ ਸ੍ਰੀ ਸੁਰਜੀਤ ਕਪੂਰ ਨੇ ਜੰਗ ਨੂੰ ਜਿੱਤ ਲਿਆ ਹੈ ਅਤੇ ਉਨ੍ਹਾਂ ਨੂੰ ਸਿਵਲ ਹਸਪਤਾਲ ਤੋਂ ਰਿਪੋਰਟ ਨੈਗੇਟਿਵ ਆਉਣ ਉਪਰੰਤ ਛੁੱਟੀ ਦਿੱਤੀ ਗਈ ਹੈ।
ਸ੍ਰੀ ਅਵਤਾਰ ਸਿੰਘ ਮੱਕੜ ਅਤੇ ਸ੍ਰੀ ਸਰਜੀਤ ਕਪੂਰ ਨੂੰ ਸਿਵਲ ਹਸਪਤਾਲ ਵਿਖੇ 16 ਅਪ੍ਰੈਲ ਨੂੰ ਦਾਖਿਲ ਕਰਵਾਇਆ ਗਿਆ ਸੀ । ਦੋਵਾਂ ਦਾ ਪਹਿਲਾਂ ਨਮੂਨਾ ਜਾਂਚ ਲਈ 30 ਅਪੈ੍ਰਲ ਨੂੰ ਭੇਜਿਆ ਗਿਆ ਸੀ ਜੋ ਕਿ ਨੈਗੇਟਿਵ ਆਇਆ। ਇਸੇ ਤਰ੍ਹਾਂ ਮੁੜ ਪਤਾ ਲਗਾਉਣ ਲਈ ਦੋਵਾਂ ਮਰੀਜ਼ਾਂ ਦਾ ਨਮੂਨਾ ਜਾਂਚ ਲਈ ਦੁਬਾਰਾ ਭੇਜਿਆ ਗਿਆ ਅਤੇ ਇਹ ਟੈਸਟ ਵੀ ਨੈਗੇਟਿਵ ਆਇਆ।
ਦੋਵਾਂ ਮਰੀਜ਼ਾਂ ਵਲੋਂ ਸਿਵਲ ਹਸਪਤਾਲ ਵਿਖੇ ਕੀਤੇ ਗਏ ਇਲਾਜ ’ਤੇ ਪੂਰਨ ਸੰਤੁਸ਼ਟੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਡਾਕਟਰਾਂ ਦੀ ਟੀਮ ਖਾਸ ਕਰਕੇ ਡਾ.ਕਸ਼ਮੀਰੀ ਲਾਲ ਵਲੋਂ ਉਨ੍ਹਾਂ ਨਾਲ ਬਹੁਤ ਵਧੀਆ ਇਲਾਜ ਕੀਤਾ ਗਿਆ। ਉਨ੍ਹਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੋਵਿਡ-19 ਤੋਂ ਪ੍ਰਭਾਵਿਤ ਮਰੀਜਾਂ ਦੇ ਇਲਾਜ ਲਈ ਕੀਤੇ ਜਾ ਰਹੇ ਵਿਸ਼ੇਸ਼ ਉਪਰਾਲਿਆਂ ਦੀ ਵੀ ਸਲਾਘਾ ਕੀਤੀ। ਸ੍ਰੀ ਅਵਤਾਰ ਸਿੰਘ ਅਤੇ ਸ੍ਰੀ ਸੁਰਜੀਤ ਸਿੰਘ ਨੇ ਕਿਹਾ ਕਿ ਲੋਕਾਂ ਨੂੰ ਘਬਰਾਉਣ ਦੀ ਲੋੜ ਨਹੀਂ ਹੈ ਪਰ ਸਾਵਧਾਨੀਆਂ ਵਰਤ ਕੇ ਹੀ ਕੋਰੋਨਾ ਵਾਇਰਸ ਖਿਲਾਫ਼ ਜੰਗ ਨੂੰ ਯਕੀਨੀ ਬਣਾਇਆ ਜਾ ਸਕਦਾ ਹੈ।
ਇਸ ਮੌਕੇ ਡਾਕਟਰਾਂ ਦੀ ਸਮੁੱਚੀ ਟੀਮ ਜਿਨਾਂ ਨੇ ਇਨਾਂ ਮਰੀਜਾਂ ਦੇ ਮਿਆਰੀ ਇਲਾਜ ਨੂੰ ਯਕੀਨੀ ਬਣਾਇਆ ਨੂੰ ਵਧਾਈ ਦਿੰਦਿਆਂ ਸਿਵਲ ਸਰਜਨ ਜਲੰਧਰ ਡਾ. ਗੁਰਿੰਦਰ ਕੌਰ ਚਾਵਲਾ ਅਤੇ ਮੈਡੀਕਲ ਸੁਪਰਡੰਟ ਡਾ.ਹਰਜਿੰਦਰ ਸਿੰਘ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਅਤੇ ਪੁਲਿਸ ਕਮਿਸ਼ਨਰ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਦੀ ਅਗਵਾਈ ਵਿੱਚ ਸਿਹਤ ਵਿਭਾਗ ਕੋਰੋਨਾ ਵਾਇਰਸ ਖਿਲਾਫ਼ ਜੰਗ ਜਿੱਤਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਹ ਉਨ੍ਹਾਂ ਲਈ ਬਹੁਤ ਮਾਣ ਤੇ ਸੰਤੁਸ਼ਟੀ ਵਾਲੇ ਪਲ ਹਨ ਜਦੋਂ ਇਹ ਦੋਵੇਂ ਮਰੀਜ਼ ਪੂਰੀ ਤਰ੍ਹਾਂ ਤੰਦਰੁਸਤ ਹੋ ਗਏ ਹਨ। ਉਨ੍ਹਾਂ ਕਿਹਾ ਕਿ ਹੁਣ ਤੱਕ ਜ਼ਿਲ੍ਹੇ ਵਿੱਚ 10 ਮਰੀਜ਼ ਬਿਲਕੁਲ ਠੀਕ ਹੋ ਚੁੱਕੇ ਹਨ ਅਤੇ ਬਾਕੀ ਮਰੀਜ਼ ਵੀ ਤੇਜ਼ੀ ਨਾਲ ਠੀਕ ਹੋ ਰਹੇ ਹਨ।
.jpg)



.jpg)




.jpg)
.jpeg)

.jpeg)

.jpeg)
