ਪੁਲਿਸ ਕਮਿਸ਼ਨਰ ਵਲੋਂ ਸਬ ਇੰਸਪੈਕਟਰ ਹਰਜੀਤ ਸਿੰਘ ਨਾਲ ਇਕਜੁਟਤਾ ਦਾ ਪ੍ਰਗਟਾਵਾ
ਜਲੰਧਰ , 28 ਅਪ੍ਰੈਲ (ਸੰਦੀਪ) – ਪੁਲਿਸ ਕਮਿਸ਼ਨਰ ਜਲੰਧਰ ਸ੍ਰੀ ਗੁਰਪ੍ਰੀਤ ਸਿੰਘ ਦੀ ਅਗਵਾਈ ਵਿੱਚ ਕਮਿਸ਼ਨਰੇਟ ਪੁਲਿਸ ਵਲੋਂ ਸਬ ਇੰਸਪੈਕਟਰ ਹਰਜੀਤ ਸਿੰਘ ਜਿਨਾਂ ਦਾ ਪਿਛਲੇ ਕੁਝ ਦਿਨਾਂ ਦੌਰਾਨ ਪਟਿਆਲਾ ਵਿਖੇ ਹੱਥ ਕੱਟਿਆ ਗਿਆ ਸੀ ਨਾਲ ਇਕਜੁਟਤਾ ਦਾ ਪ੍ਰਗਟਾਵਾ ਕਰਨ ਲਈ ਡੀ.ਜੀ.ਪੀ.ਪੰਜਾਬ ਦੀ ‘ਮੈਂ ਵੀ ਹਰਜੀਤ ਸਿੰਘ’ ਮੁਹਿੰਮ ਨੂੰ ਕਮਿਸ਼ਨਰੇਟ ਪੁਲਿਸ ਵਲੋਂ ਵੱਡਾ ਹੁੰਗਾਰਾ ਦਿੱਤਾ ਗਿਆ।
ਪੁਲਿਸ ਕਮਿਸ਼ਨਰ ਦੀ ਅਗਵਾਈ ਵਿੱਚ ਮੁਹਿੰਮ ਨੂੰ ਵੱਧ ਤੋਂ ਵੱਧ ਸਹਿਯੋਗ ਕਰਨ ਲਈ ਡਿਊਟੀ ’ਤੇ ਤਾਇਨਾਤ 1600 ਪੁਲਿਸ ਅਧਿਕਾਰੀਆਂ ਤੇ ਕਰਮਚਾਰੀਆਂ ਵਲੋਂ ਹਰਜੀਤ ਸਿੰਘ ਦੇ ਨਾਮ ਦੀ ਪਲੇਟ ਆਪਣੇ ਸੀਨੇ ’ਤੇ ਸਜ਼ਾ ਕੇ ਭਰਵਾਂ ਸਮਰਥਨ ਦਿੱਤਾ ਗਿਆ। ਪੰਜਾਬ ਪੁਲਿਸ ਵਲੋਂ ਹਰ ਚੁਣੌਤੀ ਦਾ ਬਹਾਦਰੀ ਨਾਲ ਸਾਹਮਣਾ ਕਰਨ ਲਈ ਸ਼ਾਨਦਾਰ ਰਵਾਇਤ ਨੂੰ ਯਾਦ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਵਲੋਂ ਪੂਰੀ ਲਗਨ ਤੇ ਮਿਹਨਤ ਨਾਲ ਦੇਸ਼ ਅਤੇ ਇਸ ਦੇ ਲੋਕਾਂ ਦੀ ਸੇਵਾ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਡਾਇਰੈਕਟਰ ਜਨਰਲ ਆਫ਼ ਪੁਲਿਸ ਪੰਜਾਬ ਸ੍ਰੀ ਦਿਨਕਰ ਗੁਪਤਾ ਵਲੋਂ ਚਲਾਈ ਗਈ ਵਿਸ਼ੇਸ਼ ਮੁਹਿੰਮ ਦਾ ਹਿੱਸਾ ਬਣਨ ’ਤੇ ਬੜਾ ਮਾਣ ਮਹਿਸੂਸ ਹੋ ਰਿਹਾ ਹੈ। ਸ੍ਰੀ ਭੁੱਲਰ ਨੇ ਕਿਹਾ ਕਿ ਸਮੁੱਚੀ ਕਮਿਸ਼ਨਰੇਟ ਪੁਲਿਸ ਮੋਹਰਲੀਆਂ ਲਾਈਨਾਂ ਵਿੱਚ ਖੜੇ ਹੋ ਕੇ ਕੋਰੋਨਾ ਵਾਇਰਸ ਦਾ ਮੁਕਾਬਲਾ ਕਰਨ ਵਾਲੇ ਇਨਾਂ ਕੋਰੋਨਾ ਯੋਧਿਆਂ ਨਾਲ ਇਕਜੁਟ ਹੋ ਕੇ ਨਾਲ ਖੜੀ ਹੈ।
ਪੁਲਿਸ ਕਮਿਸ਼ਨਰ ਨੇ ਕਿਹਾ ਕਿ ਸਬ ਇੰਸਪੈਕਟਰ ਹਰਜੀਤ ਸਿੰਘ ਬਹਾਦਰੀ ਦੀ ਮਿਸਾਲ ਹੈ ਤੇ ਇਸ ਕਰਕੇ ਹੀ ਸਮੁੱਚੀ ਕਮਿਸ਼ਨਰੇਟ ਪੁਲਿਸ ਉਸ ਦਾ ਨਾਮ ਅਪਣੇ ਸੀਨੇ ’ਤੇ ਲਿਖਾ ਕੇ ਬਹੁਤ ਮਾਣ ਮਹਿਸੂਸ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਹਰਜੀਤ ਸਿੰਘ ਵਲੋਂ ਆਪਣੀ ਡਿਊਟੀ ਨੂੰ ਬਹਾਦਰੀ ਨਾਲ ਨਿਭਾ ਕੇ ਇਕ ਵੱਖਰੀ ਮਿਸਾਲ ਪੈਦਾ ਕੀਤੀ ਹੈ ਅਤੇ ਸਮੁੱਚੀ ਕਮਿਸ਼ਨਰੇਟ ਪੁਲਿਸ ਨੂੰ ਉਨਾਂ ’ਤੇ ਮਾਣ ਹੈ।
ਇਸ ਮੌਕੇ ਪੁਲਿਸ ਕਮਿਸ਼ਨਰ ਵਲੋਂ ਅੱਤਵਾਦ ਦੇ ਕਾਲੇ ਦਿਨਾਂ ਦੌਰਾਨ ਨਿਭਾਈਆਂ ਗਈਆ ਸ਼ਾਨਦਾਰ ਸੇਵਾਵਾਂ ਨੂੰ ਵੀ ਯਾਦ ਕੀਤਾ ਗਿਆ । ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਵਲੋਂ ਕੀਤੇ ਗਏ ਬਲਿਦਾਨ ਅਤੇ ਲੋਕਾਂ ਦੇ ਵੱਡਮੁੱਲੇ ਸਹਿਯੋਗ ਸਦਕਾ ਅੱਤਵਾਦ ਨੂੰ ਪੰਜਾਬ ਵਿਚੋਂ ਖ਼ਤਮ ਕੀਤਾ ਜਾ ਸਕਿਆ। ਉਨ੍ਹਾਂ ਕਿਹਾ ਕਿ ‘ਮੈਂ ਵੀ ਹਰਜੀਤ ਸਿੰਘ ’ ਮੁਹਿੰਮ ਉਨ੍ਹਾਂ ਬਹਾਦਰ ਪੁਲਿਸ ਕਰਮੀਆਂ ਪ੍ਰਤੀ ਸਨੇਹ ਪ੍ਰਗਟ ਕਰਦੀ ਹੈ ਜੋ ਹਰਜੀਤ ਸਿੰਘ ਦੀ ਤਰਾਂ ਕੋਵਿਡ-19 ਵਿਰੁੱਧ ਮੋਹਰਲੀਆਂ ਲਾਈਨਾਂ ਵਿੱਚ ਲੜਾਈ ਲੜ ਰਹੇ ਹਨ। ਉਨ੍ਹਾਂ ਕਿਹਾ ਕਿ ਮੁਲਕ ਹਰਜੀਤ ਸਿੰਘ ਦਾ ਬਹਾਦਰੀ ਕਾਰਜਾਂ ਲਈ ਹਮੇਸ਼ਾਂ ਰਿਣੀ ਰਹੇਗਾ।
.jpg)



.jpg)




.jpg)
.jpeg)

.jpeg)

.jpeg)
