ਪ੍ਰਧਾਨ ਮੰਤਰੀ ਗ਼ਰੀਬ ਕਲਿਆਨ ਅੰਨ ਯੋਜਨਾ ਤਹਿਤ 21274 ਤੋਂ ਜ਼ਿਆਦਾ ਲਾਭਪਾਤਰੀਆਂ ਨੂੰ ਮੁਫ਼ਤ ਕਣਕ ਅਤੇ ਦਾਲ ਦੀ ਵੰਡ
ਜਲੰਧਰ 26 ਮਈ (ਚੰਦੜ੍ਹ) - ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਜਾਰੀ ਹਦਾਇਤਾਂ ’ਤੇ ਪ੍ਰਧਾਨ ਮੰਤਰੀ ਗਰੀਬ ਕਲਿਆਨ ਅੰਨ ਯੋਜਨਾ ਤਹਿਤ ਜ਼ਿਲ੍ਹੇ ਵਿੱਚ ਅੱਜ 21274 ਤੋਂ ਜ਼ਿਆਦਾ ਯੋਗ ਲਾਭਪਾਤਰੀਆਂ ਵਿੱਚ ਮੁਫ਼ਤ ਕਣਕ ਅਤੇ ਦਾਲ ਦੀ ਵੰਡ ਨੂੰ ਯਕੀਨੀ ਬਣਾਇਆ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਸ੍ਰੀ ਨਰਿੰਦਰ ਸਿੰਘ ਨੇ ਦੱਸਿਆ ਕਿ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਸੂਬਾ ਸਰਕਾਰ ਵਲੋਂ ਪ੍ਰਧਾਨ ਮੰਤਰੀ ਗਰੀਬ ਕਲਿਆਣ ਯੋਜਨਾ ਤਹਿਤ ਯੋਗ ਲਾਭਪਾਤਰੀਆਂ ਨੂੰ ਮੁਫ਼ਤ ਕਣਕ ਅਤੇ ਦਾਲ ਵੰਡਣ ਦੀ ਸ਼ੁਰੂਆਤ ਕੀਤੀ ਗਈ ਹੈ।
ਸ੍ਰੀ ਨਰਿੰਦਰ ਸਿੰਘ ਨੇ ਦੱਸਿਆ ਕਿ ਸਰਕਾਰ ਵਲੋਂ 5 ਕਿਲੋ ਕਣਕ ਅਤੇ ਇਕ ਕਿਲੋ ਦਾਲ ਯੋਗ ਲਾਭਪਾਤਰੀਆਂ ਨੂੰ ਪ੍ਰਤੀ ਮਹੀਨੇ ਦੇ ਹਿਸਾਬ ਨਾਲ ਤਿੰਨ ਮਹੀਨੇ ਤੱਕ ਵੰਡਣ ਦਾ ਫ਼ੈਸਲਾ ਲਿਆ ਗਿਆ ਹੈ।
ਇਸੇ ਤਰ੍ਹਾਂ ਜ਼ਿਲ੍ਹਾ ਖ਼ੁਰਾਕ ਅਤੇ ਸਪਲਾਈ ਕੰਟਰੋਲਰ ਨੇ ਅੱਗੇ ਦੰਸਿਆ ਕਿ 15 ਕਿਲੋ ਕਣਕ ਅਤੇ 3 ਕਿਲੋ ਦਾਲ (ਪਰਿਵਾਰ ਦੇ ਮੈਂਬਰਾਂ ਦੀ ਗਿਣਤੀ ਤੋਂ ਬਗੈਰ ) ਸਮਾਰਟ ਕਾਰਡ ਧਾਰਕ ਪ੍ਰਤੀ ਲਾਭਪਾਤਰੀ ਨੂੰ ਡਿਪੂ ਹੋਲਡਰਾਂ ਰਾਹੀਂ ਦੇਣ ਨੂੰ ਯਕੀਨੀ ਬਣਾਇਆ ਗਿਆ ਹੈ। ਉਨ੍ਹਾ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਸੂਬਾ ਸਰਕਾਰ ਲਾਕਡਾਊਨ ਦੌਰਾਨ ਹਰ ਲਾਭਪਾਤਰੀ ਖਾਸ ਕਰਕੇ ਗਰੀਬ ਪਰਿਵਾਰਾਂ ਨੂੰ ਲਾਭ ਪਹੁੰਚਾਉਣ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਇਸ ਔਖੀ ਘੜੀ ਦੌਰਾਨ ਲੋੜਵੰਦ ਲੋਕਾਂ ਤੱਕ ਮਦਦ ਪਹੁੰਚਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
.jpg)



.jpg)




.jpg)
.jpeg)

.jpeg)

.jpeg)
