ਪੁਲਿਸ ਕਮਿਸ਼ਨਰ ਅਤੇ ਵਧੀਕ ਡਿਪਟੀ ਕਮਿਸ਼ਨਰ ਵਲੋਂ ਕੁਆਰੰਟੀਨ ਕੇਂਦਰਾਂ ’ਚ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪੁਖ਼ਤਾ ਪ੍ਰਬੰਧ ਕਰਨ ਦੀ ਵਚਨਬੱਧਤਾ ਨੂੰ ਦੁਹਰਾਇਆ
ਜਲੰਧਰ , 4 ਮਈ (ਸੰਦੀਪ) - ਪੁਲਿਸ ਕਮਿਸ਼ਨਰ ਜਲੰਧਰ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਅਤੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਵਿਸ਼ੇਸ਼ ਸਾਰੰਗਲ ਨੇ ਕਿਹਾ ਕਿ ਦੂਸਰੇ ਸੂਬਿਆਂ ਅਤੇ ਖਾਸ ਕਰਕੇਸ੍ਰੀ ਹਜ਼ੂਰ ਸਾਹਿਬ ਤੋਂ ਵਾਪਿਸ ਆਉਣ ਵਾਲੇ ਲੋਕਾਂ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ।
ਪੁਲਿਸ ਕਮਿਸ਼ਟਰ ਅਤੇ ਵਧੀਕ ਡਿਪਟੀ ਕਮਿਸ਼ਨਰ ਜ਼ਿਲ੍ਹਾ ਵਲੋ ਸ਼ਨੀਵਾਰ ਨੂੰ ਦੇਰ ਸ਼ਾਮ ਬੱਚਿਆਂ ਦੇ ਮੈਰੀਟੋਰੀਅਸ ਸਕੂਲ ਵਿਖੇ ਦੂਸਰੇ ਰਾਜਾਂ ਅਤੇ ਖਾਸ ਕਰਕੇ ਸ੍ਰੀ ਹਜ਼ੂਰ ਸਾਹਿਬ ਤੋਂ ਵਾਪਿਸ ਆਏ ਸ਼ਰਧਾਲੂਆਂ ਲਈ ਅਰਾਮ ਨਾਲ ਰਹਿਣ ਤੇ ਭੋਜਨ ਤੇ ਹੋਰ ਲੋੜੀਂਦੇ ਪ੍ਰਬੰਧਾ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਅਜਿਹੇ ਲੋਕਾਂ ਨੂੰ ਹਰ ਤਰ੍ਹਾਂ ਦੀ ਸਹੂਲਤ ਮੁਹੱਈਆ ਕਰਵਾਉਣ ਲਈ ਪੁਖ਼ਤਾ ਪ੍ਰਬੰਧ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਮੁੱਚੇ ਪ੍ਰਬੰਧਾਂ ਜਿਨਾਂ ਵਿੱਚ ਸਾਰਿਆਂ ਲਈ ਮਿਆਰੀ ਸਿਹਤ ਸੇਵਾਵਾਂ ਅਤੇ ਪੌਸ਼ਟਿਕ ਖੁਰਾਕ ਵੀ ਸ਼ਾਮਿਲ ਹੈ। ਉਨ੍ਹਾਂ ਕਿਹਾ ਕਿ ਇਸ ਕੁਆਰੰਟੀਨ ਸੈਂਟਰ ਵਿਖੇ 246 ਲੋਕਾਂ ਦੀ ਸੁੱਖ ਸਹੂਲਤ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਪੁਲਿਸ ਕਮਿਸ਼ਨਰ ਅਤੇ ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਦੀਆਂ ਹਦਾਇਤਾਂ ਤੇ ਵਧੀਕ ਡਿਪਟੀ ਕਮਿਸ਼ਨਰ ਜਸਬੀਰ ਸਿਘ ਦੀ ਪ੍ਰਧਾਨਗੀ ਹੇਠ ਗਠਿਤ ਕੀਤੀ ਗਈ ਉਚ ਤਾਕਤੀ ਕਮੇਟੀ ਜਿਸ ਵਿੱਚ ਸਹਾਇਕ ਕਮਿਸ਼ਨਰ ਹਰਦੀਪ ਸਿੰਘ ਅਤੇ ਜ਼ਿਲ੍ਹਾ ਸਿੱਖਿਆ ਫ਼ਸਰ ਸ੍ਰੀ ਹਰਿੰਦਰ ਪਾਲ ਸਿੰਘ ਬਤੌਰ ਮੈਂਬਰ ਸ਼ਾਮਿਲ ਹਨ ਵਲੋਂ ਮੈਰੀਟੋਰੀਅਸ ਸਕੂਲ ਵਿਖੇ ਬਣਾਏ ਗਏ ਕੁਆਰੰਟੀਨ ਸੈਂਟਰ ਵਿਖੇ ਇਨ੍ਹਾਂ ਲੋਕਾਂ ਦੇ ਰਹਿਣ, ਖਾਣੇ ਅਤੇ ਡਾਕਟਰੀ ਸਹਾਇਤਾ ਤੋਂ ਇਲਾਵਾ ਹੋਰਨਾਂ ਜਰੂਰਤਾਂ ਨੂੰ ਪੂਰਾ ਕਰਨ ਲਈ ਪੁਖ਼ਤਾ ਪ੍ਰਬੰਧਾਂ ਨੂੰ ਯਕੀਨੀ ਬਣਾਇਆ ਗਿਆ ਹੈ। ਇਸ ਸੈਂਟਰ ਵਿਖੇ ਦੂਸਰੇ ਰਾਜਾਂ ਤੋਂ ਆਉਣ ਵਾਲੇ ਲੋਕਾਂ ਨੂੰ ਵੈਲਕਮ ਕਿੱਟ ਜਿਸ ਵਿੱਚ ਦੰਦਾਂ ਦਾ ਬਰਸ਼, ਟੂਥ ਪੇਸਟ, ਨਹਾਉਣ ਵਾਲਾ ਸਾਬਣ, ਕੱਪੜੇ ਧੋਣ ਵਾਲਾ ਸਾਬਣ, ਸੈਨੀਟਾਈਜ਼ਰ, ਤੋਲੀਆ, ਬਾਲਟੀ, ਮੱਗ ਅਤੇ ਹੋਰ ਜਰੂਰੀ ਚੀਜ਼ਾਂ ਸ਼ਾਮਿਲ ਹਨ ਦਿੱਤੀਆਂ ਜਾ ਰਹੀਆਂ ਹਨ।
ਇਸ ਤੋਂ ਇਲਾਵਾ ਕੁਆਰੰਟੀਨ ਸੈਂਟਰ ਵਿਖੇ ਆਉਣ ਵਾਲੇ ਲੋਕਾਂ ਨੂੰ ਸਾਫ਼-ਸੁਥਰੀ ਬੈਡ ਦੀ ਚਾਦਰ, ਸਰਹਾਣਾ ਅਤੇ ਹੋਰ ਜਰੂਰੀ ਚੀਜਾਂ ਵੀ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਸਰਹਾਣੇ ਅਤੇ ਬੈਡ ਦੀ ਚਾਦਰ ਨੂੰ ਸਾਫ਼ ਸੁਥਰਾ ਰੱਖਣ ਲਈ ਰੋਜ਼ਾਨਾ ਬਦਲਿਆ ਜਾ ਰਿਹਾ ਹੈ।
ਪੁਲਿਸ ਕਮਿਸ਼ਨਰ ਅਤੇ ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿੋਆ ਕਿ ਕੈਂਪਸ ਵਿਖੇ 24 ਘੰਟੇ ਸਾਫ਼ ਸਫਾਈ ਨੂੰ ਸੈਨੀਟਰੀ ਵਰਕਰਾਂ ਦੁਆਰਾ ਯਕੀਨੀ ਬਣਾਉਣ ਵੱਲ ਖਾਸ ਤਵੱਜੋਂ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਸਹਾੲਕ ਕਮਿਸ਼ਨਰ ਪੁਲਿਸ ਨੂੰ ਸੁਰੱਖਿਆ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਤਾਇਨਾਤ ਕੀਤਾ ਗਿਆ ਹੈ। ਅਧਿਕਾਰੀਆਂ ਨੇ ਦੱਸਿਆ ਕਿ ਇਸ ਤੋਂ ਇਲਾਵਾ ਇਕਾਂਤਵਾਸ ਸੈਂਟਰ ਵਿਖੇ ਲੋਕਾਂ ਲਈ ਖਾਣੇ,ਦੁੱਧ, ਚਾਹ ਅਤੇ ਫ਼ਲਾਂ ਦੀ ਉਪਲਬੱਧਤਾ ਵੱਲ ਖ਼ਾਸ ਧਿਆਨ ਦਿੱਤਾ ਜਾ ਰਿਹਾ ਹੈ।
.jpg)



.jpg)




.jpg)
.jpeg)

.jpeg)

.jpeg)
