ਨਕੋਦਰ ’ਚ ਸਮਾਜ ਦੀ ਪੂਰੀ ਲਗਨ ਨਾਲ ਸੇਵਾ ਕਰਨ ਵਾਲੇ 150 ਸਫ਼ਾਈ ਸੇਵਕਾਂ ਦਾ ਸਨਮਾਨ

ਨਕੋਦਰ ’ਚ ਸਮਾਜ ਦੀ ਪੂਰੀ ਲਗਨ ਨਾਲ ਸੇਵਾ ਕਰਨ ਵਾਲੇ 150 ਸਫ਼ਾਈ ਸੇਵਕਾਂ ਦਾ ਸਨਮਾਨ

ਜਲੰਧਰ 8 ਅਪ੍ਰੈਲ (ਨਿਊਜ85ਪੰਜਾਬ) - ਜ਼ਿਲ੍ਹੇ ਵਿੱਚ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਲਗਾਏ ਗਏ ਕਰਫ਼ਿਊ ਦੌਰਾਨ ਮਨੁੱਖਤਾ ਦੀ ਸੇਵਾ ਲਈ ਸ਼ਹਿਰ ਵਿੱਚ ਸ਼ਾਨਦਾਰ ਸੇਵਾਵਾਂ ਨਿਭਾਉਣ ਬਦਲੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਇਕ ਵਿਸ਼ੇਸ਼ ਪਹਿਲ ਕਦਮੀ ਕਰਦਿਆ 150 ਸਫਾਈ ਸੇਵਕਾਂ ਦਾ ਸਨਮਾਨ ਕੀਤਾ ਗਿਆ। ਉਪ ਮੰਡਲ ਮੈਜਿਸਟਰੇਟ ਨਕੋਦਰ ਸ੍ਰੀ ਅਮਿਤ ਕੁਮਾਰ ਪੰਚਾਲ ਵਲੋਂ ਅਪਣੀ ਡਿਊਟੀ ਪੂਰੀ ਲਗਨ ਤੇ ਮਿਹਨਤ ਅਤੇ ਪੂਰੇ ਉਤਸ਼ਾਹ ਨਾਲ ਨਿਭਾਉਣ ਵਾਲੇ 150 ਸਫਾਈ ਸੇਵਕਾਂ ਦਾ ਸਨਮਾਨ ਕੀਤਾ ਗਿਆ। ਉਪ ਮੰਡਲ ਮੈਜਿਸਟਰੇਟ ਦੀ ਅਗਵਾਈ ਵਿੱਚ ਪ੍ਰਸਾਸਨ ਵਲੋਂ ਸਫਾਈ ਵਰਕਰਾਂ ਦਾ ਮੁੱਖ ਬਜ਼ਾਰ ਵਿੱਚ ਸਨਮਾਨ ਕਰਦਿਆਂ ਉਨ੍ਹਾਂ ਦਾ ਧੰਨਵਾਦ ਕੀਤਾ ਗਿਆ ਜੋ ਮਨੁੱਖਤਾ ਦੀ ਸੇਵਾ ਲਈ ਸ਼ਾਨਦਾਰ ਸੇਵਾਵਾਂ ਨਿਭਾ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਬਹੁਤ ਔਖਾ ਸਮਾਂ ਹੈ ਅਤੇ ਸਮਾਜ ਪ੍ਰਤੀ ਹਰ ਵਿਅਕਤੀ ਵਿੱਚ ਇਹੀ ਦ੍ਰਿੜਾ ਦੀ ਆਸ ਕੀਤੀ ਜਾਣੀ ਚਾਹੀਦੀ ਹੈ। ਉਪ ਮੰਡਲ ਮੈਜਿਸਟਰੇਟ ਨੇ ਕਿਹਾ ਕਿ ਸੈਨੀਟਰੀ ਵਰਕਰਾਂ ਵਲੋਂ ਅਪਣੇ ਕੰਮ ਪ੍ਰਤੀ ਜੋ ਮਿਸਾਲੀ ਵਚਨਬੱਧਤਾ ਦਿਖਾਈ ਹੈ ਉਸ ਦਾ ਕੋਈ ਸਾਨੀ ਨਹੀਂ ਹੈ। ਉਨ੍ਹਾਂ ਕਿਹਾ ਕਿ ਸਮੁੱਚਾ ਸਮਾਜ ਅਤੇ ਉਹ ਖੁਦ ਨਿੱਜੀ ਤੌਰ ’ਤੇ ਸਫ਼ਾਈ ਦੇ ਇਨਾਂ ਸਿਪਾਹੀਆਂ ਦੇ ਇਸ ਨੇਕ ਕਾਜ ਲਈ ਰਿਣੀ ਹਨ। ਉਨ੍ਹਾਂ ਇਹ ਵੀ ਕਿਹਾ ਕਿ ਮਾਸਕ,ਸੈਨੀਟਾਈਜ਼ਰ ਅਤੇ ਹੋਰ ਲੋੜੀਂਦਾ ਸਮਾਜ ਸਫ਼ਾਈ ਸੇਵਕਾਂ ਵਿੱਚ ਪਹਿਲਾਂ ਹੀ ਵੰਡਿਆ ਜਾ ਚੁੱਕਾ ਹੈ। ਉਪ ਮੰਡਲ ਮੈਜਿਸਟਰੇਟ ਨੇ ਕਿਹਾ ਕਿ ਸਮਾਜ ਇਨਾ ਸਫਾਈ ਸੇਵਕਾਂ ਵਲੋਂ ਨਿਭਾਈਆਂ ਜਾ ਰਹੀਆਂ ਸ਼ਾਨਦਾਰ ਸੇਵਾਵਾਂ ਦਾ ਮੁੱਲ ਨਹੀਂ ਉਤਾਰ ਸਕਦਾ। ਉਨ੍ਹਾਂ ਭਰੋਸਾ ਦੁਆਇਆ ਕਿ ਪ੍ਰਸਾਸ਼ਨ ਵਲੋਂ ਹਰ ਕੀਮਤ ’ਤੇ ਉਨਾਂ ਦੇ ਹਿੱਤਾਂ ਦੀ ਰਾਖੀ ਕੀਤੀ ਜਾਵੇਗੀ। ਇਸ ਮੌਕੇ ਸ੍ਰੀ ਪੰਚਾਲ ਵਲੋਂ ਵੱਖ ਵੱਖ ਵਿਭਾਗਾਂ ਵਲੋ ਕੀਤੇ ਜਾ ਰਹੇ ਮਿਸਾਲੀ ਕੰਮਾਂ ਦੀ ਵੀ ਸ਼ਲਾਘਾ ਕੀਤੀ ਗਈ। ਇਸ ਮੌਕੇ ਜਾਇੰਟ ਡਿਪਟੀ ਡਾਇਰੈਕਟਰ ਪਰਮਜੀਤ ਸਿੰਘ ਅਤੇ ਹੋਰ ਵੀ ਹਾਜ਼ਰ ਸਨ।

super visa